ਪੁਲਸ ਕਾਰਵਾਈ ''ਚ ਮਾਰੀ ਗਈ ਅਮਰੀਕੀ ਕੁੜੀ ਦੇ ਪਰਿਵਾਰ ਵੱਲੋਂ ਜਾਂਚ ਦੀ ਮੰਗ

07/10/2019 12:40:37 PM

ਵਾਸ਼ਿੰਗਟਨ (ਭਾਸ਼ਾ)— ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਵਿਚ ਇਕ ਪੁਲਸ ਅਧਿਕਾਰੀ ਦੀ ਗੋਲੀ ਲੱਗਣ ਕਾਰਨ 17 ਸਾਲਾ ਨਾਬਾਲਗਾ ਦੀ ਮੌਤ ਹੋ ਗਈ। ਹੁਣ ਕੁੜੀ ਦੇ ਪਰਿਵਾਰ ਨੇ ਰਾਜ ਦੇ ਅਟਾਰਨੀ ਜਨਰਲ ਨੂੰ ਇਸ ਮਾਮਲੇ ਦੀ ਸੁਤੰਤਰ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਕੁੜੀ ਦੀ ਪਛਾਣ ਉਸ ਦੇ ਪਰਿਵਾਰ ਨੇ ਹੇਨਾ ਵਿਲੀਅਮਸ ਦੇ ਰੂਪ ਵਿਚ ਕੀਤੀ ਹੈ। ਹੇਨਾ ਦੀ ਅਨਾਹੀਮ ਨੇੜੇ ਇਕ ਅਧਿਕਾਰੀ ਦੀ ਗੋਲੀ ਲੱਗਣ ਕਾਰਨ ਸ਼ੁੱਕਰਵਾਰ ਨੂੰ ਮੌਤ ਹੋ ਗਈ ਸੀ। 

ਅਧਿਕਾਰੀਆਂ ਨੇ ਇਸ ਮਾਮਲੇ 'ਤੇ ਚਰਚਾ ਕਰਨ ਜਾਂ ਗੋਲੀਬਾਰੀ ਦੇ ਸੰਬੰਧ ਵਿਚ ਜਾਣਕਾਰੀ ਮੁਹੱਈਆ ਕਰਾਉਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਉਨ੍ਹਾਂ ਨੇ ਮੰਗਲਵਾਰ ਨੂੰ ਕਿਹਾ ਕਿ ਪੀੜਤਾ ਕੋਲੋਂ ਇਕ ਨਕਲੀ ਬੰਦੂਕ ਮਿਲੀ ਹੈ। ਹੇਨਾ ਦੇ ਪਰਿਵਾਰ ਨੇ ਮੰਗਲਵਾਰ ਨੂੰ ਮੰਗ ਕੀਤੀ ਕਿ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦਿੱਤਾ ਜਾਵੇ ਅਤੇ ਮਾਮਲੇ ਦੀ ਸੁਤੰਤਰ ਜਾਂਚ ਕਰਵਾਈ ਜਾਵੇ। ਪਰਿਵਾਰ ਨੇ ਇਕ ਬਿਆਨ ਵਿਚ ਕਿਹਾ,''ਲੋਕ ਜਾਨਣਾ ਚਾਹੁੰਦੇ ਹਨ ਕੀ ਹੋਇਆ ਅਤੇ ਇਸ ਮਾਮਲੇ ਵਿਚ ਸ਼ਾਮਿਲ ਅਧਿਕਾਰੀਆਂ ਨੇ ਨੀਤੀਆਂ ਅਤੇ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਸੀ ਜਾਂ ਨਹੀਂ?''

Vandana

This news is Content Editor Vandana