ਕੈਲੀਫੋਰਨੀਆ ''ਚ ਲੱਗੇ ਭੂਚਾਲ ਦੇ ਤੇਜ਼ ਝਟਕੇ
Sunday, Jun 23, 2019 - 11:47 AM (IST)

ਵਾਸ਼ਿੰਗਟਨ (ਬਿਊਰੋ)— ਅਮਰੀਕਾ ਦੇ ਉੱਤਰੀ ਕੈਲੀਫੋਰਨੀਆ ਦੇ ਪ੍ਰੈਟੋਲੀਆ ਵਿਚ ਐਤਵਾਰ ਸਵੇਰੇ ਸਥਾਨਕ ਸਮੇਂ ਮੁਤਾਬਕ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.6 ਮਾਪੀ ਗਈ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 9.4 ਕਿਲੋਮੀਟਰ ਹੇਠਾਂ ਦੱਸਿਆ ਜਾ ਰਿਹਾ ਹੈ।
ਫਿਲਹਾਲ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਜਾਨ ਮਾਲ ਦੇ ਨੁਕਸਾਨ ਦੀ ਖਬਰ ਨਹੀਂ ਹੈ। ਇੱਥੇ ਦੱਸ ਦਈਏ ਕਿ ਪ੍ਰੈਟਾਲੀਆ ਛੋਟਾ ਜਿਹਾ ਸ਼ਹਿਰ ਹੈ ਜਿਸ ਦੀ ਆਬਾਦੀ ਕੁਝ 100 ਲੋਕਾਂ ਦੀ ਹੈ। 407 ਕਿਲੋਮੀਟਰ ਦੇ ਖੇਤਰ ਵਿਚ ਵਸੇ ਇਸ ਸ਼ਹਿਰ ਵਿਚ ਅਕਸਰ ਭੂਚਾਲ ਦੇ ਝਟਕੇ ਲੱਗਦੇ ਰਹਿੰਦੇ ਹਨ।