ਅੱਤਵਾਦ ਕਾਰਨ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਪਾਕਿ ਨਾ ਜਾਣ ਦੀ ਦਿੱਤੀ ਸਲਾਹ

Thursday, Feb 14, 2019 - 02:06 PM (IST)

ਅੱਤਵਾਦ ਕਾਰਨ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਪਾਕਿ ਨਾ ਜਾਣ ਦੀ ਦਿੱਤੀ ਸਲਾਹ

ਵਾਸ਼ਿੰਗਟਨ (ਭਾਸ਼ਾ)— ਅਮਰੀਕਾ ਨੇ ਮੁੱਖ ਰੂਪ ਨਾਲ ਅੱਤਵਾਦ ਅਤੇ ਪਾਕਿਸਤਾਨ ਦੇ ਅੰਦਰ ਜਾਂ ਉਸ ਦੇ ਨੇੜੇ ਨਾਗਰਿਕ ਜਹਾਜ਼ਾਂ ਨੂੰ ਹੋਣ ਵਾਲੇ ਖਤਰੇ ਦੇ ਕਾਰਨ ਆਪਣੇ ਨਾਗਰਿਕਾਂ ਨੂੰ ਏਸ਼ੀਆਈ ਦੇਸ਼ ਦੀ ਯਾਤਰਾ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਫੈਡਰਲ ਹਵਾਬਾਜ਼ੀ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਜਾਰੀ ਇਕ ਨੋਟਿਸ ਵਿਚ ਕਿਹਾ ਕਿ ਅੱਤਵਾਦੀ ਸਮੂਹ ਪਾਕਿਸਤਾਨ ਵਿਚ ਸੰਭਾਵਿਤ ਹਮਲਿਆਂ ਦੀ ਯੋਜਨਾ ਬਣਾ ਰਹੇ ਹਨ। ਵਿਦੇਸ਼ ਮੰਤਰਾਲੇ ਨੇ ਆਪਣੀ ਤਾਜ਼ਾ ਸਲਾਹ ਵਿਚ ਕਿਹਾ,''ਅੱਤਵਾਦ ਕਾਰਨ ਪਾਕਿਸਤਾਨ ਦੀ ਯਾਤਰਾ 'ਤੇ ਮੁੜ ਵਿਚਾਰ ਕਰੋ।'' 

ਮੰਤਰਾਲੇ ਨੇ ਅਮਰੀਕੀ ਨਾਗਰਿਕਾਂ ਨੂੰ ਅੱਤਵਾਦ ਅਤੇ ਹਥਿਆਰਬੰਦ ਸੰਘਰਸ਼ ਦੀ ਸੰਭਾਵਨਾ ਦੇ ਕਾਰਨ ਸਾਬਕਾ ਫੈਡਰਲ ਪ੍ਰਸ਼ਾਸਿਤ ਕਬਾਇਲੀ ਖੇਤਰ (ਐੱਫ.ਏ.ਟੀ.ਏ.) ਅਤੇ ਕਸ਼ਮੀਰ ਦੇ ਪਾਕਿਸਤਾਨ ਦੇ ਕਬਜ਼ੇ ਵਾਲੇ ਹਿੱਸੇ ਸਮੇਤ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਸੂਬੇ ਦੀ ਯਾਤਰਾ ਨਾ ਕਰਨ ਲਈ ਕਿਹਾ ਹੈ। ਮੰਤਰਾਲੇ ਨੇ ਕਿਹਾ ਕਿ ਅੱਤਵਾਦੀ ਸਮੂਹ ਪਾਕਿਸਤਾਨ ਵਿਚ ਹਮਲਿਆਂ ਦੀ ਯੋਜਨਾ ਬਣਾ ਰਹੇ ਹਨ। ਅੱਤਵਾਦੀ ਆਵਾਜਾਈ ਦੇ ਹਬ, ਬਾਜ਼ਾਰ, ਸ਼ਾਪਿੰਗ ਮਾਲ, ਮਿਲਟਰੀ ਅਦਾਰਿਆਂ, ਹਵਾਈ ਅੱਡਿਆਂ, ਯੂਨੀਵਰਸਿਟੀਆਂ, ਸੈਲਾਨੀ ਸਥਲਾਂ, ਸਕੂਲਾਂ, ਹਸਪਤਾਲਾਂ, ਪ੍ਰਾਰਥਨਾ ਸਥਲਾਂ ਅਤੇ ਸਰਕਾਰੀ ਕੇਂਦਰਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ। 

ਮੰਤਰਾਲੇ ਨੇ ਕਿਹਾ ਕਿ ਬੀਤੇ ਕਈ ਸਾਲਾਂ ਵਿਚ ਵੱਡੇ ਪੱਧਰ 'ਤੇ ਅੱਤਵਾਦੀ ਹਮਲਿਆਂ ਕਾਰਨ ਸੈਂਕੜੇ ਲੋਕ ਜ਼ਖਮੀ ਹੋਏ ਹਨ। ਆਪਣੇ ਨਾਗਰਿਕਾਂ ਨੂੰ ਕਸ਼ਮੀਰ ਦੇ ਪਾਕਿਸਤਾਨ ਦੇ ਕਬਜ਼ੇ ਵਾਲੇ ਹਿੱਸੇ ਵਿਚ ਨਾ ਜਾਣ ਦੀ ਅਪੀਲ ਕਰਦਿਆਂ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਜਿਹਾ ਪਤਾ ਚੱਲਿਆ ਹੈ ਕਿ ਇਲਾਕੇ ਵਿਚ ਅੱਤਵਾਦੀ ਸਮੂਹ ਸਰਗਰਮ ਹੈ। ਉਸ ਨੇ ਕਿਹਾ,''ਭਾਰਤ ਤੇ ਪਾਕਿਸਤਾਨ ਵਿਚ ਹਥਿਆਰਬੰਦ ਸੰਘਰਸ਼ ਦਾ ਖਤਰਾ ਬਣਿਆ ਹੋਇਆ ਹੈ। ਦੋਹਾਂ ਦੇਸ਼ਾਂ ਦੀਆਂ ਫੌਜਾਂ ਵਿਚਕਾਰ ਕੰਟਰੋਲ ਰੇਖਾ 'ਤੇ ਅਕਸਰ ਗੋਲੀਬਾਰੀ ਹੁੰਦੀ ਰਹਿੰਦੀ ਹੈ।''


author

Vandana

Content Editor

Related News