ਐੱਚ-1ਬੀ ਵੀਜ਼ਾ ਧਾਰਕਾਂ ਨੂੰ ਜਲਦ ਮਿਲ ਸਕਦੀ ਹੈ ਖੁਸ਼ਖ਼ਬਰੀ, ਬਦਲ ਸਕਦੀ ਹੈ ਇਹ ਨੀਤੀ

Friday, Dec 18, 2020 - 05:59 PM (IST)

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਵਿਚ 60 ਸਾਂਸਦਾਂ ਦੇ ਸਮੂਹ ਨੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਵੀਜ਼ਾ ਦੇ ਸੰਬੰਧ ਵਿਚ ਡੋਨਾਲਡ ਟਰੰਪ ਪ੍ਰਸ਼ਾਸਨ ਦੀ ਇਕ ਨੀਤੀ ਨੂੰ ਬਦਲਣ ਦੀ ਅਪੀਲ ਕੀਤੀ ਹੈ। ਉਹਨਾਂ ਨੇ ਐੱਚ-4 ਵੀਜ਼ਾ ਪ੍ਰਾਪਤ ਲੋਕਾਂ ਦੇ ਦਸਤਾਵੇਜ਼ ਦੀ ਵੈਧਤਾ ਦੀ ਸਮੇਂ ਸੀਮਾ ਵਧਾਉਣ ਦੀ ਅਪੀਲ ਕੀਤੀ ਹੈ। ਇਹ ਵੀਜ਼ਾ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨਸਾਥੀ ਨੂੰ ਜਾਰੀ ਕੀਤਾ ਜਾਂਦਾ ਹੈ। ਐੱਚ-4 ਵੀਜ਼ਾ ਧਾਰਕਾਂ ਵਿਚ ਜ਼ਿਆਦਾਤਰ ਉੱਚ ਕੌਸ਼ਲ ਵਾਲੀਆਂ ਭਾਰਤੀ ਬੀਬੀਆਂ ਸ਼ਾਮਲ ਹਨ। 

ਇੱਥੇ ਦੱਸ ਦਈਏ ਕਿ ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾਵਾਂ (USCIS) ਵਿਭਾਗ ਵੱਲੋਂ ਐੱਚ-4 ਵੀਜ਼ਾ, ਐੱਚ-1ਬੀ ਵੀਜ਼ਾ ਧਾਰਕਾਂ ਦੇ ਪਰਿਵਾਰ ਦੇ ਮੈਂਬਰਾਂ (ਜੀਵਨਸਾਥੀ ਅਤੇ 21 ਸਾਲ ਤੋਂ ਘੱਟ ਉਮਰ ਦੇ ਬੱਚਿਆਂ) ਦੇ ਲਈ ਜਾਰੀ ਕੀਤਾ ਜਾਂਦਾ ਹੈ। ਐੱਚ-1ਬੀ ਵੀਜ਼ਾ ਧਾਰਕਾਂ ਵਿਚ ਜ਼ਿਆਦਾਤਰ ਭਾਰਤੀ ਆਈ.ਟੀ. ਪੇਸ਼ੇਵਰ ਹਨ। ਇਹ ਆਮਤੌਰ 'ਤੇ ਉਹਨਾਂ ਲੋਕਾਂ ਨੂੰ ਜਾਰੀ ਕੀਤਾ ਜਾਂਦਾ ਹੈ ਜੋ ਰੋਜ਼ਗਾਰ ਦੇ ਆਧਾਰ 'ਤੇ ਸਥਾਨਕ ਵਸਨੀਕ ਦਾ ਦਰਜਾ ਹਾਸਲ ਕਰਨਾ ਚਾਹੁੰਦੇ ਹਨ। 

ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ ਦਾ ਖ਼ਬਰਾਂ ਲਈ ਭੁਗਤਾਨ ਕਰਨ ਵਾਲਾ ਕਾਨੂੰਨ ਨਾਮੰਨਣਯੋਗ : ਗੂਗਲ

ਅਮਰੀਕੀ ਪ੍ਰਤੀਨਿਧੀ ਸਭਾ ਦੇ ਮੈਂਬਰਾਂ ਨੇ 16 ਦਸੰਬਰ ਨੂੰ ਬਾਈਡੇਨ ਨੂੰ ਪੱਤਰ ਵਿਚ ਲਿਖਿਆ,''ਅਸੀਂ ਤੁਹਾਨੂੰ ਅਪੀਲ ਕਰਦੇ ਹਾਂ ਕਿ ਗ੍ਰਹਿ ਸੁਰੱਖਿਆ ਵਿਭਾਗ ਨੂੰ ਤੁਹਾਡੇ ਪ੍ਰਸ਼ਾਸਨ ਦੇ ਪਹਿਲੇ ਦਿਨ ਐੱਚ-4 ਵੀਜ਼ਾ ਦੀ ਖਤਮ ਹੋ ਰਹੀ ਵੈਧਤਾ ਨੂੰ ਲੈ ਕੇ ਸੰਘੀ ਰਜਿਸਟਰ ਨੋਟਿਸ ਪ੍ਰਕਾਸ਼ਿਤ ਕਰਨ ਦਾ ਨਿਰਦੇਸ਼ ਦਿੱਤਾ ਜਾਵੇ।'' ਡੈਮੋਕ੍ਰੇਟ ਬਾਈਡੇਨ 20 ਜਨਵਰੀ ਨੂੰ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ। ਪੱਤਰ ਵਿਚ ਕਿਹਾ ਗਿਆ ਕਿ ਗ੍ਰਹਿ ਸੁਰੱਖਿਆ ਵਿਭਾਗ ਨੇ 2015 ਵਿਚ ਇਕ ਨਿਯਮ ਜਾਰੀ ਕਰ ਕੇ ਐੱਚ-1ਬੀ ਵੀਜ਼ਾ ਧਾਰਕਾਂ 'ਤੇ ਨਿਰਭਰ ਜੀਵਨਸਾਥੀ ਨੂੰ ਇਜਾਜ਼ਤ ਦੇ ਦਿੱਤੀ ਸੀ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।


Vandana

Content Editor

Related News