ਅਮਰੀਕਾ ਪੜ੍ਹਨ ਜਾਣ ਵਾਲਿਆਂ ''ਚ ਚੀਨ ਤੋਂ ਬਾਅਦ ਭਾਰਤ ਦੂਜੇ ਨੰਬਰ ''ਤੇ

11/18/2019 2:06:25 PM

ਵਾਸ਼ਿੰਗਟਨ (ਭਾਸ਼ਾ): ਸਾਲ 2018-19 ਵਿਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਗਏ ਜਦਕਿ ਚੀਨ ਲਗਾਤਾਰ 10ਵੇਂ ਸਾਲ ਵੀ ਸਭ ਤੋਂ ਵੱਧ ਵਿਦਿਆਰਥੀ ਭੇਜਣ ਵਾਲਾ ਦੇਸ਼ ਬਣਿਆ ਹੋਇਆ ਹੈ। ਸੋਮਵਾਰ ਨੂੰ ਜਾਰੀ ਰਿਪੋਰਟ '2019 ਓਪਨ ਡੋਰਸ ਰਿਪੋਰਟ ਆਨ ਇੰਟਰਨੈਸ਼ਨਲ ਐਜੁਕੇਸ਼ਨ ਐਕਸਚੇਂਜ' ਦੇ ਮੁਤਾਬਕ ਅਮਰੀਕਾ ਵਿਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਅਕਾਦਮਿਕ ਸਾਲ 2018-19 ਵਿਚ ਸਭ ਤੋਂ ਵੱਧ ਰਹੀ। ਇਹ ਲਗਾਤਾਰ ਚੌਥੇ ਸਾਲ ਹੈ ਜਦੋਂ 10 ਲੱਖ ਤੋਂ ਵੱਧ ਵਿਦੇਸ਼ੀ ਵਿਦਿਆਰਥੀ ਅਮਰੀਕਾ ਪਹੁੰਚੇ। 

ਅਮਰੀਕੀ ਵਣਜ ਵਿਭਾਗ ਦੇ ਅੰਕੜਿਆਂ ਦੇ ਮੁਤਾਬਕ ਸਾਲ 2018 ਵਿਚ ਅਮਰੀਕੀ ਅਰਥਵਿਵਸਥਾ ਵਿਚ ਵਿਦੇਸ਼ੀ ਵਿਦਿਆਰਥੀਆਂ ਦਾ ਯੋਗਦਾਨ 44.7 ਅਰਬ ਡਾਲਰ ਰਿਹਾ ਜੋ ਪਿਛਲੇ ਸਾਲ ਦੇ ਮੁਕਾਬਲੇ 5.5 ਫੀਸਦੀ ਜ਼ਿਆਦਾ ਹੈ। ਭਾਵੇਂਕਿ ਚੀਨ ਸਾਲ 2018-19 ਵਿਚ 3,69,548 ਵਿਦਿਆਰਥੀਆਂ ਦੇ ਨਾਲ ਲਗਾਤਾਰ 10ਵੇਂ ਸਾਲ ਅਮਰੀਕਾ ਵਿਚ ਵਿਦੇਸ਼ੀ ਵਿਦਿਆਰਥੀਆਂ ਦਾ ਸਭ ਤੋਂ ਵੱਡਾ ਸਰੋਤ ਬਣਿਆ ਹੋਇਆ ਹੈ। ਇਸ ਮਿਆਦ ਵਿਚ ਭਾਰਤ ਨੇ 2,02,014 ਵਿਦਿਆਰਥੀਆਂ ਨੂੰ ਅਮਰੀਕਾ ਭੇਜਿਆ, ਇਹ ਗਿਣਤੀ ਚੀਨ ਦੇ ਬਾਅਦ ਸਭ ਤੋਂ ਜ਼ਿਆਦਾ ਹੈ। 

ਰਿਪੋਰਟ ਮੁਤਾਬਕ ਅਮਰੀਕਾ ਜਾਣ ਵਾਲੇ ਕੁੱਲ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ 10,95,299 ਰਹੀ ਜੋ ਪਿਛਲੇ ਸਾਲ ਦੇ ਮੁਕਾਬਲੇ 0.05 ਫੀਸਦੀ ਵੱਧ ਹੈ ਅਤੇ ਅਮਰੀਕਾ ਵਿਚ ਉੱਚ ਸਿੱਖਿਆ ਹਾਸਲ ਕਰਨ ਵਾਲੇ ਕੁੱਲ ਵਿਦਿਆਰਥੀਆਂ ਦਾ 5.5 ਫੀਸਦੀ ਹੈ। ਕੁੱਲ ਵਿਦੇਸ਼ੀ ਵਿਦਿਆਰਥੀਆਂ ਵਿਚੋਂ 50 ਫੀਸਦੀ ਤੋਂ ਵੱਧ ਵਿਦਿਆਰਥੀ ਭਾਰਤ ਅਤੇ ਚੀਨ ਤੋਂ ਹਨ। ਇਹ ਰਿਪੋਰਟ ਇੰਸਟੀਚਿਊਟ ਆਫ ਇੰਟਰਨੈਸ਼ਨਲ ਐਜੁਕੇਸ਼ਨ ਅਤੇ ਵਿਦੇਸ਼ ਮੰਤਰਾਲੇ ਦੇ ਬਿਊਰੋ ਆਫ ਐਜੁਕੇਸ਼ਨ ਐਂਡ ਕਲਚਰਲ ਅਫੇਅਰਜ਼ ਵੱਲੋਂ ਜਾਰੀ ਕੀਤੀ ਗਈ ਹੈ।

Vandana

This news is Content Editor Vandana