US ਦੇ ਹਵਾਈ ਸੂਬੇ ਦੇ ਜੰਗਲਾਂ ''ਚ ਲੱਗੀ ਇਤਿਹਾਸ ਦੀ ਸਭ ਤੋਂ ਭਿਆਨਕ ਅੱਗ, 100 ਦੇ ਕਰੀਬ ਪੁੱਜੀ ਮ੍ਰਿਤਕਾਂ ਦੀ ਗਿਣਤੀ
Monday, Aug 14, 2023 - 01:13 PM (IST)
ਹਵਾਈ (ਵਾਰਤਾ)- ਅਮਰੀਕਾ ਦੀ ਮਾਉਈ ਕਾਉਂਟੀ ਸਰਕਾਰ ਨੇ ਕਿਹਾ ਕਿ ਹਵਾਈ ਵਿਚ ਜੰਗਲਾਂ ਵਿਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਐਤਵਾਰ ਤੱਕ 93 ਹੋ ਗਈ ਹੈ। ਇਸ ਤੋਂ ਪਹਿਲਾਂ ਹਵਾਈ ਦੇ ਗਵਰਨਰ ਜੋਸ਼ ਗ੍ਰੀਨ ਨੇ ਮਰਨ ਵਾਲਿਆਂ ਦੀ ਗਿਣਤੀ 89 ਦੱਸੀ ਸੀ। ਗ੍ਰੀਨ ਨੇ ਮੀਡੀਆ ਕਰਮੀਆਂ ਨੂੰ ਦੱਸਿਆ ਕਿ ਹਵਾਈ ਟਾਪੂ ਵਿੱਚ ਲੱਗੀ ਅੱਗ ਅਮਰੀਕਾ ਦੇ ਇਤਿਹਾਸ ਵਿੱਚ ਸਭ ਤੋਂ ਭਿਆਨਕ ਹੈ। ਮਾਉਈ ਕਾਉਂਟੀ ਸਰਕਾਰ ਨੇ ਇੱਕ ਅਪਡੇਟ ਵਿੱਚ ਦੱਸਿਆ, 'ਪੁਸ਼ਟੀ ਕੀਤੀਆਂ ਗਈਆਂ ਮੌਤਾਂ ਦੀ ਗਿਣਤੀ ਵੱਧ ਕੇ 93 ਹੋ ਗਈ ਹੈ, ਜਿਨ੍ਹਾਂ ਵਿੱਚੋਂ 2 ਦੀ ਪਛਾਣ ਕਰ ਲਈ ਗਈ ਹੈ।'
ਇਹ ਵੀ ਪੜ੍ਹੋ: ਪੌਂਗ ਡੈਮ ਤੋਂ ਫਿਰ ਛੱਡਿਆ ਗਿਆ ਹਜ਼ਾਰਾਂ ਕਿਊਸਿਕ ਪਾਣੀ, ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ
ਉਨ੍ਹਾਂ ਕਿਹਾ ਕਿ ਹਵਾਈ ਵਿੱਚ ਜੰਗਲਾਂ ਦੀ ਅੱਗ ਖੁਸ਼ਕ ਅਤੇ ਗਰਮ ਮੌਸਮ ਕਾਰਨ ਫੈਲੀ ਸੀ ਅਤੇ ਤੂਫਾਨ ਡੋਰਾ ਕਾਰਨ ਚੱਲੀਆਂ ਤੇਜ਼ ਹਵਾਵਾਂ ਕਾਰਨ ਅੱਗ ਹੋਰ ਭੜਕ ਗਈ। ਅੱਗ 400 ਹੈਕਟੇਅਰ (988 ਏਕੜ) ਦੇ ਖੇਤਰ ਵਿੱਚ ਫੈਲ ਗਈ ਹੈ। ਅੱਗ ਨੇ ਪ੍ਰਸਿੱਧ ਸੈਰ-ਸਪਾਟਾ ਸ਼ਹਿਰ ਲਾਹੈਨਾ ਸਮੇਤ ਕਈ ਬਸਤੀਆਂ ਨੂੰ ਤਬਾਹ ਕਰ ਦਿੱਤਾ। ਅਧਿਕਾਰੀ ਸੜਕਾਂ ਨੂੰ ਜਾਮ ਕਰਨ ਅਤੇ ਜਨਤਕ ਆਵਾਜਾਈ ਨੂੰ ਮੁਅੱਤਲ ਕਰਨ ਲਈ ਮਜਬੂਰ ਹਨ।
ਇਹ ਵੀ ਪੜ੍ਹੋ: ਕੀ ਪੰਜਾਬ 'ਚ ਅੱਜ ਤੋਂ 3 ਦਿਨਾਂ ਲਈ ਹੋਵੇਗਾ ਬੱਸਾਂ ਦਾ ਚੱਕਾ ਜਾਮ? ਜਾਣਨ ਲਈ ਪੜ੍ਹੋ ਪੂਰੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।