US : ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ 2-4 ਅਗਸਤ ਨੂੰ ਮਨਾਇਆ ਜਾਵੇਗਾ

Thursday, Jul 25, 2019 - 12:21 PM (IST)

US : ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ 2-4 ਅਗਸਤ ਨੂੰ ਮਨਾਇਆ ਜਾਵੇਗਾ

ਨਿਊਯਾਰਕ (ਰਾਜ ਗੋਗਨਾ)— ਭਾਰਤ ਦੀ ਅਜ਼ਾਦੀ ਦੇ ਮਹਾਨ ਘੁਲਾਟੀਏ ਸ਼ਹੀਦ ਊਧਮ ਸਿੰਘ ਜੀ ਦਾ 79ਵਾਂ ਸ਼ਹੀਦੀ ਦਿਹਾੜਾ ਸ਼ਹੀਦ ਊਧਮ ਸਿੰਘ-ਸਭਾ ਆਫ ਨਿਊਯਾਰਕ ਅਤੇ ਟ੍ਰਾਈ ਸਟੇਟ ਦੀਆਂ ਸਮੂਹ ਸੰਗਤਾਂ ਦੇ ਸਾਂਝੇ ਸਹਿਯੋਗ ਸਦਕਾ ਗੁਰੂ ਘਰ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਨਿਊਯਾਰਕ ਵਿਖੇ 2 ਅਗਸਤ ਤੋਂ 4 ਅਗਸਤ ਤੱਕ ਮਨਾਇਆ ਜਾ ਰਿਹਾ ਹੈ। ਆਰੰਭ ਸ੍ਰੀ ਆਖੰਡ ਪਾਠ 2 ਅਗਸਤ ਸਵੇਰੇ 9 ਵਜੇ ਹੋਣਗੇ ਅਤੇ ਭੋਗ 4 ਅਗਸਤ ਐਤਵਾਰ ਨੂੰ ਸਵੇਰੇ 9 ਵਜੇ ਪੈਣਗੇ। ਅਰਦਾਸ ਉਪਰੰਤ ਸ਼ਬਦ ਕੀਰਤਨ ਅਤੇ ਢਾਡੀ ਦਰਬਾਰ ਬਾਅਦ ਦੁਪਹਿਰ 3 ਵਜੇ ਸੱਜਣਗੇ।


author

Vandana

Content Editor

Related News