ਚੀਨ ਬਣੇ ਜ਼ਿੰਮੇਵਾਰ, ਨਾ ਕਰੇ ਪਾਕਿ ਦਾ ਬਚਾਅ : ਅਮਰੀਕਾ

03/21/2019 4:13:02 PM

ਵਾਸ਼ਿੰਗਟਨ (ਭਾਸ਼ਾ)— ਅਮਰੀਕਾ ਵਿਚ ਟਰੰਪ ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਪਾਕਿਸਤਾਨ ਦਾ ਬਚਾਅ ਨਾ ਕਰਨਾ ਅਤੇ ਅੱਤਵਾਦੀਆਂ 'ਤੇ ਕਾਰਵਾਈ ਕਰਨ ਲਈ ਕਹਿਣਾ ਚੀਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਗਲੋਬਲ ਅੱਤਵਾਦੀ ਐਲਾਨਣ ਦੀ ਕੋਸ਼ਿਸ਼ ਵਿਚ ਚੀਨ ਵੱਲੋਂ ਰੁਕਾਵਟ ਪੈਦਾ ਕਰਨ 'ਤੇ ਵੀ ਚਿੰਤਾ ਜ਼ਾਹਰ ਕੀਤੀ। 

ਅਮਰੀਕੀ ਅਧਿਕਾਰੀ ਨੇ ਕਿਹਾ,''ਸਾਡਾ ਮੰਨਣਾ ਹੈ ਕਿ ਚੀਨ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਪਾਕਿਸਤਾਨ ਦਾ ਬਚਾਅ ਨਾ ਕਰੇ ਅਤੇ ਨਾਲ ਹੀ ਅੱਤਵਾਦੀ ਸੰਗਠਨਾਂ 'ਤੇ ਕਾਰਵਾਈ ਕਰਨ ਲਈ ਪਾਕਿਸਤਾਨ ਨੂੰ ਅਪੀਲ ਕਰਨ ਵਿਚ ਅੰਤਰਰਾਸ਼ਟਰੀ ਭਾਈਚਾਰੇ ਨਾਲ ਖੜ੍ਹਾ ਹੋਵੇ।'' ਪੁਲਵਾਮਾ ਅੱਤਵਾਦੀ ਹਮਲੇ ਦੇ ਬਾਅਦ ਮਸੂਦ ਨੂੰ ਗਲੋਬਲ ਅੱਤਵਾਦੀ ਐਲਾਨਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਚੀਨ ਨੇ ਇਸ ਨਾਲ ਜੁੜੇ ਪ੍ਰਸਤਾਵਾਂ 'ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਵਿਚ 'ਤਕਨੀਕੀ ਰੋਕ' ਲਗਾ ਦਿੱਤੀ ਸੀ।


Vandana

Content Editor

Related News