ਵ੍ਹਾਈਟ ਹਾਊਸ ਨੇ ਬ੍ਰਾਜ਼ੀਲ ''ਤੇ ਲਗਾਈ ਯਾਤਰਾ ਪਾਬੰਦੀ

05/25/2020 6:07:05 PM

ਵਾਸ਼ਿੰਗਟਨ (ਭਾਸ਼ਾ): ਵ੍ਹਾਈਟ ਹਾਊਸ ਨੇ ਕੋਰੋਨਾਵਾਇਰਸ ਮਹਾਮਾਰੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਬਾਜ਼ੀਲ ਤੋਂ ਅਮਰੀਕਾ ਆਉਣ ਦੇ ਚਾਹਵਾਨ ਵਿਦੇਸ਼ੀ ਨਾਗਰਿਕਾਂ ਦੇ ਦੇਸ਼ ਵਿਚ ਦਾਖਲ ਹੋਣ 'ਤੇ ਪਾਬੰਦੀ ਲਗਾ ਦਿੱਤੀ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੇਯਲੇਗ ਮੈਕੇਨਨੀ ਨੇ ਇਕ ਬਿਆਨ ਵਿਚ ਐਤਵਾਰ ਸ਼ਾਮ ਕਿਹਾ,''ਇਹ ਪਾਬੰਦੀ ਵਿਦੇਸ਼ੀ ਨਾਗਰਿਕਾਂ 'ਤੇ ਲਾਗੂ ਹੁੰਦੀ ਹੈ ਜੋ 14 ਦਿਨ ਤੱਕ ਬ੍ਰਾਜ਼ੀਲ ਵਿਚ ਰਹਿਣ ਦੇ ਬਾਅਦ ਅਮਰੀਕਾ ਦੀ ਯਾਤਰਾ ਕਰਨੀ ਚਾਹੁੰਦੇ ਹਨ।''

ਮੈਕੇਨਨੀ ਨੇ ਕਿਹਾ ਕਿ ਇਹ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਦੇਸ਼ ਦੀ ਰੱਖਿਆ ਲਈ ਚੁੱਕਿਆ ਗਿਆ ਕਦਮ ਹੈ। ਟਰੰਪ ਪਹਿਲਾਂ ਹੀ ਬ੍ਰਿਟੇਨ, ਯੂਰਪ, ਚੀਨ ਅਤੇ ਆਇਰਲੈਡ 'ਤੇ ਯਾਤਰਾ ਪਾਬੰਦੀ ਲਗਾ ਚੁੱਕੇ ਹਨ। ਇਹ ਸਾਰੇ ਕੋਰੋਨਾਵਾਇਰਸ ਨਾਲ ਬਹੁਤ ਜ਼ਿਆਦਾ ਪ੍ਰਭਾਵਿਤ ਦੇਸ਼ ਹਨ। ਭਾਵੇਂਕਿ ਉਹਨਾਂ ਨੇ ਰੂਸ 'ਤੇ ਪਾਬੰਦੀ ਨਹੀਂ ਲਗਾਈ ਹੈ ਜੋ ਇਨਫੈਕਟਿਡ ਲੋਕਾਂ ਦੀ ਗਿਣਤੀ ਦੇ ਮਾਮਲੇ ਵਿਚ ਦੁਨੀਆ ਭਰ ਵਿਚ ਤੀਜੇ ਸਥਾਨ 'ਤੇ ਹੈ। ਰੂਸ ਵਿਚ 344,000 ਤੋਂ ਵਧੇਰੇ ਲੋਕ ਪੀੜਤ ਹਨ ਅਤੇ 3500 ਲੋਕਾਂ ਦੀ ਮੌਤ ਹੋਈ ਹੈ। ਵ੍ਹਾਈਟ ਹਾਊਸ ਨੇ ਤੁਰੰਤ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਕਿ ਇਸੇ ਤਰ੍ਹਾਂ ਦੀ ਯਾਤਰਾ ਪਾਬੰਦੀ ਰੂਸ 'ਤੇਤ ਲਗਾਈ ਜਾਵੇਗੀ ਜਾਂ ਨਹੀਂ। 

ਰਾਸ਼ਟਰਪਤੀ ਟਰੰਪ ਨੇ ਪਿਛਲੇ ਹਫਤੇ ਕਿਹਾ ਸੀ ਕਿ ਉਹ ਬ੍ਰਾਜ਼ੀਲ 'ਤੇ ਯਾਤਰਾ ਪਾਬੰਦੀ ਲਗਾਉਣ ਦੇ ਬਾਰੇ ਵਿਚ ਸੋਚ ਰਹੇ ਹਨ। ਜਾਨ ਹਾਪਕਿਨਜ ਯੂਨੀਵਰਸਿਟੀ ਦੇ ਮੁਤਾਬਕ ਬ੍ਰਾਜ਼ੀਲ ਵਿਚ ਕੋਵਿਡ-19 ਦੇ 3,47,000 ਤੋਂ ਵਧੇਰੇ ਮਾਮਲੇ ਹਨ ਜੋ ਕਿ ਪੀੜਤਾਂ ਦੀ ਗਿਣਤੀ ਦੇ ਮਾਮਲੇ ਵਿਚ ਅਮਰੀਕਾ ਦੇ ਬਾਅਦ ਦੂਜੇ ਨੰਬਰ 'ਤੇ ਆਉਂਦਾ ਹੈ। ਬ੍ਰਾਜ਼ੀਲ ਵਿਚ ਹੁਣ ਤੱਕ 22000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸਭ ਤੋਂ ਜ਼ਿਆਦਾ ਮੌਤਾਂ ਦੇ ਮਾਮਲੇ ਵਿਚ ਇਹ ਦੁਨੀਆ ਦੇ 5ਵੇਂ ਦੇਸ਼ ਦੇ ਰੂਪ ਵਿਚ ਸ਼ਾਮਲ ਹੋ ਗਿਆ ਹੈ। ਅਮਰੀਕਾ ਵਿਚ ਹੁਣ ਤੱਕ ਮ੍ਰਿਤਕਾਂ ਦੀ ਗਿਣਤੀ 99 ਹਜ਼ਾਰ ਦਾ ਅੰਕੜਾ ਪਾਰ ਕਰ ਚੁੱਕੀ ਹੈ। ਉੱਥੇ ਕੁੱਲ ਪੀੜਤਾਂ ਦੀ ਗਿਣਤੀ 16 ਲੱਖ ਤੋਂ ਵਧੇਰੇ ਹੈ। 

ਪੜ੍ਹੋ ਇਹ ਅਹਿਮ ਖਬਰ- ਅਸ਼ਰਫ ਗਨੀ ਨੇ 2,000 ਤਾਲਿਬਾਨੀ ਕੈਦੀਆਂ ਦੀ ਰਿਹਾਈ ਦਾ ਕੀਤਾ ਵਾਅਦਾ

ਇਸ ਪਾਬੰਦੀ ਨੂੰ ਲੈਕੇ ਬ੍ਰਾਜ਼ੀਲ ਦੀ ਮੀਡੀਆ ਵਿਚ ਆਈ ਟਿੱਪਣੀਆਂ 'ਤੇ ਬਾਜ਼੍ਰੀਲ ਦੇ ਰਾਸ਼ਟਰਪਤੀ ਜਾਇਰ ਬੋਲਸਨਾਰੋ ਦੇ ਸਲਾਹਕਾਰ ਫਿਲਿਪ ਮਾਰਟੀਨਸ ਦਾ ਕਹਿਣਾ ਹੈਕਿ ਮੀਡੀਆ ਇਸ ਪਾਬੰਦੀ ਨੂੰ ਵਧਾ-ਚੜ੍ਹਾ ਕੇ ਦਿਖਾ ਰਿਹਾ ਹੈ। ਵ੍ਹਾਈਟ ਹਾਊਸ ਨੇ ਐਤਵਾਰ ਨੂੰ ਕਿਹਾ ਕਿ ਉਹ ਬ੍ਰਾਜ਼ੀਲ ਨੂੰ 1000 ਵੈਂਟੀਲੇਟਰ ਦੇਣ ਦੀ ਯੋਜਨਾ ਬਣਾ ਰਿਹਾ ਹੈ।


Vandana

Content Editor

Related News