ਅਮਰੀਕੀ ਪ੍ਰਸ਼ਾਸਨ ਨੇ ਦੂਜੇ ਦੇਸ਼ਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰੋਕੀ, ਸਮੀਖਿਆ ਦੇ ਦਿੱਤੇ ਆਦੇਸ਼
Monday, Jan 27, 2025 - 09:18 AM (IST)
 
            
            ਵਾਸ਼ਿੰਗਟਨ (ਏਜੰਸੀ)- ਅਮਰੀਕਾ ਨੇ ਦੂਜੇ ਦੇਸ਼ਾਂ ਨੂੰ ਦਿੱਤੀ ਜਾਣ ਵਾਲੀ ਅਮਰੀਕੀ ਸਹਾਇਤਾ ਨੂੰ ਮੁਅੱਤਲ ਕਰਨ ਅਤੇ ਉਸ ਦੀ ਸਮੀਖਿਆ ਕਰਨ ਦਾ ਹੁਕਮ ਦਿੱਤਾ ਹੈ ਤਾਂ ਕਿ ਇਹ ਯਕੀਨੀ ਕੀਤਾ ਜਾ ਸਕੇ ਕਿ ਇਹ ਸਹਾਇਤਾ 'ਅਮਰੀਕਾ ਫਸਟ' ਏਜੰਡੇ ਦੇ ਤਹਿਤ ਉਸਦੀ ਵਿਦੇਸ਼ ਨੀਤੀ ਦੇ ਅਨੁਸਾਰ ਹੈ ਜਾਂ ਨਹੀਂ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਸਬੰਧ ਵਿੱਚ ਇੱਕ ਕਾਰਜਕਾਰੀ ਆਦੇਸ਼ 'ਤੇ ਦਸਤਖਤ ਕੀਤੇ।
ਇਹ ਵੀ ਪੜ੍ਹੋ : Facebook 'ਤੇ ਈਸ਼ਨਿੰਦਾ ਵਾਲੀ ਸਮੱਗਰੀ ਅਪਲੋਡ ਕਰਨ ਦੇ ਦੋਸ਼ 'ਚ 4 ਲੋਕਾਂ ਨੂੰ ਮਿਲੀ ਸਜ਼ਾ-ਏ-ਮੌਤ
ਅਮਰੀਕੀ ਵਿਦੇਸ਼ ਵਿਭਾਗ ਦੀ ਬੁਲਾਰਨ ਟੈਮੀ ਬਰੂਸ ਨੇ ਕਿਹਾ, "ਰਾਸ਼ਟਰਪਤੀ ਟਰੰਪ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਅਮਰੀਕੀ ਲੋਕਾਂ ਨੂੰ ਮਦਦ ਦੇ ਬਦਲੇ ਕੋਈ ਲਾਭ ਨਹੀਂ ਮਿਲ ਰਿਹਾ ਹੈ ਤਾਂ ਅਮਰੀਕਾ ਅੰਨ੍ਹੇਵਾਹ ਪੈਸਾ ਨਹੀਂ ਦੇਵੇਗਾ। ਮਿਹਨਤੀ ਟੈਕਸਦਾਤਾਵਾਂ ਦੀ ਖ਼ਾਤਰ, ਵਿਦੇਸ਼ੀ ਸਹਾਇਤਾ ਦੀ ਸਮੀਖਿਆ ਕਰਨਾ ਅਤੇ ਉਸ ਦਾ ਪੁਨਰ-ਮੁਲਾਂਕਣ ਨਾ ਸਿਰਫ਼ ਉਚਿਤ ਹੈ, ਸਗੋਂ ਇਹ ਨੈਤਿਕ ਤੌਰ 'ਤੇ ਵੀ ਜ਼ਰੂਰੀ ਹੈ।"
ਇਹ ਵੀ ਪੜ੍ਹੋ: ਕੈਨੇਡਾ 2025 'ਚ 4.37 ਲੱਖ ਸਟੱਡੀ ਪਰਮਿਟ ਕਰੇਗਾ ਜਾਰੀ
ਉਨ੍ਹਾਂ ਕਿਹਾ ਕਿ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਵਿਦੇਸ਼ ਵਿਭਾਗ ਅਤੇ ਅਮਰੀਕੀ ਅੰਤਰਰਾਸ਼ਟਰੀ ਵਿਕਾਸ ਏਜੰਸੀ (USAID) ਦੁਆਰਾ ਫੰਡ ਕੀਤੀ ਜਾਣ ਵਾਲੀ ਸਾਰੀ ਅਮਰੀਕੀ ਵਿਦੇਸ਼ੀ ਸਹਾਇਤਾ ਰੋਕ ਦਿੱਤੀ ਹੈ ਤਾਂ ਕਿ ਉਸ ਦੀ ਸਮੀਖਿਆ ਕੀਤੀ ਜਾ ਸਕੇ। ਬਰੂਸ ਨੇ ਕਿਹਾ, "ਉਹ ਸਾਰੇ ਵਿਦੇਸ਼ੀ ਸਹਾਇਤਾ ਪ੍ਰੋਗਰਾਮਾਂ ਦੀ ਸਮੀਖਿਆ ਸ਼ੁਰੂ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਮਦਦ 'ਅਮਰੀਕਾ ਫਸਟ ਏਜੰਡੇ' ਦੇ ਤਹਿਤ ਅਮਰੀਕੀ ਵਿਦੇਸ਼ ਨੀਤੀ ਦੇ ਅਨੁਕੂਲ ਹੈ ਜਾਂ ਨਹੀਂ।"
ਇਹ ਵੀ ਪੜ੍ਹੋ: ਟਰੰਪ ਦੀ ਟੀਮ 'ਚ ਭਾਰਤੀਆਂ ਦਾ ਦਬਦਬਾ, ਵ੍ਹਾਈਟ ਹਾਊਸ 'ਚ ਹੋਈ ਇਸ ਸ਼ਖਸ ਦੀ ਐਂਟਰੀ
USAID ਨੇ 2023 ਵਿੱਚ 158 ਦੇਸ਼ਾਂ ਨੂੰ ਲਗਭਗ 45 ਅਰਬ ਅਮਰੀਕੀ ਡਾਲਰ ਦੀ ਵਿਦੇਸ਼ੀ ਸਹਾਇਤਾ ਵੰਡੀ ਸੀ। ਇਸ ਵਿੱਚ ਬੰਗਲਾਦੇਸ਼ ਨੂੰ 40 ਕਰੋੜ ਅਮਰੀਕੀ ਡਾਲਰ, ਪਾਕਿਸਤਾਨ ਨੂੰ 23 ਕਰੋੜ 10 ਲੱਖ ਅਮਰੀਕੀ ਡਾਲਰ, ਅਫਗਾਨਿਸਤਾਨ ਨੂੰ 1 ਅਰਬ ਅਮਰੀਕੀ ਡਾਲਰ, ਭਾਰਤ ਨੂੰ 17 ਕਰੋੜ 50 ਲੱਖ ਅਮਰੀਕੀ ਡਾਲਰ, ਨੇਪਾਲ ਨੂੰ 11 ਕਰੋੜ 80 ਲੱਖ ਅਮਰੀਕੀ ਡਾਲਰ ਅਤੇ ਸ਼੍ਰੀਲੰਕਾ ਨੂੰ 12 ਕਰੋੜ 30 ਲੱਖ ਅਮਰੀਕੀ ਡਾਲਰ ਦੀ ਮਦਦ ਸ਼ਾਮਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            