ਜਾਪਾਨ ''ਚ ਅਮਰੀਕਾ ਦੇ ਰਾਜਦੂਤ ਨੇ ਖੇਤਰੀ ਤਣਾਅ ਨਾਲ ਨਜਿੱਠਣ ''ਚ ਸਹਿਯੋਗ ਦੀ ਜਤਾਈ ਵਚਨਬੱਧਤਾ
Tuesday, Feb 01, 2022 - 10:48 PM (IST)
ਟੋਕੀਓ-ਜਾਪਾਨ 'ਚ ਅਮਰੀਕਾ ਦੇ ਨਵੇਂ ਨਿਯੁਕਤ ਰਾਜਦੂਤ ਆਰ ਇਮੈਨੁਅਲ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਵਧਦੇ ਖੇਤਰੀ ਤਣਾਅ ਨਾਲ ਨਜਿੱਠਣ ਲਈ ਜਾਪਾਨ ਦੇ ਨਾਲ ਕੰਮ ਕਰਨ ਨੂੰ ਲੈ ਕੇ 'ਪੂਰੀ ਤਰ੍ਹਾਂ ਵਚਨਬੱਧ' ਹੈ। ਇਮੈਨੁਅਲ ਨੇ ਜਾਪਾਨ ਦੇ ਵਿਦੇਸ਼ ਮੰਤਰੀ ਯੋਸ਼ੀਮਾਸਾ ਹਯਾਸ਼ੀ ਨਾਲ ਮੁਲਾਕਾਤ ਦੌਰਾਨ ਇਹ ਗੱਲ ਕਹੀ।
ਇਹ ਵੀ ਪੜ੍ਹੋ : ਇਕ ਵਾਰ ਫ਼ਿਰ ਪੰਜਾਬ ਦੌਰੇ 'ਤੇ ਆਉਣਗੇ PM ਮੋਦੀ, ਕੈਪਟਨ ਨੇ ਦਿੱਤੇ ਸੰਕੇਤ (ਵੀਡੀਓ)
ਇਸ ਦੌਰਾਨ ਦੋਵਾਂ ਨੇ ਉੱਤਰ ਕੋਰੀਆ ਮਿਜ਼ਾਈਲ ਪ੍ਰੋਗਰਾਮ ਅਤੇ ਏਸ਼ੀਆ ਪ੍ਰਸ਼ਾਂਤ ਖੇਤਰ 'ਚ ਚੀਨ ਦੀਆਂ ਵਧਦੀਆਂ ਗਤੀਵਿਧੀਆਂ 'ਤੇ ਗੱਲਬਾਤ ਕੀਤੀ। ਅਮਰੀਕੀ ਰਾਜਦੂਤ ਨੇ ਕਿਹਾ ਕਿ ਅਮਰੀਕਾ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਜਾਪਾਨ ਨਾਲ ਕੰਮ ਕਰਨ ਅਤੇ ਸੁਤੰਤਰ ਹਿੰਦ-ਪ੍ਰਸ਼ਾਂਤ ਖੇਤਰ ਲਈ ਸਾਡੇ ਸਾਂਝੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਨੂੰ ਲੈ ਕੇ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। ਇਮੈਨੁਅਲ ਨੂੰ ਪਿਛਲੇ ਮਹੀਨੇ ਦੇ ਆਖ਼ਿਰ 'ਚ ਜਾਪਾਨ 'ਚ ਅਮਰੀਕਾ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਲਾਕਡਾਊਨ 'ਚ ਪਾਰਟੀਆਂ ਦੇ ਆਯੋਜਨ ਲਈ ਜਾਨਸਨ ਦੇ ਮੁਆਫ਼ੀ ਮੰਗਣ ਦੇ ਬਾਵਜੂਦ ਮੁਸ਼ਕਲਾਂ ਅਜੇ ਖ਼ਤਮ ਨਹੀਂ ਹੋਈਆਂ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।