ਅਮਰੀਕਾ ਤੇ ਬ੍ਰਿਟੇਨ ਨੇ ਇਜ਼ਰਾਈਲ ''ਤੇ ਹਮਲੇ ਦੇ ਜਵਾਬ ''ਚ ਈਰਾਨ ''ਤੇ ਨਵੀਆਂ ਪਾਬੰਦੀਆਂ ਦਾ ਕੀਤਾ ਐਲਾਨ

04/18/2024 8:01:01 PM

ਵਾਸ਼ਿੰਗਟਨ (ਭਾਸ਼ਾ)- ਇਜ਼ਰਾਈਲ 'ਤੇ ਈਰਾਨ ਦੇ ਬੇਮਿਸਾਲ ਹਮਲੇ ਨਾਲ ਪੱਛਮੀ ਏਸ਼ੀਆ 'ਚ ਜੰਗ ਦੀ ਸੰਭਾਵਨਾ ਵਧਣ ਦੌਰਾਨ ਅਮਰੀਕਾ ਅਤੇ ਬ੍ਰਿਟੇਨ ਨੇ ਵੀਰਵਾਰ ਨੂੰ ਈਰਾਨ 'ਤੇ ਕੁਝ ਨਵੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ। ਅਮਰੀਕੀ ਖਜ਼ਾਨਾ ਵਿਭਾਗ ਦੇ ਵਿਦੇਸ਼ੀ ਸੰਪਤੀ ਨਿਯੰਤਰਣ ਦਫਤਰ ਨੇ ਇਸ ਕਾਰਵਾਈ ਵਿੱਚ ਇਰਾਨ ਵਿੱਚ 16 ਲੋਕਾਂ ਅਤੇ 2 ਸੰਸਥਾਵਾਂ ਨੂੰ ਨਿਸ਼ਾਨਾ ਬਣਾਇਆ ਹੈ, ਜੋ 13 ਅਪ੍ਰੈਲ ਨੂੰ ਇਜ਼ਰਾਈਲ ਉੱਤੇ ਹੋਏ ਹਮਲੇ ਵਿੱਚ ਵਰਤੇ ਗਏ ਡਰੋਨ ਨੂੰ ਚਲਾਉਣ ਵਾਲੇ ਇੰਜਣ ਦੇ ਉਤਪਾਦਨ ਨਾਲ ਜੁੜੇ ਹੋਏ ਹਨ। ਇਸ ਦੇ ਨਾਲ ਹੀ ਬ੍ਰਿਟੇਨ ਇਰਾਨ ਦੇ ਡਰੋਨ ਅਤੇ ਬੈਲਿਸਟਿਕ ਮਿਜ਼ਾਈਲ ਉਦਯੋਗਾਂ ਨਾਲ ਜੁੜੇ ਕਈ ਈਰਾਨੀ ਫੌਜੀ ਸੰਸਥਾਵਾਂ, ਵਿਅਕਤੀਆਂ ਅਤੇ ਇਕਾਈਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਅਮਰੀਕੀ ਖਜ਼ਾਨਾ ਸਕੱਤਰ ਜੈਨੇਟ ਯੇਲੇਨ ਨੇ ਇੱਕ ਬਿਆਨ ਵਿੱਚ ਕਿਹਾ, "ਅਸੀਂ ਆਉਣ ਵਾਲੇ ਦਿਨਾਂ ਅਤੇ ਹਫ਼ਤਿਆਂ ਵਿੱਚ ਈਰਾਨ ਦੀਆਂ ਕਾਰਵਾਈਆਂ ਦੇ ਜਵਾਬ ਵਿੱਚ ਆਪਣੀਆਂ ਪਾਬੰਦੀਆਂ ਨੂੰ ਲਾਗੂ ਕਰਨਾ ਜਾਰੀ ਰੱਖਾਂਗੇ।"

ਇਹ ਵੀ ਪੜ੍ਹੋ: ਇੰਡੋਨੇਸ਼ੀਆ 'ਚ ਜਵਾਲਾਮੁਖੀ ਫਟਣ ਕਾਰਨ ਨੇੜੇ ਰਹਿੰਦੇ ਲੋਕਾਂ ਨੇ ਛੱਡੇ ਆਪਣੇ ਘਰ

ਅਮਰੀਕੀ ਅਧਿਕਾਰੀਆਂ ਨੇ ਇਸ ਹਫਤੇ ਚੇਤਾਵਨੀ ਦਿੱਤੀ ਸੀ ਕਿ ਉਹ ਖੇਤਰ ਵਿੱਚ ਈਰਾਨ ਦੀਆਂ ਗਤੀਵਿਧੀਆਂ ਦੇ ਜਵਾਬ ਵਿੱਚ ਅਤੇ ਭਵਿੱਖ ਦੇ ਹਮਲਿਆਂ ਨੂੰ ਰੋਕਣ ਲਈ ਨਵੀਆਂ ਪਾਬੰਦੀਆਂ 'ਤੇ ਵਿਚਾਰ ਕਰ ਰਹੇ ਹਨ। ਯੂ.ਐੱਸ. ਦੇ ਸੰਸਦ ਮੈਂਬਰ ਇੱਕ ਬਿੱਲ ਲਈ ਜ਼ੋਰ ਦੇ ਰਹੇ ਹਨ ਜੋ ਈਰਾਨ ਅਤੇ ਇਸਦੇ ਨੇਤਾਵਾਂ 'ਤੇ ਆਰਥਿਕ ਜ਼ੁਰਮਾਨੇ ਲਗਾਉਂਦਾ ਹੋਵੇ। ਪਿਛਲੇ ਐਤਵਾਰ ਤੜਕੇ ਈਰਾਨ ਦਾ ਇਜ਼ਰਾਈਲ 'ਤੇ ਹਮਲਾ ਇਸ ਮਹੀਨੇ ਦੇ ਸ਼ੁਰੂ ਵਿਚ ਸੀਰੀਆ ਵਿਚ ਈਰਾਨ ਦੇ ਵਣਜ ਦੂਤਘਰ 'ਤੇ ਇਜ਼ਰਾਈਲੀ ਹਮਲੇ ਦੇ ਜਵਾਬ ਵਿਚ ਕੀਤਾ ਗਿਆ।

ਇਹ ਵੀ ਪੜ੍ਹੋ: ਇਜ਼ਰਾਈਲ ਨੇ ਸ਼ਰਨਾਰਥੀ ਕੈਂਪ ਤੇ ਹਮਾਸ ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ, 27 ਮਰੇ

ਇਜ਼ਰਾਈਲ ਦੇ ਫੌਜ ਮੁਖੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਈਰਾਨੀ ਹਮਲੇ ਦਾ ਜਵਾਬ ਦੇਵੇਗਾ, ਜਦੋਂ ਕਿ ਵਿਸ਼ਵ ਨੇਤਾਵਾਂ ਨੇ ਜਵਾਬੀ ਕਾਰਵਾਈ ਨਾ ਕਰਨ ਦੀ ਸਲਾਹ ਦਿੱਤੀ ਹੈ ਤਾਂ ਕਿ ਹਿੰਸਾ ਦਾ ਸਿਲਸਿਲਾ ਅੱਗੇ ਨਾ ਵਧੇ। ਯੂਰਪੀਅਨ ਯੂਨੀਅਨ (ਈਯੂ) ਦੇ ਨੇਤਾਵਾਂ ਨੇ ਵੀ ਬੁੱਧਵਾਰ ਨੂੰ ਵਾਅਦਾ ਕੀਤਾ ਕਿ ਉਹ ਈਰਾਨ 'ਤੇ ਪਾਬੰਦੀਆਂ ਵਧਾਉਣਗੇ। ਈਯੂ ਦੀ ਵਿਦੇਸ਼ ਨੀਤੀ ਦੇ ਮੁਖੀ ਜੋਸਫ ਬੋਰੇਲ ਨੇ ਕਿਹਾ ਕਿ ਈਯੂ ਦੀਆਂ ਪ੍ਰਣਾਲੀਆਂ ਦੀ ਮੌਜੂਦਾ ਵਿਵਸਥਾ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਇਨ੍ਹਾਂ ਦਾ ਵਿਸਤਾਰ ਕਰਕੇ ਤਹਿਰਾਨ ਵਿਰੁੱਧ ਕਦਮ ਚੁੱਕਿਆ ਜਾਵੇਗਾ, ਤਾਂ ਕਿ ਇਜ਼ਰਾਈਲ 'ਤੇ ਭਵਿੱਖ ਵਿਚ ਹਮਲੇ ਨਾ ਹੋਣ। ਉਨ੍ਹਾਂ ਇਹ ਵੀ ਕਿਹਾ ਕਿ ਇਜ਼ਰਾਈਲ ਨੂੰ ਵੀ ਸੰਜਮ ਵਰਤਣਾ ਹੋਵੇਗਾ।

ਇਹ ਵੀ ਪੜ੍ਹੋ: ਬ੍ਰਾਜ਼ੀਲ 'ਚ ਬੱਸ ਹਾਦਸੇ 'ਚ 7 ਲੋਕਾਂ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News