US ਨੇ ਸਟੀਲ ਅਤੇ ਐਲੂਮੀਨੀਅਮ 'ਤੇ 25% ਟੈਰਿਫ ਲਗਾਉਣ ਦਾ ਕੀਤਾ ਐਲਾਨ, 12 ਮਾਰਚ ਤੋਂ ਹੋਵੇਗਾ ਲਾਗੂ
Tuesday, Feb 11, 2025 - 12:42 PM (IST)
ਬਿਜ਼ਨੈੱਸ ਡੈਸਕ — ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ 12 ਮਾਰਚ ਤੋਂ ਸਟੀਲ ਅਤੇ ਐਲੂਮੀਨੀਅਮ ਦੇ ਆਯਾਤ 'ਤੇ 25 ਫੀਸਦੀ ਟੈਰਿਫ ਲਗਾਇਆ ਜਾਵੇਗਾ। ਇਹ ਕਦਮ ਘਰੇਲੂ ਉਦਯੋਗਾਂ ਦੀ ਸੁਰੱਖਿਆ ਦੇ ਉਦੇਸ਼ ਨਾਲ ਅਮਰੀਕਾ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਵਪਾਰ ਨੀਤੀ ਦਾ ਹਿੱਸਾ ਹੈ।
ਇਹ ਵੀ ਪੜ੍ਹੋ : ਯੂਨੀਅਨਾਂ ਨੇ ਦੇਸ਼ ਵਿਆਪੀ ਹੜਤਾਲ ਦਾ ਕੀਤਾ ਐਲਾਨ, ਇਨ੍ਹਾਂ ਮੰਗਾਂ ਨੂੰ ਲੈ ਕੇ ਦੋ ਦਿਨ ਬੰਦ ਰਹਿਣਗੇ ਬੈਂਕ
12 ਮਾਰਚ ਤੋਂ ਪ੍ਰਭਾਵੀ: ਟੈਰਿਫ ਸਟੀਲ ਅਤੇ ਐਲੂਮੀਨੀਅਮ ਦੇ ਸਾਰੇ ਆਯਾਤ 'ਤੇ ਲਾਗੂ ਹੋਣਗੇ।
ਇਹ ਵੀ ਪੜ੍ਹੋ : ਡਿਪੋਰਟ ਕੀਤੇ ਪ੍ਰਵਾਸੀ ਨਹੀਂ ਕਰ ਸਕਣਗੇ ਇਨ੍ਹਾਂ 20 ਦੇਸ਼ਾਂ ਦੀ ਯਾਤਰਾ! ਹੋ ਸਕਦੀ ਹੈ ਸਖ਼ਤ ਕਾਰਵਾਈ
ਵਪਾਰ ਯੁੱਧ ਦਾ ਡਰ : ਯੂਰਪ ਅਤੇ ਚੀਨ ਨੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ ਅਤੇ ਜਵਾਬੀ ਕਾਰਵਾਈ ਦੇ ਸੰਕੇਤ ਦਿੱਤੇ ਹਨ।
ਗਲੋਬਲ ਮਾਰਕੀਟ 'ਤੇ ਪ੍ਰਭਾਵ: ਇਸ ਨਾਲ ਅੰਤਰਰਾਸ਼ਟਰੀ ਵਪਾਰ ਵਿਚ ਤਣਾਅ ਵਧ ਸਕਦਾ ਹੈ ਅਤੇ ਸਟੀਲ ਅਤੇ ਐਲੂਮੀਨੀਅਮ ਦੀਆਂ ਕੀਮਤਾਂ ਵਿਚ ਉਤਰਾਅ-ਚੜ੍ਹਾਅ ਆ ਸਕਦਾ ਹੈ।
ਇਹ ਵੀ ਪੜ੍ਹੋ : ਮਹਿੰਗਾਈ ਤੋਂ ਪਰੇਸ਼ਾਨ ਆਮ ਜਨਤਾ, ਹਵਾਈ ਯਾਤਰਾ ਤੋਂ ਲੈ ਕੇ ਵਾਲ ਕੱਟਣ ਤੱਕ ਸਭ ਕੁਝ ਹੋ ਗਿਆ ਮਹਿੰਗਾ
ਯੂਰਪ ਅਤੇ ਚੀਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਮਰੀਕਾ ਇਸ ਟੈਰਿਫ ਨੂੰ ਲਾਗੂ ਕਰਦਾ ਹੈ ਤਾਂ ਉਹ ਅਮਰੀਕੀ ਉਤਪਾਦਾਂ 'ਤੇ ਵੀ ਸਖਤ ਪਾਬੰਦੀਆਂ ਲਗਾ ਸਕਦੇ ਹਨ। ਇਸ ਫੈਸਲੇ ਤੋਂ ਬਾਅਦ ਗਲੋਬਲ ਬਾਜ਼ਾਰ 'ਚ ਉਥਲ-ਪੁਥਲ ਤੇਜ਼ ਹੋ ਗਈ ਹੈ ਅਤੇ ਨਿਵੇਸ਼ਕ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ।
ਇਹ ਵੀ ਪੜ੍ਹੋ : OMG!...ਤਾਂ ਕੀ ਸੋਨਾ ਇਸ ਸਾਲ 1 ਲੱਖ ਨੂੰ ਕਰੇਗਾ ਪਾਰ? ਜਾਣੋ ਮਾਹਿਰਾਂ ਦੀ ਕੀ ਹੈ ਭਵਿੱਖਵਾਣੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8