ਅਮਰੀਕਾ ਦਾ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਅਹਿਮ ਐਲਾਨ, ਪੰਜਾਬੀਆਂ ਨੂੰ ਹੋਵੇਗਾ ਵੱਡਾ ਫ਼ਾਇਦਾ

03/07/2023 10:27:19 AM

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਚੰਗੀ ਖ਼ਬਰ ਹੈ। ਅਮਰੀਕੀ ਸਰਕਾਰ ਨੇ ਸੋਮਵਾਰ ਨੂੰ ਕੁਝ ਵੀਜ਼ਾ ਅਰਜ਼ੀਆਂ ਲਈ ਪ੍ਰੀਮੀਅਮ ਪ੍ਰੋਸੈਸਿੰਗ ਸਕੀਮ ਸ਼ੁਰੂ ਕੀਤੀ। ਇਸ ਨਾਲ ਅਮਰੀਕਾ ਆਉਣ ਦੇ ਚਾਹਵਾਨ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਫ਼ਾਇਦਾ ਹੋਵੇਗਾ। ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ, ਗਣਿਤ (STEM) ਦੀ ਪੜ੍ਹਾਈ ਕਰਨ ਲਈ ਅਮਰੀਕਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਵੀ ਇਸ ਦਾ ਬਹੁਤ ਫ਼ਾਇਦਾ ਹੋਵੇਗਾ। ਅਮਰੀਕਾ ਦੀ ਯੂਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਘੋਸ਼ਣਾ ਕੀਤੀ ਹੈ ਕਿ STEM ਦੇ ਖੇਤਰ ਵਿੱਚ OPT (ਵਿਕਲਪਿਕ ਪ੍ਰੈਕਟੀਕਲ ਟਰੇਨਿੰਗ) ਕਰਨ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇਸਦਾ ਫ਼ਾਇਦਾ ਹੋਵੇਗਾ। ਮਤਲਬ ਹੁਣ ਉਹ ਪੜ੍ਹਾਈ ਦੇ ਨਾਲ-ਨਾਲ ਕੰਮ ਵੀ ਕਰ ਸਕਣਗੇ।

USCIS ਮੁਤਾਬਕ ਵੀਜ਼ਾ ਲਈ ਪ੍ਰੀਮੀਅਮ ਪ੍ਰੋਸੈਸਿੰਗ ਸੇਵਾ 6 ਮਾਰਚ ਤੋਂ ਸ਼ੁਰੂ ਹੋ ਗਈ ਹੈ। ਦੂਜੇ ਪਾਸੇ ਕੁਝ ਹੋਰ ਸ਼੍ਰੇਣੀਆਂ ਲਈ ਇਹ ਸੇਵਾ 3 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਯੂ.ਐੱਸ.ਸੀ.ਆਈ.ਐੱਸ ਦੇ ਨਿਰਦੇਸ਼ਕ ਯੂ.ਆਰ.ਐੱਮ.ਜਾਦੌ ਦਾ ਕਹਿਣਾ ਹੈ ਕਿ ਐੱਫ-1 ਵਿਦਿਆਰਥੀਆਂ ਨੂੰ ਪ੍ਰੀਮੀਅਮ ਪ੍ਰੋਸੈਸਿੰਗ ਦੇ ਨਾਲ-ਨਾਲ ਆਨਲਾਈਨ ਫਾਈਲਿੰਗ ਅਤੇ ਇਮੀਗ੍ਰੇਸ਼ਨ ਦਾ ਲਾਭ ਦਿੱਤਾ ਜਾਵੇਗਾ। ਭਾਰਤੀ ਮੂਲ ਦੇ ਅਜੇ ਭੂਟੋਰੀਆ ਨੇ ਵੀ ਅਮਰੀਕੀ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ। ਭੁੱਟੋਰੀਆ ਨੇ ਕਿਹਾ ਕਿ ਵਿਦੇਸ਼ੀ ਵਿਦਿਆਰਥੀਆਂ ਲਈ ਇਹ ਮਹੱਤਵਪੂਰਨ ਖ਼ਬਰ ਹੈ, ਜੋ ਆਪਣੀ ਓਪੀਟੀ ਕਲੀਅਰ ਕਰਵਾਉਣ ਲਈ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਸਨ। ਇਸ ਨਾਲ ਐਫ-1 ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਵੀ ਅਮਰੀਕਾ ਵਿਚ ਰੁਜ਼ਗਾਰ ਲਈ ਮਨਜ਼ੂਰੀ ਮਿਲ ਜਾਵੇਗੀ। ਇਸ ਨਾਲ ਨਾ ਸਿਰਫ ਅਮਰੀਕੀ ਅਰਥਚਾਰੇ ਨੂੰ ਫ਼ਾਇਦਾ ਹੋਵੇਗਾ ਸਗੋਂ ਇੱਥੋਂ ਦੇ ਸਮਾਜ ਨੂੰ ਵੀ ਫ਼ਾਇਦਾ ਹੋਵੇਗਾ।

ਪੜ੍ਹੋ ਇਹ ਅਹਿਮ ਖ਼ਬਰ-UK 'ਚ 14 ਹਜ਼ਾਰ ਪੌਂਡ ਕਮਾਉਣ ਅਤੇ ਸੈਟਲ ਹੋਣ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ

ਤੁਹਾਨੂੰ ਦੱਸ ਦੇਈਏ ਕਿ ਭਾਰਤ ਵਿੱਚ ਅਮਰੀਕਾ ਦਾ ਵੀਜ਼ਾ ਲੈਣ ਦੀ ਉਡੀਕ ਕਰ ਰਹੇ ਪੰਜਾਬੀਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਇਹੀ ਕਾਰਨ ਹੈ ਕਿ ਅਮਰੀਕੀ ਸਰਕਾਰ ਵੀ ਬੈਕਲਾਗ ਸਮੱਸਿਆ ਦੇ ਹੱਲ ਲਈ ਕਈ ਕਦਮ ਚੁੱਕ ਰਹੀ ਹੈ। ਇਸ ਦੇ ਲਈ ਅਮਰੀਕੀ ਸਰਕਾਰ ਭਾਰਤ ਵਿੱਚ ਆਪਣਾ ਸਟਾਫ ਵਧਾ ਰਹੀ ਹੈ ਅਤੇ ਭਾਰਤ ਦੇ ਕੰਮ ਨੂੰ ਆਨਲਾਈਨ ਚਲਾਉਣ ਲਈ ਦੂਜੇ ਦੇਸ਼ਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਾਮਲ ਕਰ ਰਹੀ ਹੈ। ਦੱਸ ਦਈਏ ਕਿ ਭਾਰਤ 'ਚ ਅਮਰੀਕਾ ਦੇ ਵੀਜ਼ੇ ਦੀ ਉਡੀਕ ਦਾ ਸਮਾਂ ਬਹੁਤ ਲੰਬਾ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News