ਅਮਰੀਕਾ ''ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 2 ਫੌਜੀਆਂ ਦੀ ਮੌਤ

Sunday, Jan 21, 2018 - 02:52 PM (IST)

ਅਮਰੀਕਾ ''ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 2 ਫੌਜੀਆਂ ਦੀ ਮੌਤ

ਕੈਲੀਫੋਰਨੀਆ— ਅਮਰੀਕਾ ਦੇ ਕੈਲੀਫੋਰਨੀਆ ਵਿਚ ਸ਼ਨੀਵਾਰ ਦੀ ਸਵੇਰ ਨੂੰ ਇਕ ਫੌਜ ਦਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ 2 ਫੌਜੀਆਂ ਦੀ ਮੌਤ ਹੋ ਗਈ। ਫੌਜ ਦੇ ਬੁਲਾਰੇ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਮਰੀਕੀ ਫੌਜ ਦੇ ਬੁਲਾਰੇ ਕਰਨਲ ਜਾਸੋਨ ਬਰਾਊਨ ਨੇ ਦੱਸਿਆ ਕਿ ਦੱਖਣੀ ਕੈਲੀਫੋਰਨੀਆ ਦੇ ਫੋਰਟ ਇਰਵਿਨ ਦੇ ਰਾਸ਼ਟਰੀ ਸਿਖਲਾਈ ਕੇਂਦਰ ਵਿਚ ਫੌਜ ਦਾ ਏ. ਐੱਚ-64 ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿਚ 2 ਫੌਜੀਆਂ ਦੀ ਮੌਤ ਹੋ ਗਈ ਹੈ। 
ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਿਚ ਪਾਇਲਟ ਅਤੇ ਸਹਿ-ਪਾਇਲਟ ਦੀ ਮੌਤ ਹੋ ਗਈ। ਇਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਅਤੇ ਨਾ ਹੀ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਗਈ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਅਧਿਕਾਰੀ ਮੁਤਾਬਕ ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਤੜਕੇ 1.00 ਵਜੇ ਵਾਪਰਿਆ।


Related News