ਪ੍ਰਸ਼ਾਂਤ ਮਹਾਸਾਗਰ ''ਚ ਅਮਰੀਕੀ ਫੌਜ ਦੀ ਕਾਰਵਾਈ ! ਕਿਸ਼ਤੀ ਨੂੰ ਬਣਾਇਆ ਨਿਸ਼ਾਨਾ, 2 ਦੀ ਮੌਤ
Saturday, May 09, 2026 - 11:26 AM (IST)
ਇੰਟਰਨੈਸ਼ਨਲ ਡੈਸਕ- ਅਮਰੀਕੀ ਫੌਜ ਦੀ ਸਦਰਨ ਕਮਾਂਡ ਨੇ ਪੂਰਬੀ ਪ੍ਰਸ਼ਾਂਤ ਮਹਾਂਸਾਗਰ ਵਿੱਚ ਨਸ਼ਾ ਤਸਕਰੀ ਦੇ ਮਾਮਲੇ 'ਚ ਇੱਕ ਕਿਸ਼ਤੀ 'ਤੇ ਘਾਤਕ ਹਮਲਾ ਕਰ ਕੇ ਉਸ ਨੂੰ ਡੁਬਾ ਦਿੱਤਾ ਹੈ। ਇਸ ਕਾਰਵਾਈ ਵਿੱਚ ਦੋ ਸ਼ੱਕੀ ਤਸਕਰ ਮਾਰੇ ਗਏ ਹਨ, ਜਦਕਿ ਇੱਕ ਵਿਅਕਤੀ ਜ਼ਿੰਦਾ ਬਚਿਆ ਹੈ। ਅਮਰੀਕੀ ਫੌਜ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਕਿ ਇਹ ਕਿਸ਼ਤੀ ਨਿਰਧਾਰਤ ਅੱਤਵਾਦੀ ਸੰਗਠਨਾਂ ਦੁਆਰਾ ਚਲਾਈ ਜਾ ਰਹੀ ਸੀ।
ਅਮਰੀਕੀ ਖੁਫ਼ੀਆ ਏਜੰਸੀਆਂ ਨੇ ਪੁਸ਼ਟੀ ਕੀਤੀ ਸੀ ਕਿ ਇਹ ਕਿਸ਼ਤੀ ਪ੍ਰਸ਼ਾਂਤ ਮਹਾਂਸਾਗਰ ਦੇ ਜਾਣੇ-ਪਛਾਣੇ ਨਸ਼ਾ ਤਸਕਰੀ ਦੇ ਰਸਤਿਆਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੀ ਸੀ। ਇਸ ਹਮਲੇ ਵਿੱਚ 2 ਨਾਰਕੋ-ਅੱਤਵਾਦੀ ਮਾਰੇ ਗਏ ਹਨ ਤੇ ਕਿਸੇ ਵੀ ਅਮਰੀਕੀ ਫੌਜੀ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।
ਇਹ ਵੀ ਪੜ੍ਹੋ- ਅਮਰੀਕਾ ਤੋਂ ਫ਼ਿਰ ਭਰ-ਭਰ ਆਉਣਗੇ ਜਹਾਜ਼ ! ਮੁੜ ਤੇਜ਼ ਹੋਵੇਗੀ ਡਿਪੋਰਟੇਸ਼ਨ, ਟਰੰਪ ਨੇ ਬਦਲ'ਤੀ Game
ਜ਼ਿਕਰਯੋਗ ਹੈ ਕਿ ਅਮਰੀਕੀ ਫੌਜ ਪਿਛਲੇ ਕੁਝ ਦਿਨਾਂ ਤੋਂ ਸਮੁੰਦਰੀ ਰਸਤਿਆਂ 'ਤੇ ਲਗਾਤਾਰ ਹਮਲੇ ਕਰ ਰਹੀ ਹੈ। ਇਸ ਤੋਂ ਪਹਿਲਾਂ 5 ਮਈ ਨੂੰ ਪੂਰਬੀ ਪ੍ਰਸ਼ਾਂਤ ਵਿੱਚ ਇੱਕ ਹੋਰ ਕਿਸ਼ਤੀ 'ਤੇ ਹਮਲਾ ਕਰਕੇ 3 ਤਸਕਰਾਂ ਨੂੰ ਮਾਰ ਦਿੱਤਾ ਗਿਆ ਸੀ, ਜਦਕਿ 4 ਮਈ ਨੂੰ ਕੈਰੇਬੀਅਨ ਸਾਗਰ ਵਿੱਚ ਕੀਤੀ ਗਈ ਕਾਰਵਾਈ ਵਿੱਚ 2 ਲੋਕ ਮਾਰੇ ਗਏ ਸਨ। 26 ਅਪ੍ਰੈਲ ਨੂੰ ਵੀ ਪ੍ਰਸ਼ਾਂਤ ਮਹਾਂਸਾਗਰ ਵਿੱਚ ਇੱਕ ਹੋਰ ਕਿਸ਼ਤੀ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਜਿਸ 'ਚ 3 ਲੋਕ ਮਾਰੇ ਗਏ ਸਨ।
ਅਮਰੀਕਾ ਵੱਲੋਂ ਹੁਣ ਤੱਕ 50 ਤੋਂ ਵੱਧ ਘਾਤਕ ਹਵਾਈ ਹਮਲੇ ਕੀਤੇ ਜਾ ਚੁੱਕੇ ਹਨ, ਜਿਨ੍ਹਾਂ 'ਚ ਹੁਣ ਤੱਕ ਲਗਭਗ 200 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕੀ ਸਦਰਨ ਕਮਾਂਡ ਅਨੁਸਾਰ, ਇਹ ਕਿਸ਼ਤੀਆਂ ਸਿਰਫ਼ ਨਸ਼ਾ ਹੀ ਨਹੀਂ ਸਪਲਾਈ ਕਰਦੀਆਂ, ਸਗੋਂ ਇਨ੍ਹਾਂ ਰਾਹੀਂ ਹੋਣ ਵਾਲੀ ਕਮਾਈ ਅੱਤਵਾਦੀ ਸੰਗਠਨਾਂ ਨੂੰ ਫੰਡ ਦੇਣ ਲਈ ਵਰਤੀ ਜਾਂਦੀ ਹੈ। ਇਸ ਲਈ ਅਮਰੀਕਾ ਨੇ ਇਨ੍ਹਾਂ ਨੂੰ 'ਨਾਰਕੋ-ਟੈਰਰਿਸਟ' ਸ਼੍ਰੇਣੀ ਵਿੱਚ ਰੱਖ ਕੇ ਸਿੱਧੇ ਫੌਜੀ ਹਮਲੇ ਕਰਨ ਦੀ ਨੀਤੀ ਅਪਣਾਈ ਹੈ।
ਇਹ ਵੀ ਪੜ੍ਹੋ- ਖੁੱਲ੍ਹੇ 'ਚ ਬਾਥਰੂਮ ਕਰਨ ਵਾਲਿਆਂ ਤੋਂ ਹਮੇਸ਼ਾ ਲਈ ਛੁਟਕਾਰਾ ! ਪ੍ਰਸ਼ਾਸਨ ਨੇ ਚੁੱਕਿਆ ਅਜਿਹਾ ਕਦਮ ਕਿ ਸ਼ਰਮ ਦੇ ਮਾਰੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
