US ਦੇ ਨਾਮਵਰ ਅਟਾਰਨੀ ਜਸਪ੍ਰੀਤ ਸਿੰਘ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਕੀਤਾ 25 ਲੱਖ ਰੁਪਏ ਦੇਣ ਦਾ ਐਲਾਨ
Wednesday, Sep 10, 2025 - 05:19 PM (IST)

ਨਿਊਯਾਰਕ (ਰਾਜ ਗੋਗਨਾ)- ਪੰਜਾਬ ਇਸ ਸਮੇਂ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਲੋੜ ਦੇ ਸਮੇਂ ਪੀੜਤਾਂ ਦੀ ਸਹਾਇਤਾ ਲਈ ਅਮਰੀਕਾ ਦੇ ਨਾਮਵਰ ਗੁਰਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਆਪਣੀ ਲਾਅ ਫਰਮ 'ਜਸਪ੍ਰੀਤ ਸਿੰਘ ਅਟਾਰਨੀ ਐਂਡ ਲਾਅ' ਵੱਲੋਂ 25 ਲੱਖ ਰੁਪਏ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ।
ਅਟਾਰਨੀ ਜਸਪ੍ਰੀਤ ਸਿੰਘ ਨੇ ਐੱਨ.ਆਰ.ਆਈਜ਼. ਵੀਰਾਂ ਨੂੰ ਵੀ ਇਸ ਮੁਸ਼ਕਲ ਸਮੇਂ ਵਿਚ ਪੰਜਾਬੀਆਂ ਦੀ ਮਦਦ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਸਾਡੀ ਜਨਮ ਭੂਮੀ ਪੰਜਾਬ ਹੈ, ਅਸੀਂ ਭਾਵੇਂ ਵਿਦੇਸ਼ਾਂ ਵਿੱਚ ਬੈਠੇ ਹੋਏ ਹਾਂ, ਇਸ ਮੁਸ਼ਕਲ ਸਮੇਂ ਵਿੱਚ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਵੱਧ ਤੋ ਵੱਧ ਮਦਦ ਕਰਨ ਲਈ ਅੱਗੇ ਆਓ।