ਅਮਰੀਕਾ, ਆਸਟ੍ਰੇਲੀਆ, ਜਾਪਾਨ ਵੱਲੋਂ ਚੀਨ ਨੂੰ 'ਫ਼ੌਜੀ ਅਭਿਆਸ' ਤੁਰੰਤ ਬੰਦ ਕਰਨ ਦੀ ਅਪੀਲ

08/07/2022 11:54:16 AM

ਵਾਸ਼ਿੰਗਟਨ (ਭਾਸ਼ਾ)- ਅਮਰੀਕਾ, ਆਸਟ੍ਰੇਲੀਆ ਅਤੇ ਜਾਪਾਨ ਨੇ ਚੀਨ ਨੂੰ ਆਪਣੇ ਫ਼ੌਜੀ ਅਭਿਆਸ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ ਹੈ। ਤਿੰਨਾਂ ਦੇਸ਼ਾਂ ਨੇ ਤਾਈਵਾਨ ਜਲਡਮਰੂਮੱਧ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਲਈ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਇਆ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ, ਆਸਟ੍ਰੇਲੀਆ ਦੇ ਵਿਦੇਸ਼ ਮੰਤਰੀ ਪੈਨੀ ਵੋਂਗ ਅਤੇ ਜਾਪਾਨ ਦੇ ਵਿਦੇਸ਼ ਮੰਤਰੀ ਹਯਾਸ਼ੀ ਯੋਸ਼ੀਮਾਸਾ ਨੇ ਫਨੋਮ ਪੇਨਹ ਵਿੱਚ ਦੱਖਣੀ-ਪੂਰਬੀ ਏਸ਼ੀਆਈ ਰਾਸ਼ਟਰਾਂ (ਆਸੀਆਨ) ਦੇ ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਤੋਂ ਬਾਅਦ ਇੱਕ ਸਾਂਝਾ ਬਿਆਨ ਜਾਰੀ ਕੀਤਾ। 

PunjabKesari

ਬਿਆਨ ਵਿਚ ਕਿਹਾ ਗਿਆ ਕਿ ਵਿਦੇਸ਼ ਮੰਤਰੀਆਂ ਨੇ ਤਾਈਵਾਨ ਸਟ੍ਰੇਟ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਤਾਈਵਾਨ ਜਲਡਮਰੂਮੱਧ ਵਿੱਚ ਤਣਾਅ ਘਟਾਉਣ ਦੇ ਮਹੱਤਵ 'ਤੇ ਆਸੀਆਨ ਦੇ ਬਿਆਨ ਦੀ ਸ਼ਲਾਘਾ ਕੀਤੀ। ਵਿਦੇਸ਼ ਮੰਤਰੀਆਂ ਨੇ ਕੂਟਨੀਤੀ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਵੱਡੇ ਪੱਧਰ 'ਤੇ ਮਿਲਟਰੀ ਅਭਿਆਸ ਕਰਨ ਸਮੇਤ 'ਪੀਪਲਜ਼ ਰੀਪਬਲਿਕ ਆਫ ਚਾਈਨਾ' ਦੀਆਂ ਉਹਨਾਂ ਹਾਲ ਹੀ ਦੀਆਂ ਕਾਰਵਾਈਆਂ 'ਤੇ ਚਿੰਤਾ ਜਤਾਈ, ਜੋ ਅੰਤਰਰਾਸ਼ਟਰੀ ਸ਼ਾਂਤੀ ਅਤੇ ਸਥਿਰਤਾ ਨੂੰ ਗੰਭੀਰ ਰੂਪ ਨਾਲ ਪ੍ਰਭਾਵਿਤ ਕਰਦੀਆਂ ਹਨ। ਸਾਂਝੇ ਬਿਆਨ ਵਿੱਚ ਕਿਹਾ ਗਿਆ ਕਿ ਉਨ੍ਹਾਂ ਨੇ ਪੀਆਰਸੀ ਦੁਆਰਾ ਬੈਲਿਸਟਿਕ ਮਿਜ਼ਾਈਲਾਂ ਦੀ ਸ਼ੁਰੂਆਤ ਦੀ ਨਿੰਦਾ ਕੀਤੀ। 

ਪੜ੍ਹੋ ਇਹ ਅਹਿਮ ਖ਼ਬਰ- ਟਰੂਡੋ ਦਾ ਵੱਡਾ ਐਲਾਨ, 19 ਅਗਸਤ ਤੋਂ ਕੈਨੇਡਾ 'ਚ 'ਹੈਂਡਗਨ' ਦੀ ਦਰਾਮਦ 'ਤੇ ਹੋਵੇਗੀ ਪਾਬੰਦੀ

ਜਾਪਾਨ ਸਰਕਾਰ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਪੰਜ ਮਿਜ਼ਾਈਲਾਂ ਉਸ ਦੇ ਵਿਸ਼ੇਸ਼ ਆਰਥਿਕ ਖੇਤਰ ਵਿੱਚ ਡਿੱਗੀਆਂ। ਇਨ੍ਹਾਂ ਲਾਂਚਾਂ ਨੇ ਤਣਾਅ ਵਧਾਇਆ ਹੈ ਅਤੇ ਖੇਤਰ ਵਿੱਚ ਅਸਥਿਰਤਾ ਪੈਦਾ ਕੀਤੀ ਹੈ। ਵਿਦੇਸ਼ ਮੰਤਰੀਆਂ ਨੇ ਪੀਆਰਸੀ ਨੂੰ ਫੌ਼ਜੀ ਅਭਿਆਸ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ। ਵਿਦੇਸ਼ ਮੰਤਰੀਆਂ ਨੇ ਸਪੱਸ਼ਟ ਕੀਤਾ ਕਿ ਜਿੱਥੇ 'ਜਿੱਥੇ ਇਕ ਚੀਨ ਨੀਤੀ ਲਾਗੂ ਹੈ, ਉਸ ਦੇ ਸਬੰਧ ਵਿਚ ਅਤੇ ਤਾਈਵਾਨ ਨੂੰ ਲੈਕੇ ਆਸਟ੍ਰੇਲੀਆ, ਜਾਪਾਨ ਜਾਂ ਅਮਰੀਕਾ ਦੇ ਮੂਲ ਰੁਖ਼ ਵਿਚ ਕੋਈ ਤਬਦੀਲੀ ਨਹੀਂ ਆਈ ਹੈ। ਆਸਟ੍ਰੇਲੀਆ, ਜਾਪਾਨ ਅਤੇ ਅਮਰੀਕਾ ਨੇ ਆਜ਼ਾਦ ਅਤੇ ਖੁੱਲ੍ਹੇ ਇੰਡੋ-ਪੈਸੀਫਿਕ ਖੇਤਰ ਨੂੰ ਯਕੀਨੀ ਬਣਾਉਣ ਲਈ ਤਿਕੋਣੀ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ। ਚੀਨ ਨੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਅਮਰੀਕੀ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਦੇ ਤਾਈਵਾਨ ਦੌਰੇ ਤੋਂ ਬਾਅਦ ਫ਼ੌਜੀ ਅਭਿਆਸ ਸ਼ੁਰੂ ਕੀਤਾ, ਇਹ ਕਿਹਾ ਕਿ ਉਸਦੀ ਯਾਤਰਾ "ਇੱਕ ਚੀਨ ਨੀਤੀ" ਦੀ ਉਲੰਘਣਾ ਹੈ। ਗੌਰਤਲਬ ਹੈ ਕਿ ਚੀਨ ਤਾਈਵਾਨ 'ਤੇ ਆਪਣਾ ਦਾਅਵਾ ਜਤਾਉਂਦਾ ਹੈ ਅਤੇ ਉਸ ਨੇ ਧਮਕੀ ਦਿੱਤੀ ਹੈ ਕਿ ਜੇਕਰ ਲੋੜ ਪਈ ਤਾਂ ਉਹ ਇਸ ਟਾਪੂ 'ਤੇ ਜ਼ਬਰਦਸਤੀ ਕਬਜ਼ਾ ਕਰ ਲਵੇਗਾ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News