ਪਹਿਲਾਂ ਇਕ-ਇਕ ਕਰ 5 ਲੋਕਾਂ ਦਾ ਕੀਤਾ ਕਤਲ, ਮਗਰੋਂ ਖ਼ੁਦ ਵੀ..!, US ''ਚ ''ਸੀਰੀਅਲ ਕਿੱਲਰ'' ਨੇ ਮਚਾਈ ਹਾਹਾਕਾਰ
Saturday, Aug 15, 2026 - 05:12 PM (IST)
ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮਿਸ਼ੀਗਨ ਸੂਬੇ 'ਚ ਸ਼ੁੱਕਰਵਾਰ ਨੂੰ ਇਕ ਸੀਰੀਅਲ ਕਿੱਲਰ ਨੇ ਇਕ-ਇਕ ਕਰ 5 ਲੋਕਾਂ ਦੀ ਜਾਨ ਲੈ ਲਈ ਤੇ ਫ਼ਿਰ ਕਾਰ 'ਚੋਂ ਖੁਦ ਦੀ ਵੀ ਲਾਸ਼ ਬਰਾਮਦ ਹੋਈ। ਵੱਖ-ਵੱਖ ਥਾਵਾਂ 'ਤੇ ਚਲਾਏ ਗਏ ਸਰਚ ਆਪਰੇਸ਼ਨ ਤੋਂ ਬਾਅਦ ਸ਼ੱਕੀ ਸਮੇਤ 6 ਲੋਕ ਮ੍ਰਿਤਕ ਮਿਲੇ ਹਨ। ਮਿਸ਼ੀਗਨ ਸਟੇਟ ਪੁਲਸ ਨੇ ਦੱਸਿਆ ਕਿ ਇਹ ਘਟਨਾ ਡੈਟ੍ਰੋਇਟ ਤੋਂ ਲਗਭਗ 272 ਕਿਲੋਮੀਟਰ ਉੱਤਰ-ਪੱਛਮ ਵਿੱਚ ਸਥਿਤ ਮਿਸੌਕੀ ਕਾਉਂਟੀ 'ਚ ਵਾਪਰੀ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੁਪਹਿਰ ਲਗਭਗ 12 ਵਜੇ ਪੁਲਸ ਨੂੰ ਇੱਕ ਘਰ ਵਿੱਚ ਗੋਲੀਬਾਰੀ ਦੀ ਸੂਚਨਾ ਮਿਲੀ। ਜਦੋਂ ਪੁਲਸ ਮੌਕੇ 'ਤੇ ਪਹੁੰਚੀ ਤਾਂ ਉੱਥੇ 3 ਲੋਕਾਂ ਦੀ ਲਾਸ਼ ਮਿਲੀ, ਜਦਕਿ 1 ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਸੀ, ਜਿਸ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ।
ਇਹ ਵੀ ਪੜ੍ਹੋ- ਚੀਨ 'ਚ ਧੂਮਧਾਮ ਨਾਲ ਮਨਾਇਆ ਗਿਆ ਭਾਰਤ ਦਾ ਆਜ਼ਾਦੀ ਦਿਹਾੜਾ ! ਭਾਰੀ ਬਾਰਿਸ਼ ਦੇ ਬਾਵਜੂਦ...
ਗੋਲੀਬਾਰੀ ਕਰਨ ਵਾਲੇ ਸ਼ੱਕੀ ਦੀ ਪਛਾਣ ਚੈਡ ਹਿਚਮੈਨ (39) ਵਜੋਂ ਹੋਈ ਹੈ, ਜੋ ਕਿ ਪੁਲਸ ਦੇ ਪਹੁੰਚਣ ਤੋਂ ਪਹਿਲਾਂ ਹੀ ਫ਼ਰਾਰ ਹੋ ਗਿਆ ਸੀ। ਪੁਲਸ ਨੇ ਉਸ ਦੀ ਤਲਾਸ਼ੀ ਲਈ ਵੱਡੇ ਪੱਧਰ 'ਤੇ ਅਭਿਆਨ ਚਲਾਇਆ ਅਤੇ ਸੋਸ਼ਲ ਮੀਡੀਆ ਰਾਹੀਂ ਆਮ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ। ਇਸ ਤਲਾਸ਼ੀ ਦੌਰਾਨ ਪੁਲਸ ਨੂੰ ਇੱਕ ਹੋਰ ਘਰ 'ਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ, ਜਿਸ ਮਗਰੋਂ ਪੁਲਸ ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ। ਬਾਅਦ 'ਚ ਪੁਲਸ ਨੂੰ ਵਿਟਲੌਕ ਲੇਕ ਦੇ ਨੇੜੇ ਜੰਗਲ 'ਚ ਹਮਲਾਵਰ ਦੀ ਗੱਡੀ ਮਿਲੀ, ਜਿਸ 'ਚ ਹਿਚਮੈਨ ਅਤੇ ਇੱਕ ਹੋਰ ਵਿਅਕਤੀ ਦੀ ਲਾਸ਼ ਮਿਲੀ।
ਪੁਲਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਨੇ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਇਨ੍ਹਾਂ ਸਾਰੇ ਲੋਕਾਂ ਦੀ ਮੌਤ ਦੇ ਪਿੱਛੇ ਦਾ ਅਸਲ ਕਾਰਨ ਕੀ ਸੀ। ਫਿਲਾਹਲ ਪੁਲਸ ਨੇ ਹਮਲਾਵਰ ਤੋਂ ਇਲਾਵਾ ਬਾਕੀ ਮ੍ਰਿਤਕਾਂ ਦੀ ਪਛਾਣ ਅਜੇ ਤੱਕ ਜਨਤਕ ਨਹੀਂ ਕੀਤੀ ਹੈ।
ਇਹ ਵੀ ਪੜ੍ਹੋ- ITBP ਦੇ DIG ਪਰਮਿੰਦਰ ਸਿੰਘ ਦੀ ਦਰਦਨਾਕ ਮੌਤ ! 15 ਅਗਸਤ ਵਾਲੇ ਦਿਨ ਭਿਆਨਕ ਹਾਦਸੇ 'ਚ ਗੁਆਈ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
