ਈਬੋਲਾ ਪਾਬੰਦੀਆਂ ਕਾਰਨ ਅਮਰੀਕਾ ਜਾ ਰਹੀ ਉਡਾਣ ਮਾਂਟਰੀਅਲ ਵੱਲ ਮੋੜੀ

Thursday, May 21, 2026 - 07:13 PM (IST)

ਈਬੋਲਾ ਪਾਬੰਦੀਆਂ ਕਾਰਨ ਅਮਰੀਕਾ ਜਾ ਰਹੀ ਉਡਾਣ ਮਾਂਟਰੀਅਲ ਵੱਲ ਮੋੜੀ

ਵੈਨਕੂਵਰ (ਮਲਕੀਤ ਸਿੰਘ) : ਫਰਾਂਸ ਦੀ ਰਾਜਧਾਨੀ ਪੈਰਿਸ ਤੋਂ ਅਮਰੀਕਾ ਦੇ ਡਿਟਰੌਇਟ ਜਾ ਰਹੀ ਏਅਰ ਫਰਾਂਸ ਦੀ ਇੱਕ ਉਡਾਣ ਨੂੰ ਈਬੋਲਾ ਸੰਬੰਧੀ ਪਾਬੰਦੀਆਂ ਕਾਰਨ ਕੈਨੇਡਾ ਦੇ ਮਾਂਟਰੀਅਲ ਸ਼ਹਿਰ ਵੱਲ ਮੋੜ ਦਿੱਤਾ ਗਿਆ। ਇਸ ਘਟਨਾ ਮਗਰੋਂ ਹਵਾਈ ਯਾਤਰੀਆਂ ਅਤੇ ਸਿਹਤ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਰਚਾ ਛਿੜ ਗਈ ਹੈ।

ਅਮਰੀਕੀ ਅਧਿਕਾਰੀਆਂ ਅਨੁਸਾਰ ਕਾਂਗੋ ਦੇਸ਼ ਨਾਲ ਸੰਬੰਧਿਤ ਇੱਕ ਯਾਤਰੀ ਨੂੰ ਗਲਤੀ ਨਾਲ ਜਹਾਜ਼ 'ਚ ਸਵਾਰ ਹੋਣ ਦੀ ਇਜਾਜ਼ਤ ਮਿਲ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਯਾਤਰੀ ‘ਤੇ ਈਬੋਲਾ ਸੰਬੰਧੀ ਯਾਤਰਾ ਪਾਬੰਦੀਆਂ ਲਾਗੂ ਸਨ, ਜਿਸ ਕਾਰਨ ਅਮਰੀਕੀ ਪ੍ਰਸ਼ਾਸਨ ਨੇ ਜਹਾਜ਼ ਨੂੰ ਆਪਣੇ ਹਵਾਈ ਖੇਤਰ 'ਚ ਦਾਖਲ ਹੋਣ ਦੀ ਮਨਜ਼ੂਰੀ ਨਹੀਂ ਦਿੱਤੀ।

ਜਾਣਕਾਰੀ ਮੁਤਾਬਕ ਜਹਾਜ਼ ਨੂੰ ਬਾਅਦ 'ਚ ਸੁਰੱਖਿਅਤ ਢੰਗ ਨਾਲ ਮਾਂਟਰੀਅਲ ਹਵਾਈ ਅੱਡੇ ‘ਤੇ ਉਤਾਰਿਆ ਗਿਆ, ਜਿੱਥੇ ਸਿਹਤ ਅਤੇ ਸਰਹੱਦੀ ਅਧਿਕਾਰੀਆਂ ਵੱਲੋਂ ਲਾਜ਼ਮੀ ਜਾਂਚ ਅਤੇ ਕਾਰਵਾਈ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਯਾਤਰੀਆਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਗਈ ਹੈ।

ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਈਬੋਲਾ ਵਰਗੀਆਂ ਘਾਤਕ ਬਿਮਾਰੀਆਂ ਦੇ ਮਾਮਲਿਆਂ ਵਿੱਚ ਅੰਤਰਰਾਸ਼ਟਰੀ ਯਾਤਰਾ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਬਹੁਤ ਜ਼ਰੂਰੀ ਹੁੰਦੀ ਹੈ, ਤਾਂ ਜੋ ਸੰਕਰਮਣ ਦੇ ਖਤਰੇ ਨੂੰ ਘੱਟ ਕੀਤਾ ਜਾ ਸਕੇ। ਇਸ ਘਟਨਾ ਮਗਰੋਂ ਏਅਰ ਫਰਾਂਸ ਅਤੇ ਸੰਬੰਧਿਤ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰ ਪਾਬੰਦੀਸ਼ੁਦਾ ਯਾਤਰੀ ਜਹਾਜ਼ ਵਿੱਚ ਕਿਵੇਂ ਸਵਾਰ ਹੋ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News