'ਪਹਿਲਗਾਮ ਹਮਲੇ ਦੇ ਦੋਸ਼ੀਆਂ ਨੂੰ ਮਿਲੇ ਸਜ਼ਾ, ਅਸੀਂ ਭਾਰਤ ਦੇ ਨਾਲ', ਅਮਰੀਕਾ ਦਾ ਤਾਜ਼ਾ ਬਿਆਨ
Friday, Apr 25, 2025 - 09:54 AM (IST)

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਨੇ ਭਾਰਤ ਵਿੱਚ ਹੋਏ ਅੱਤਵਾਦੀ ਹਮਲੇ ਦੀ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਨਾਲ ਹੀ ਕਿਹਾ ਹੈ ਕਿ ਦੁੱਖ ਦੀ ਇਸ ਘੜੀ ਵਿਚ ਉਹ ਭਾਰਤ ਦੇ ਨਾਲ ਖੜ੍ਹਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਦੀ ਬੁਲਾਰਨ ਟੈਮੀ ਬਰੂਸ ਨੇ ਕਿਹਾ ਕਿ ਜਿਵੇਂ ਕਿ ਰਾਸ਼ਟਰਪਤੀ ਟਰੰਪ ਅਤੇ ਵਿਦੇਸ਼ ਮੰਤਰੀ ਰੂਬੀਓ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਅਮਰੀਕਾ ਭਾਰਤ ਦੇ ਨਾਲ ਹੈ ਅਤੇ ਅੱਤਵਾਦ ਦੀ ਹਰ ਕਾਰਵਾਈ ਦੀ ਨਿੰਦਾ ਕਰਦਾ ਹੈ।
ਉਨ੍ਹਾਂ ਨੇ ਕਿਹਾ, 'ਅਸੀਂ ਇਸ ਵਿਚ ਹਮਲੇ ਵਿਚ ਜਾਨ ਗਵਾਉਣ ਵਾਲਿਆਂ ਲਈ ਪ੍ਰਾਰਥਨਾ ਕਰਦੇ ਹਾਂ, ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ ਅਤੇ ਚਾਹੁੰਦੇ ਹਾਂ ਕਿ ਇਸ ਘਿਨਾਉਣੇ ਹਮਲੇ ਦੇ ਦੋਸ਼ੀਆਂ ਨੰੂ ਨਿਆਂ ਦੇ ਕਟਹਿਰੇ ਵਿਚ ਲਿਆਂਦਾ ਜਾਵੇ। ਅਮਰੀਕਾ ਵੱਲੋਂ ਹਮਲੇ ਵਿਚ ਪਾਕਿਸਤਾਨ ਦੀ ਭੂਮਿਕਾ ਨੇ ਕੋਈ ਸਪੱਸ਼ਣ ਟਿੱਪਣੀ ਮੰਗੇ ਜਾਣ 'ਤੇ ਬੁਲਾਰਨ ਨੇ ਕਿਹਾ ਕਿ ਅਮਰੀਕਾ ਸਥਿਤੀ 'ਤੇ ਕਰੀਬੀ ਨਜ਼ਰ ਬਣਾਏ ਹੋਏ ਹੈ। ਬਰੂਸ ਨੇ ਕਿਹਾ,''ਇਹ ਤੇਜ਼ੀ ਨਾਲ ਬਦਲਦੀ ਸਥਿਤੀ ਹੈ ਅਤੇ ਇਸ 'ਤੇ ਕਰੀਬੀ ਨਜ਼ਰ ਬਣਾਏ ਹੋਏ ਹਾਂ।'' ਉਸ ਨੇ ਕਿਹਾ, ''ਅਸੀਂ ਇਸ ਸਮੇਂ ਜੰਮੂ-ਕਸ਼ਮੀਰ ਦੀ ਸਥਿਤੀ 'ਤੇ ਕੋਈ ਅਧਿਕਾਰਤ ਰੁੱਖ਼ ਨਹੀਂ ਲੈ ਰਹੇ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਵਿਦਿਆਰਥੀਆਂ ਦੇ ਵੀਜ਼ਾ ਰੱਦ ਕਰਨ 'ਤੇ ਰੋਕ, ਭਾਰਤੀ ਨਾਗਰਿਕਾਂ ਨੂੰ ਰਾਹਤ
ਇਸ ਸਵਾਲ ਦੇ ਜਵਾਬ ਵਿੱਚ ਬਰੂਸ ਨੇ ਕਿਹਾ ਕਿ ਸਥਿਤੀ ਦੀ ਗੰਭੀਰਤਾ ਕਾਰਨ ਇਸ ਸਮੇਂ ਕੋਈ ਹੋਰ ਟਿੱਪਣੀ ਨਹੀਂ ਕੀਤੀ ਜਾਵੇਗੀ। ਗੌਰਤਲਬ ਹੈ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਮੰਗਲਵਾਰ ਨੂੰ ਵੱਡਾ ਅੱਤਵਾਦੀ ਹਮਲਾ ਹੋਇਆ ਸੀ। ਇਸ ਹਮਲੇ ਵਿਚ 26 ਨਾਗਰਿਕਾਂ ਦੀ ਮੌਤ ਹੋ ਗਈ ਸੀ। ਜਿਨਾਂ ਵਿਚ ਜ਼ਿਆਦਾਤਰ ਸੈਲਾਨੀ ਸਨ ਜੋ ਛੁੱਟੀਆਂ ਬਿਤਾਉਣ ਇੱਥੇ ਆਏ ਸਨ।
ਟਰੰਪ ਨੇ ਮੋਦੀ ਨਾਲ ਕੀਤੀ ਗੱਲਬਾਤ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਹਿਲਾਗਮ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਉਹ ਇਸ ਖ਼ਬਰ ਨਾਲ ਦੁਖੀ ਹਨ। ਅੱਤਵਾਦ ਖ਼ਿਲਾਫ ਅਮਰੀਕਾ ਭਾਰਤ ਦੇ ਨਾਲ ਖੜ੍ਹਾ ਹੈ। ਅਸੀਂ ਇਸ ਮਹਲੇ ਵਿਚ ਜਾਨ ਗੁਆਉਣ ਵਾਲੇ ਲੋਕਾਂ ਲਈ ਸ਼ਾਂਤੀ ਦੀ ਪ੍ਰਾਰਥਨਾ ਕਰਦੇ ਹਾਂਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। ਦੁੱਖ ਦੀ ਇਸ ਘੜੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ ਦੇ ਲੋਕਾਂ ਨਾਲ ਸਾਡਾ ਪੂਰਾ ਸਹਿਯੋਗ ਅਤੇ ਹਮਦਰਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।