ਪਾਕਿ ''ਚ ਮਨੁੱਖੀ ਅਧਿਕਾਰ ਉਲੰਘਣ ''ਤੇ ਅਮਰੀਕੀ ਸੰਸਦ ਮੈਂਬਰ ਨੇ ਜਤਾਈ ਚਿੰਤਾ

10/14/2017 2:29:05 PM

ਵਾਸ਼ਿੰਗਟਨ (ਭਾਸ਼ਾ)— ਅਮਰੀਕਾ ਦੇ ਇਕ ਪ੍ਰਭਾਵਸ਼ਾਲੀ ਸੰਸਦ ਮੈਂਬਰ ਨੇ ਪਾਕਿਸਤਾਨ ਦੇ ਸਿੰਧ ਸੂਬੇ 'ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਜ਼ਬਰਦਸਤੀ ਧਰਮ ਪਰਿਵਰਤਨ 'ਤੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਸਰਕਾਰ ਜਾਂ ਫੌਜ ਦੇ ਤੱਤ ਆਪਣੇ ਵਿਰੋਧੀਆਂ ਨੂੰ ਗਾਇਬ ਕਰਨ ਲਈ ਇਸ ਨੂੰ ਇਕ ਮੌਕੇ ਦੇ ਤੌਰ 'ਤੇ ਦੇਖਦੇ ਹਨ। ਕਾਂਗਰਸ ਦੇ ਮੈਂਬਰ ਬ੍ਰੈਡ ਸ਼ਰਮਨ ਨੇ ਕਿਹਾ ਹੈ ਕਿ ਪਿਛਲੇ ਇਕ ਸਾਲ 'ਚ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮੇਟੀ ਐਮਨੈਸਟੀ ਇੰਟਰਨੈਸ਼ਨਲ, ਹਿਊਮਨ ਰਾਈਟ ਵਾਚ ਅਤੇ ਖੁਦ ਵਿਦੇਸ਼ ਵਿਭਾਗ ਦੀ ਮਨੁੱਖੀ ਅਧਿਕਾਰ 'ਤੇ ਰਿਪੋਰਟ 'ਚ ਪਾਕਿਸਤਾਨ 'ਚ, ਖਾਸ ਤੌਰ 'ਤੇ ਸਿੰਧ ਸੂਬੇ 'ਚ ਨਿਸ਼ਾਨਾ ਬਣਾ ਕੇ ਕਤਲ ਕੀਤੇ ਗਏ ਲੋਕਾਂ ਅਤੇ ਉਨ੍ਹਾਂ ਦੇ ਲਾਪਤਾ ਹੋਣ 'ਤੇ ਚਿੰਤਾ ਜ਼ਾਹਿਰ ਕੀਤੀ ਗਈ ਹੈ। ਸ਼ਰਮਨ ਨੇ ਵੀਰਵਾਰ ਨੂੰ ਪ੍ਰਤੀਨਿਧੀਸਭਾ 'ਚ ਕਿਹਾ ਕਿ ਇਸ ਤਰ੍ਹਾਂ ਨਾਲ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾ ਸਕਦੀ। ਵਰਕਰ ਸ਼ੱਕੀ ਹਾਲਾਤਾਂ 'ਚ ਲਾਪਤਾ ਹੋਏ। ਇਹ ਸਾਡਾ ਫਰਜ਼ ਹੈ ਕਿ ਅਸੀਂ ਇਸ 'ਤੇ ਬੋਲੀਏ ਅਤੇ ਜਵਾਬ ਮੰੰਗੀਏ। ਏਸ਼ੀਆ ਅਤੇ ਪ੍ਰਸ਼ਾਂਤ ਉਪ ਕਮੇਟੀ ਦੇ ਰੈਂਕਿੰਗ ਮੈਂਬਰ ਹੋਣ ਦੇ ਨਾਲ-ਨਾਲ ਸ਼ਰਮਨ ਸਿੰਧ ਕਾਕਸ ਦੇ ਸੰਸਥਾਪਕ ਅਤੇ ਪ੍ਰਧਾਨ ਵੀ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਇਸ ਤਰ੍ਹਾਂ ਨਾਲ ਲਾਪਤਾ ਹੋਣ ਅਤੇ ਮਨੁੱਖੀ ਅਧਿਕਾਰਾਂ ਦੀ ਹੋਰ ਉਲੰਘਣਾ ਦਾ ਵਿਸ਼ਾ ਅਮਰੀਕਾ ਅਤੇ ਪਾਕਿਸਤਾਨ ਵਿਚਾਲੇ ਦੋ ਪੱਖੀ ਗੱਲਬਾਤ 'ਚ ਪ੍ਰਮੁੱਖ ਹੋਣਾ ਚਾਹੀਦਾ ਹੈ। ਸ਼ਰਮਨ ਦਾ ਇਹ ਬਿਆਨ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਅਤੇ ਵਿਦੇਸ਼ ਮੰਤਰੀ ਰੈਕਸ ਟਿਲਰਸਨ ਦੀ ਇਸਲਾਮਾਬਾਦ ਦੀ ਯਾਤਰਾ ਤੋਂ ਪਹਿਲਾਂ ਆਇਆ ਹੈ। ਉਨ੍ਹਾਂ ਦੀਆਂ ਇਹ ਯਾਤਰਾਵਾਂ ਆਉਣ ਵਾਲੇ ਹਫਤਿਆਂ 'ਚ ਹੋਣੀਆਂ ਹਨ।