ਅਮਰੀਕਾ ਨੇ ਪਾਕਿਸਤਾਨ ਦੇ ਨਵੇਂ ਰਾਸ਼ਟਰਪਤੀ ਨੂੰ ਦਿੱਤੀ ਵਧਾਈ
Monday, Sep 10, 2018 - 12:15 AM (IST)

ਵਾਸ਼ਿੰਗਟਨ— ਅਮਰੀਕਾ ਨੇ ਪਾਕਿਸਤਾਨ ਦੇ ਨਵੇਂ ਰਾਸ਼ਟਰਪਤੀ ਡਾ. ਆਰਿਫ ਅਲਵੀ ਨੂੰ ਐਤਵਾਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਖੇਤਰੀ ਸ਼ਾਂਤੀ, ਸਥਿਰਤਾ ਤੇ ਖੁਸ਼ਹਾਲੀ ਜਿਹੇ ਦੋਵਾਂ ਦੇਸ਼ਾਂ ਦੇ ਸਾਂਝੇ ਹਿੱਤਾਂ ਨੂੰ ਅੱਗੇ ਵਧਾਉਣ ਦੇ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਹਨ। ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਸਹਿਯੋਗੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਸੰਸਥਾਪਕ ਮੈਂਬਰਾਂ 'ਚ ਸ਼ਾਮਲ ਅਲਵੀ ਨੂੰ ਐਤਵਾਰ ਨੂੰ ਦੇਸ਼ ਦੇ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁਕਾਈ ਗਈ। ਉਹ ਪਾਕਿਲਕਾਨ ਦੇ 13ਵੇਂ ਰਾਸ਼ਟਰਪਤੀ ਹਨ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਹੀਥਰ ਨਾਰਟ ਨੇ ਕਿਹਾ ਕਿ ਅਮਰੀਕਾ ਤੇ ਅਮਰੀਕੀ ਲੋਕ ਪਾਕਿਸਤਾਨ ਦੇ ਨਵੇਂ ਰਾਸ਼ਟਰਪਤੀ ਦੇ ਰੂਪ 'ਚ ਸਹੁੰ ਚੁੱਕਣ 'ਤੇ ਡਾ. ਆਰਿਫ ਅਲਵੀ ਨੂੰ ਵਧਾਈ ਦਿੰਦੇ ਹਨ।