ਅਮਰੀਕੀ ਸੰਸਦ ਮੈਂਬਰ ਕ੍ਰਿਸ਼ਨਾਮੂਰਤੀ ਨੇ ਭਾਰਤ ਵਿਰੁੱਧ ਹਮਲੇ ਲਈ ਚੀਨ ਦੀ ਕੀਤੀ ਆਲੋਚਨਾ

12/15/2022 11:55:38 AM

ਵਾਸ਼ਿੰਗਟਨ (ਭਾਸ਼ਾ)- ਭਾਰਤੀ-ਅਮਰੀਕੀ ਕਾਂਗਰਸ ਮੈਂਬਰ ਰਾਜਾ ਕ੍ਰਿਸ਼ਨਮੂਰਤੀ ਨੇ ਬੁੱਧਵਾਰ ਨੂੰ ਭਾਰਤ ਖ਼ਿਲਾਫ਼ ਚੀਨ ਦੇ ਤਾਜ਼ਾ ਹਮਲੇ ਦੀ ਆਲੋਚਨਾ ਕੀਤੀ ਅਤੇ ਅਮਰੀਕਾ ਦੇ ਭਾਰਤ ਨਾਲ ਕੰਮ ਕਰਨਾ ਜਾਰੀ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ। ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਾਲ ਹੀ ਵਿੱਚ ਸੰਸਦ ਵਿੱਚ ਇੱਕ ਬਿਆਨ ਵਿੱਚ ਕਿਹਾ ਸੀ ਕਿ ਚੀਨੀ ਸੈਨਿਕਾਂ ਨੇ 9 ਦਸੰਬਰ ਨੂੰ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ਦੇ ਯਾਂਗਸੀ ਸੈਕਟਰ ਵਿੱਚ ਅਸਲ ਕੰਟਰੋਲ ਰੇਖਾ (ਐਲਏਸੀ) 'ਤੇ ਸਥਿਤੀ ਨੂੰ "ਇਕਤਰਫਾ" ਬਦਲਣ ਦੀ ਕੋਸ਼ਿਸ਼ ਕੀਤੀ, ਪਰ ਭਾਰਤੀ ਫ਼ੌਜ ਨੇ ਆਪਣੇ "ਦ੍ਰਿੜ ਅਤੇ ਦਲੇਰ" ਜਵਾਬ ਨਾਲ ਉਨ੍ਹਾਂ ਨੂੰ ਪਿੱਛੇ ਹਟਣ ਲਈ ਮਜਬੂਰ ਕਰ ਦਿੱਤਾ। 

ਪੜ੍ਹੋ ਇਹ ਅਹਿਮ ਖ਼ਬਰ-ਚੀਨ ਨੇ ਯੂਕੇ 'ਚ ਤਾਇਨਾਤ ਛੇ ਡਿਪਲੋਮੈਟਾਂ ਨੂੰ ਬੁਲਾਇਆ ਵਾਪਸ

ਇੱਕ ਬਿਆਨ ਵਿੱਚ ਕ੍ਰਿਸ਼ਨਾਮੂਰਤੀ ਨੇ ਕਿਹਾ ਕਿ “ਮੈਂ ਚੀਨੀ ਕਮਿਊਨਿਸਟ ਪਾਰਟੀ ਵੱਲੋਂ ਆਪਣੇ ਹਥਿਆਰਬੰਦ ਬਲਾਂ ਰਾਹੀਂ ਭਾਰਤੀ ਸਰਹੱਦ ਦੀ ਉਲੰਘਣਾ ਕਰਕੇ ਹਮਲਿਆਂ ਦੇ ਹਾਲ ਹੀ ਵਿੱਚ ਪ੍ਰਦਰਸ਼ਨ ਬਾਰੇ ਜਾਣ ਕੇ ਨਿਰਾਸ਼ ਹਾਂ।” ਉਹਨਾਂ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਤਸੱਲੀ ਹੈ ਕਿ ਇਸ ਝੜਪ ਵਿੱਚ ਭਾਰਤੀ ਸੁਰੱਖਿਆ ਬਲਾਂ ਨੂੰ ਕੋਈ ਗੰਭੀਰ ਨੁਕਸਾਨ ਨਹੀਂ ਹੋਇਆ। ਇਹ ਚੀਨੀ ਕਮਿਊਨਿਸਟ ਪਾਰਟੀ ਦੀ ਵਧਦੀ ਹਮਲਾਵਰਤਾ ਦੀ ਇੱਕ ਹੋਰ ਮਿਸਾਲ ਹੈ। ਇਹ ਖੇਤਰ ਵਿੱਚ ਚੀਨ ਦੇ ਹਮਲੇ ਦਾ ਮੁਕਾਬਲਾ ਕਰਨ ਲਈ ਸੰਯੁਕਤ ਰਾਜ ਅਮਰੀਕਾ ਨੂੰ ਭਾਰਤ ਅਤੇ ਸਾਡੇ ਸਾਰੇ ਸੁਰੱਖਿਆ ਭਾਈਵਾਲਾਂ ਨਾਲ ਕੰਮ ਕਰਨ ਦੀ ਜ਼ਰੂਰਤ ਨੂੰ ਵੀ ਦਰਸਾਉਂਦਾ ਹੈ। 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana