ਅਮਰੀਕੀ ਸੰਸਦ ਮੈਂਬਰ ਨੇ ਪਾਕਿਸਤਾਨ ''ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ''ਤੇ ਜਤਾਈ ਚਿੰਤਾ

Tuesday, Mar 14, 2023 - 04:58 PM (IST)

ਅਮਰੀਕੀ ਸੰਸਦ ਮੈਂਬਰ ਨੇ ਪਾਕਿਸਤਾਨ ''ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ''ਤੇ ਜਤਾਈ ਚਿੰਤਾ

ਇਸਲਾਮਾਬਾਦ—ਅਮਰੀਕਾ ਦੇ ਇਕ ਪ੍ਰਭਾਵਸ਼ਾਲੀ ਸੰਸਦ ਮੈਂਬਰ ਨੇ ਪਾਕਿਸਤਾਨ 'ਚ ਮਨੁੱਖੀ ਅਧਿਕਾਰਾਂ ਅਤੇ ਲੋਕਤੰਤਰ ਦੀ ਲਗਾਤਾਰ ਉਲੰਘਣਾ ਦੀਆਂ ਘਟਨਾਵਾਂ ਨੂੰ ਲੈ ਕੇ ਚਿੰਤਾ ਜਤਾਈ ਅਤੇ ਸਰਕਾਰ ਨੂੰ ਕਿਹਾ ਕਿ ਦੇਸ਼ 'ਚ ਪ੍ਰਗਟਾਵੇ ਦੀ ਆਜ਼ਾਦੀ ਅਤੇ ਕਾਨੂੰਨ ਦਾ ਸ਼ਾਸਨ ਯਕੀਨੀ ਬਣਾਏ। ਸਦਨ ਦੀ ਵਿਦੇਸ਼ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਬ੍ਰੈਡ ਸ਼ਰਮਨ ਨੇ ਟਵੀਟ ਕੀਤਾ, "ਪਾਕਿਸਤਾਨ 'ਚ ਹਿੰਸਾ ਦੀਆਂ ਵਧਦੀਆਂ ਘਟਨਾਵਾਂ ਨੂੰ ਲੈ ਕੇ ਚਿੰਤਾ ਹੈ।" ਇੱਕ ਵੀਡੀਓ ਬਿਆਨ 'ਚ ਸ਼ਰਮਨ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਸਰਕਾਰ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਉਸ ਦੀ ਜ਼ਿੰਮੇਵਾਰੀ ਦੇ ਬਾਰੇ 'ਚ ਯਾਦ ਦਿਵਾਇਆ ਹੈ।

ਇਹ ਵੀ ਪੜ੍ਹੋ- ਅਮਰੀਕਾ 'ਚ ਵੱਡਾ ਬੈਂਕਿੰਗ ਸੰਕਟ! 'ਸਿਲੀਕਾਨ ਵੈਲੀ ਬੈਂਕ' 'ਤੇ ਲੱਗਾ ਤਾਲਾ, ਭਾਰਤ ਦੀ ਵਧੀ ਚਿੰਤਾ
ਸ਼ਰਮਨ ਦਾ ਇਹ ਵੀਡੀਓ ਬਿਆਨ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦੇ ਇੱਕ ਨੇਤਾ ਦੁਆਰਾ ਸਾਂਝਾ ਕੀਤਾ ਗਿਆ ਸੀ। ਕੈਲੀਫੋਰਨੀਆ ਦੇ 32ਵੇਂ ਸੰਸਦੀ ਜ਼ਿਲ੍ਹੇ ਦੀ ਨੁਮਾਇੰਦਗੀ ਕਰਨ ਵਾਲੇ ਡੈਮੋਕਰੇਟਿਕ ਪਾਰਟੀ ਦੇ ਸੰਸਦ ਮੈਂਬਰ ਸ਼ਰਮਨ ਨੇ ਕਿਹਾ, "ਅਸੀਂ ਮਨੁੱਖੀ ਅਧਿਕਾਰਾਂ ਦੇ ਹਨਨ ਦੇ ਖ਼ਿਲਾਫ਼ ਆਵਾਜ਼ ਚੁੱਕਣ ਤੋਂ  ਨਹੀਂ ਹਿਚਕਿਚਾਉਂਦੇ।" ਡਾਨ ਅਖ਼ਬਾਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ, ਉਨ੍ਹਾਂ ਨੇ ਟਵੀਟ ਕੀਤਾ ਕਿ ਉਨ੍ਹਾਂ ਨੇ ਇਮਰਾਨ ਖਾਨ ਨਾਲ ਫੋਨ 'ਤੇ ਗੱਲ ਕੀਤੀ ਅਤੇ ਰਾਜ ਦੇ 40ਵੇਂ ਸੰਸਦੀ ਜ਼ਿਲ੍ਹੇ 'ਚ ਯੰਗ ਕਿਮ ਦੇ ਖ਼ਿਲਾਫ਼ ਖੜ੍ਹੇ ਇਕ ਪਾਕਿਸਤਾਨੀ ਸਮਾਜਸੇਵੀ ਅਤੇ ਡੈਮੋਕਰੇਟਿਕ ਉਮੀਦਵਾਰ ਆਸਿਫ ਮਹਿਮੂਦ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ- ਮਹਿੰਗਾਈ ਦੇ ਮੋਰਚੇ 'ਤੇ ਮਾਮੂਲੀ ਰਾਹਤ, 6.44 ਫ਼ੀਸਦੀ 'ਤੇ ਆਈ ਪ੍ਰਚੂਨ ਮਹਿੰਗਾਈ
ਵੀਡੀਓ ਸੰਦੇਸ਼ 'ਚ ਮਹਿਮੂਦ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਸ਼ਰਮਨ ਨੇ ਕਿਹਾ ਕਿ ਅਮਰੀਕਾ ਅਤੇ ਪਾਕਿਸਤਾਨ ਦੇ ਵਿਚਾਲੇ ਸੰਬੰਧ 1940 ਦੇ ਦਹਾਕਿਆਂ ਤੋਂ ਹਨ, ਅਤੇ ਇਨ੍ਹਾਂ ਸਾਲਾਂ 'ਚ ਦੋਵਾਂ ਦੇਸ਼ਾਂ ਨੇ ਕਈ ਸੰਸਾਰਕ ਅਤੇ ਖੇਤਰੀ ਮੁੱਦਿਆਂ 'ਤੇ ਇਕੱਠੇ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਨੂੰ ਦੁਨੀਆ ਭਰ 'ਚ ਹੋਰ ਵਿਸ਼ੇਸ਼ ਤੌਰ 'ਤੇ ਪਾਕਿਸਤਾਨ 'ਚ ਲੋਕਤੰਤਰ ਮਨੁੱਖ ਅਧਿਕਾਰਾਂ ਦਾ ਸਮਰਥਨ ਕਰਨਾ ਚਾਹੀਦਾ ਹੈ। 

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


author

Aarti dhillon

Content Editor

Related News