ਅਮਰੀਕਾ ਦੀ ਅਦਾਲਤ ਨੇ ਚੀਨੀ ਨਾਗਰਿਕ ਨੂੰ ਸੁਣਾਈ 5 ਸਾਲ ਦੀ ਸਜ਼ਾ
Thursday, Oct 01, 2020 - 01:25 PM (IST)
ਵਾਸ਼ਿੰਗਟਨ- ਅਮਰੀਕਾ ਦੀ ਇਕ ਅਦਾਲਚਤ ਨੇ ਕਾਲੇ ਧਨ ਨੂੰ ਸਫੈਦ ਕਰਨ ਵਾਲੇ ਚੀਨ ਦੇ ਇਕ ਨਾਗਰਿਕ ਨੂੰ 5 ਸਾਲ ਦੀ ਸਜ਼ਾ ਸੁਣਾਈ ਹੈ।
ਚੀਨ ਦੇ ਇਸ ਨਾਗਰਿਕ 'ਤੇ ਦੋਸ਼ ਹੈ ਕਿ ਉਸ ਨੇ ਮੈਕਸੀਕੋ ਵਿਚ ਨਸ਼ੀਲੇ ਪਦਾਰਥਾਂ ਦਾ ਉਤਪਾਦਨ ਕਰਨ ਵਾਲੇ ਸੰਗਠਨਾਂ ਦੇ ਲੱਖਾਂ ਡਾਲਰ ਦੇ ਕਾਲੇ ਧਨ ਨੂੰ ਸਫੈਦ ਬਣਾਉਣ ਦਾ ਕੰਮ ਕੀਤਾ ਹੈ। ਅਮਰੀਕਾ ਦੇ ਨਿਆਂ ਵਿਭਾਗ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।
ਚੀਨ ਦੇ ਇਕ ਨਾਗਰਿਕ ਨੂੰ ਅਮਰੀਕਾ ਵਿਚ ਵੱਡੇ ਪੈਮਾਨੇ 'ਤੇ ਕੋਕੀਨ ਦੀ ਤਸਕਰੀ ਵਿਚ ਮਦਦ ਕਰਨ ਦਾ ਦੋਸ਼ੀ ਪਾਏ ਜਾਣ ਦੇ ਬਾਅਦ 5 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ ਅਤੇ ਨਾਲ ਹੀ ਇਸ ਦੀ 42 ਲੱਖ ਡਾਲਰ ਦੀ ਜਾਇਦਾਦ ਨੂੰ ਜ਼ਬਤ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ।
ਸ਼ਿਯੋਂਗ ਵੂ ਨਾਂ ਦੇ 40 ਸਾਲਾ ਚੀਨੀ ਨਾਗਰਿਕ 'ਤੇ ਦੋਸ਼ ਹੈ ਕਿ ਉਸ ਨੇ ਮੈਕਸੀਕੋ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸੰਪਰਕ ਕਰਕੇ ਉਨ੍ਹਾਂ ਦੀ ਅਮਰੀਕਾ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਿਚ ਮਦਦ ਕੀਤੀ ਹੈ।