ਪੰਨੂ ਕਤਲ ਸਾਜ਼ਿਸ਼ ਮਾਮਲਾ : ਅਮਰੀਕੀ ਅਦਾਲਤ ਨੇ ਨਿਖਿਲ ਗੁਪਤਾ ਨੂੰ 28 ਜੂਨ ਤੱਕ ਹਿਰਾਸਤ ''ਚ ਭੇਜਿਆ

Tuesday, Jun 18, 2024 - 12:06 PM (IST)

ਪੰਨੂ ਕਤਲ ਸਾਜ਼ਿਸ਼ ਮਾਮਲਾ : ਅਮਰੀਕੀ ਅਦਾਲਤ ਨੇ ਨਿਖਿਲ ਗੁਪਤਾ ਨੂੰ 28 ਜੂਨ ਤੱਕ ਹਿਰਾਸਤ ''ਚ ਭੇਜਿਆ

ਨਿਊਯਾਰਕ (ਰਾਜ ਗੋਗਨਾ)- ਸਿੱਖਸ ਫਾਰ ਜਸਟਿਸ ਦੇ ਆਗੂ ਅਤੇ ਖਾਲਿਸਤਾਨ ਦੇ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਬੀਤੇਂ ਦਿਨ ਸੋਮਵਾਰ ਨੂੰ ਨਿਊਯਾਰਕ ਅਮਰੀਕਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਨਿਖਿਲ ਗੁਪਤਾ ਨੇ ਖੁਦ ਨੂੰ ਬੇਗੁਨਾਹ ਦੱਸਿਆ। ਅਦਾਲਤ ਨੇ ਉਸ ਨੂੰ 28 ਜੂਨ ਤੱਕ ਹਿਰਾਸਤ ਵਿਚ ਰੱਖਣ ਦੇ ਹੁਕਮ ਦਿੱਤੇ ਹਨ। ਭਾਰਤੀ ਨਾਗਰਿਕ ਨਿਖਿਲ ਗੁਪਤਾ (52) ਸਾਲ ਨੂੰ ਸ਼ੁੱਕਰਵਾਰ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਵਿਖੇਂ  ਲਿਆਂਦਾ ਗਿਆ ਸੀ ਅਤੇ  ਉਸ ਨੂੰ ਅਮਰੀਕੀ ਸਰਕਾਰ ਦੀ ਬੇਨਤੀ 'ਤੇ ਪਿਛਲੇ ਸਾਲ ਚੈੱਕ ਗਣਰਾਜ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। 

ਇਹ ਵੀ ਪੜ੍ਹੋ : ਕੌਣ ਹੈ ਨਿਖਿਲ ਗੁਪਤਾ? ਜਿਸ ’ਤੇ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਲੱਗਿਆ ਇਲਜ਼ਾਮ

ਨਿਖਿਲ ਗੁਪਤਾ ਦੇ ਵਕੀਲ ਨੇ ਕਿਹਾ,''ਉਸ ਦੇ ਮੁਵੱਕਿਲ ਨੂੰ ਬੀਤੇਂ ਦਿਨ ਸੋਮਵਾਰ ਨੂੰ ਨਿਊਯਾਰਕ ਦੀ ਸੰਘੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੇ ਆਪਣੇ (ਮੁਵੱਕਿਲ) ਨੇ ਆਪਣਾ ਦੋਸ਼ ਨਹੀਂ ਮੰਨਿਆ। ਇਹ ਮੁੱਦਾ ਦੋਹਾਂ ਦੇਸ਼ਾਂ ਲਈ ਬਹੁਤ ਹੀ ਪੇਚੀਦਾ ਹੈ। ਨਿਖਿਲ ਗੁਪਤਾ ਨੇ ਅਦਾਲਤ ਨੂੰ ਦੱਸਿਆ ਕਿ ਉਸ 'ਤੇ ਇਹ ਝੂਠਾ ਦੋਸ਼ ਲਗਾਇਆ ਗਿਆ ਹੈ। ਅਦਾਲਤ ਨੇ ਉਸ ਨੂੰ 28 ਜੂਨ ਤੱਕ ਰਿਮਾਂਡ 'ਤੇ ਭੇਜਣ ਦੇ ਹੁਕਮ ਵੀ ਦਿੱਤੇ ਹਨ।ਇਸ ਤੋਂ ਪਹਿਲਾਂ ਚੈੱਕ ਗਣਰਾਜ ਦੀ ਇਕ ਅਦਾਲਤ ਨੇ ਨਿਖਿਲ ਗੁਪਤਾ ਦੀ ਅਮਰੀਕਾ ਹਵਾਲਗੀ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਸੀ। ਹੁਣ ਨਿਊਯਾਰਕ ਦੀ ਅਦਾਲਤ ਨੇ ਨਿਖਿਲ ਗੁਪਤਾ ਨੂੰ 28 ਜੂਨ ਨੂੰ ਹੋਣ ਵਾਲੀ ਸੁਣਵਾਈ ਤੱਕ ਹਿਰਾਸਤ ਵਿਚ ਰੱਖਣ ਦਾ ਹੁਕਮ ਦਿੱਤਾ ਹੈ। ਉਸ ਦੇ ਵਕੀਲ ਨੇ ਉਸ ਦੀ ਜ਼ਮਾਨਤ ਲਈ ਅਰਜ਼ੀ ਨਹੀਂ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News