ਟਰੂਡੋ ਨੇ ਅਮਰੀਕੀ ਅਦਾਲਤ ਦੇ 'ਗਰਭਪਾਤ' ਦੇ ਫ਼ੈਸਲੇ 'ਤੇ ਜਤਾਈ ਚਿੰਤਾ, ਕਹੀ ਇਹ ਗੱਲ

06/26/2022 11:34:24 AM

ਟੋਰਾਂਟੋ (ਭਾਸ਼ਾ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ਨੀਵਾਰ ਨੂੰ ਚਿਤਾਵਨੀ ਦਿੱਤੀ ਕਿ ਗਰਭਪਾਤ ਦੇ ਸੰਵਿਧਾਨਕ ਅਧਿਕਾਰ ਨੂੰ ਖ਼ਤਮ ਕਰਨ ਦੇ ਅਮਰੀਕੀ ਸੁਪਰੀਮ ਕੋਰਟ ਦੇ ਫ਼ੈਸਲੇ ਨਾਲ ਹੋਰ ਅਧਿਕਾਰਾਂ ਦੀ ਉਲੰਘਣਾ ਹੋ ਸਕਦੀ ਹੈ। ਟਰੂਡੋ ਨੇ ਸੰਕੇਤ ਦਿੱਤਾ ਕਿ ਉਨ੍ਹਾਂ ਦਾ ਦੇਸ਼ ਕੈਨੇਡਾ ਵਿੱਚ ਅਮਰੀਕੀਆਂ ਨੂੰ ਗਰਭਪਾਤ ਕਰਵਾਉਣ ਦੀ ਇਜਾਜ਼ਤ ਦਿੰਦਾ ਰਹੇਗਾ। ਟਰੂਡੋ ਨੇ ਅਮਰੀਕੀ ਅਦਾਲਤ ਦੇ ਫ਼ੈਸਲੇ ਨੂੰ "ਡਰਾਉਣ ਵਾਲਾ" ਕਰਾਰ ਦਿੱਤਾ ਅਤੇ ਚਿੰਤਾ ਜ਼ਾਹਰ ਕੀਤੀ ਕਿ ਇਹ ਫ਼ੈਸਲਾ ਕਿਸੇ ਦਿਨ ਸਮਲਿੰਗੀ ਰਿਸ਼ਤਿਆਂ ਨੂੰ ਦਿੱਤੀ ਗਈ ਕਾਨੂੰਨੀ ਮਾਨਤਾ ਨੂੰ ਵਾਪਸ ਲੈਣ ਦਾ ਕਾਰਨ ਬਣ ਸਕਦਾ ਹੈ, ਜਿਸ ਵਿੱਚ ਸਮਲਿੰਗੀ ਜੋੜਿਆਂ ਨੂੰ ਦਿੱਤਾ ਗਿਆ ਵਿਆਹ ਦਾ ਅਧਿਕਾਰ ਵੀ ਸ਼ਾਮਲ ਹੈ। 

ਰਾਸ਼ਟਰਮੰਡਲ ਸਰਕਾਰਾਂ ਦੇ ਮੁਖੀਆਂ ਦੀ ਮੀਟਿੰਗ ਤੋਂ ਬਾਅਦ ਟਰੂਡੋ ਨੇ ਰਵਾਂਡਾ ਦੇ ਕਿਗਾਲੀ ਵਿੱਚ ਇੱਕ ਪੱਤਰਕਾਰ ਸੰਮੇਲਨ ਵਿੱਚ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਇਹ ਨਾ ਸਿਰਫ਼ ਬਹੁਤ ਡਰਾਉਣਾ ਹੈ, ਸਗੋਂ ਇਹ ਬਹੁਤ ਸਾਰੀਆਂ ਔਰਤਾਂ ਲਈ ਦਿਲ ਤੋੜ ਦੇਣ ਵਾਲਾ ਸਮਾਂ ਹੈ। ਉਹਨਾਂ ਨੇ ਕਿਹਾ ਕਿ ਅਮਰੀਕਾ ਵਿਚ ਪੀੜ੍ਹੀ ਦਰ ਪੀੜ੍ਹੀ ਔਰਤਾਂ ਨੇ ਆਪਣੇ ਅਧਿਕਾਰਾਂ ਲਈ ਲੜਾਈ ਲੜੀ ਹੈ ਕੀ ਸਿਰਫ ਇਸ ਦਿਨ ਨੂੰ ਦੇਖਣ ਲਈ ਕੀ ਸਿਰਫ ਇਸ ਚਿੰਤਾ ਵਿਚ ਜਿਉਣ ਲਈ ਕਿ ਅੱਗੇ ਉਹਨਾਂ ਦੇ ਕਿਹੜੇ ਅਧਿਕਾਰ ਵਾਪਸ ਲਏ ਜਾ ਸਕਦੇ ਹਨ। ਟਰੂਡੋ ਨੇ ਅੱਗੇ ਕਿਹਾ ਕਿ ਇਹ ਇਸ ਗੱਲ ਦੀ ਯਾਦ ਦਿਵਾਉਂਦਾ ਹੈ ਕਿ ਜਦੋਂ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਦੀ ਗੱਲ ਆਉਂਦੀ ਹੈ ਤਾਂ ਸਾਨੂੰ ਕਿਸੇ ਵੀ ਚੀਜ਼ ਨੂੰ ਹਲਕੇ ਵਿਚ ਨਹੀਂ ਲੈਣਾ ਚਾਹੀਦਾ, ਚੌਕਸ ਰਹੋ ਅਤੇ ਹਮੇਸ਼ਾ ਔਰਤਾਂ ਦੇ ਅਧਿਕਾਰਾਂ, ਸਮਲਿੰਗੀ ਲੋਕਾਂ ਦੇ ਅਧਿਕਾਰਾਂ, ਵਾਂਝੇ ਅਤੇ ਹਾਸ਼ੀਏ 'ਤੇ ਪਏ ਲੋਕਾਂ ਦੇ ਹੱਕਾਂ ਲਈ ਇੱਕਜੁੱਟ ਹੋਣ ਦੀ ਲੋੜ ਹੈ। 

ਪੜ੍ਹੋ ਇਹ ਅਹਿਮ ਖ਼ਬਰ- H1B ਵੀਜ਼ਾ ਨਿਯਮ ਬਦਲੇਗਾ ਅਮਰੀਕਾ, ਗ੍ਰੀਨ ਕਾਰਡ ਹਾਸਲ ਕਰਨਾ ਹੋਵੇਗਾ ਸੌਖਾਲਾ

ਇਹ ਪੁੱਛੇ ਜਾਣ 'ਤੇ ਕੀ ਉਨ੍ਹਾਂ ਦੀ ਸਰਕਾਰ ਕੈਨੇਡਾ ਵਿੱਚ ਗਰਭਪਾਤ ਦੀ ਇਜਾਜ਼ਤ ਲੈਣ ਵਾਲੀਆਂ ਅਮਰੀਕੀ ਔਰਤਾਂ ਦੀ ਮਦਦ ਕਰੇਗੀ, ਟਰੂਡੋ ਨੇ ਸਿੱਧੇ ਤੌਰ 'ਤੇ ਕੋਈ ਜਵਾਬ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਕੈਨੇਡਾ ਵਿੱਚ ਹਰ ਰੋਜ਼ ਬਹੁਤ ਸਾਰੇ ਅਮਰੀਕੀ ਆਉਂਦੇ ਹਨ। ਉਹ ਕੈਨੇਡਾ ਵਿੱਚ ਸਾਡੀ ਸਿਹਤ ਸੰਭਾਲ ਪ੍ਰਣਾਲੀ ਦੀ ਵਰਤੋਂ ਕਰਦੇ ਹਨ। ਇਹ ਯਕੀਨੀ ਤੌਰ 'ਤੇ ਕੁਝ ਅਜਿਹਾ ਹੈ ਜੋ ਜਾਰੀ ਰਹੇਗਾ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News