ਅਮਰੀਕੀ ਅਦਾਲਤ ਨੇ ਡੋਵਾਲ ਅਤੇ ਗੋਇਲ ਨੂੰ ਦਿੱਲੀ ਦੀਆਂ ਅਦਾਲਤਾਂ ਰਾਹੀਂ ਸੰਮਨ ਭੇਜਣ ਦਾ ਦੇ'ਤਾ ਹੁਕਮ
Thursday, Nov 19, 2026 - 02:13 PM (IST)
ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ ਸਬੰਧ ਵਿੱਚ ਦਿੱਲੀ ਦੀਆਂ ਅਦਾਲਤਾਂ ਰਾਹੀਂ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਸਾਬਕਾ ਖੋਜ ਅਤੇ ਵਿਸ਼ਲੇਸ਼ਣ ਵਿੰਗ (RAW) ਮੁਖੀ ਸਾਮੰਤ ਗੋਇਲ ਨੂੰ ਸੰਮਨ ਭੇਜਣ ਦਾ ਹੁਕਮ ਦਿੱਤਾ ਹੈ। ਪੰਨੂ ਭਾਰਤੀ ਜਾਂਚ ਏਜੰਸੀਆਂ ਵਿਚ ਅੱਤਵਾਦ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ। ਨਿਊਯਾਰਕ ਦੇ ਦੱਖਣੀ ਜ਼ਿਲ੍ਹੇ ਲਈ ਅਮਰੀਕੀ ਜ਼ਿਲ੍ਹਾ ਅਦਾਲਤ ਨੇ 13 ਨਵੰਬਰ ਨੂੰ ਇਹ ਹੁਕਮ ਜਾਰੀ ਕੀਤਾ, ਜਿਸ ਵਿੱਚ ਆਪਣੇ ਕਲਰਕ ਨੂੰ ਪਟਿਆਲਾ ਹਾਊਸ ਜ਼ਿਲ੍ਹਾ ਅਦਾਲਤ ਵਿੱਚ ਡੋਵਾਲ ਲਈ ਅਤੇ ਦਵਾਰਕਾ ਅਤੇ ਤੀਸ ਹਜ਼ਾਰੀ ਜ਼ਿਲ੍ਹਾ ਅਦਾਲਤਾਂ ਵਿੱਚ ਗੋਇਲ ਲਈ ਸੰਮਨ ਅਤੇ ਸੰਬੰਧਿਤ ਨਿਆਂਇਕ ਦਸਤਾਵੇਜ਼ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਗਿਆ।
ਜੱਜ ਕੈਥਰੀਨ ਪੋਲਕ ਫੈਲਾ ਦੇ ਹੁਕਮ ਵਿੱਚ ਕਿਹਾ ਗਿਆ ਹੈ, "ਇਹ ਅਦਾਲਤ ਇਸ ਸਿਵਲ ਕੇਸ ਵਿੱਚ ਬਚਾਅ ਪੱਖਾਂ ਨੂੰ ਸੰਮਨ ਭੇਜਣ ਵਿੱਚ ਭਾਰਤੀ ਅਦਾਲਤਾਂ ਦੇ ਸਹਿਯੋਗ ਦੀ ਨਿਮਰਤਾ ਨਾਲ ਬੇਨਤੀ ਕਰਦੀ ਹੈ।" ਹੇਗ ਕਨਵੈਨਸ਼ਨ ਅਤੇ ਭਾਰਤੀ ਸਿਵਲ ਪ੍ਰਕਿਰਿਆ ਜ਼ਾਬਤਾ (CrPC) ਦੇ ਸੰਬੰਧਿਤ ਉਪਬੰਧਾਂ ਦਾ ਹਵਾਲਾ ਦਿੰਦੇ ਹੋਏ ਫੈਲਾ ਨੇ ਕਿਹਾ ਕਿ ਵਿਦੇਸ਼ੀ ਅਦਾਲਤਾਂ ਭਾਰਤੀ ਅਦਾਲਤਾਂ ਜ਼ਰੀਏ ਡੋਵਾਲ ਅਤੇ ਗੋਇਲ ਨੂੰ ਸੰਮਨ ਜਾਰੀ ਕਰ ਸਕਦੀ ਹੈ। ਆਪਣੇ ਹੁਕਮ ਵਿੱਚ, ਅਦਾਲਤ ਨੇ ਕਿਹਾ ਕਿ ਹੇਗ ਕਨਵੈਨਸ਼ਨ ਦੇ ਤਹਿਤ ਭਾਰਤ ਦੀ ਕੇਂਦਰੀ ਅਥਾਰਟੀ ਰਾਹੀਂ ਸੰਮਨ ਦੇਣ ਦੀ ਮਿਆਰੀ ਪ੍ਰਕਿਰਿਆ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਇਸ ਨੂੰ ਅਸਵੀਕਾਰ ਕਰ ਦਿੱਤਾ ਗਿਆ। ਇਸ ਮਗਰੋਂ ਅਦਾਲਤ ਨੇ ਧਾਰਾ-19 ਅਤੇ ਭਾਰਤੀ ਸੀਪੀਸੀ ਨਾਲ ਸਬੰਧਤ ਵਿਵਸਥਾ ਤਹਿਤ ਸੰਮਨ ਤਾਮਿਲ ਕਰਨ ਲਈ ਇਕ ਵਿਕਲਪਿਕ ਤਰੀਕੇ ਨੂੰ ਮਨਜ਼ੂਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ 'ਚ ਸਿੱਖ ਕੁੜੀ ਇਲਾਜ ਲਈ ਭਟਕਣ ਲਈ ਮਜਬੂਰ ! ਵਿਧਾਨ ਸਭਾ 'ਚ ਗੂੰਜਿਆ ਮੁੱਦਾ
ਪੰਨੂ, ਇੱਕ ਅਮਰੀਕੀ ਨਿਵਾਸੀ ਅਤੇ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (SFJ) ਦੇ ਕਾਨੂੰਨੀ ਸਲਾਹਕਾਰ, ਨੇ ਇਹ ਸਿਵਲ ਮੁਕੱਦਮਾ ਦਾਇਰ ਕੀਤਾ ਹੈ ਜਿਸ ਵਿੱਚ ਉਸਨੂੰ ਕਤਲ ਕਰਨ ਦੀਆਂ ਕਥਿਤ ਕੋਸ਼ਿਸ਼ਾਂ ਲਈ ਮੁਆਵਜ਼ਾ ਮੰਗਿਆ ਗਿਆ ਹੈ। ਉਸਨੇ ਦੋਸ਼ ਲਗਾਇਆ ਹੈ ਕਿ ਕਥਿਤ ਕਤਲ ਦੀ ਸਾਜ਼ਿਸ਼ ਰਾਸ਼ਟਰੀ ਸੁਰੱਖਿਆ ਸਲਾਹਕਾਰ ਡੋਵਾਲ ਦੁਆਰਾ ਭਾਰਤ ਦੀ ਬਾਹਰੀ ਖੁਫੀਆ ਏਜੰਸੀ, RAW ਦੀ ਸਹਾਇਤਾ ਨਾਲ ਰਚੀ ਗਈ ਸੀ। ਪਿਛਲੇ ਮਹੀਨੇ, ਅਮਰੀਕੀ ਅਦਾਲਤ ਨੇ ਵਿਦੇਸ਼ ਵਿਭਾਗ ਰਾਹੀਂ ਵਾਸ਼ਿੰਗਟਨ ਵਿੱਚ ਭਾਰਤੀ ਦੂਤਾਵਾਸ ਨੂੰ ਇੱਕ ਕੂਟਨੀਤਕ ਨੋਟ ਭੇਜ ਕੇ ਡੋਵਾਲ ਅਤੇ ਗੋਇਲ ਨੂੰ ਸੰਮਨ ਦੇਣ ਦੀ ਕੋਸ਼ਿਸ਼ ਕੀਤੀ। ਭਾਰਤ ਨੇ ਮੁਕੱਦਮੇ ਨੂੰ "ਮਨਘੜਤ ਅਤੇ ਦੁਰਾਚਾਰੀ" ਦੱਸਦੇ ਹੋਏ ਖਾਰਜ ਕਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
