ਅਮਰੀਕਾ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 51 ਹਜ਼ਾਰ ਤੋਂ ਪਾਰ

04/25/2020 10:30:55 AM

ਵਾਸ਼ਿੰਗਟਨ- ਅਮਰੀਕਾ ਵਿਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 51,017 ਹੋ ਗਈ। ਜੌਹਨ ਹਾਪਿੰਕਸ ਯੂਨੀਵਰਸਿਟੀ ਮੁਤਾਬਕ ਅਮਰੀਕਾ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 28,819 ਹੋਰ ਵਧਣ ਨਾਲ ਕੁੱਲ ਗਿਣਤੀ 8,90,524 ਹੋ ਗਈ ਹੈ। 

ਬੀਤੇ ਦਿਨ ਇਕ ਪ੍ਰੈੱਸ ਕਾਨਫਰੰਸ ਦੌਰਾਨ ਅਮਰੀਕਾ ਦੇ ਉਪ ਰਾਸ਼ਟਰਪਤੀ ਅਤੇ ਵ੍ਹਾਈਟ ਹਾਊਸ ਕੋਰੋਨਾ ਵਾਇਰਸ ਟਾਸਕ ਫੋਰਸ ਦੇ ਮੁਖੀ ਮਾਈਕ ਪੇਂਸ ਨੇ ਕਿਹਾ ਕਿ ਅਮਰੀਕਾ ਵਿਚ 40 ਲੱਖ 93 ਹਜ਼ਾਰ ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ। ਕੋਰੋਨਾ ਕਾਰਨ ਅਮਰੀਕਾ ਦੀ ਲਗਭਗ 95 ਫੀਸਦੀ ਆਬਾਦੀ ਘਰਾਂ ਵਿਚ ਰਹਿਣ ਲਈ ਮਜਬੂਰ ਹੈ। ਇਸ ਕਾਰਨ ਆਰਥਿਕ ਨੁਕਸਾਨ ਵੀ ਕਾਫੀ ਹੋ ਰਿਹਾ ਹੈ ਤੇ ਵੱਡੀ ਗਿਣਤੀ ਵਿਚ ਲੋਕ ਬੇਰੁਜ਼ਗਾਰ ਹੋ ਗਏ ਹਨ।
ਵਿਸ਼ਵ ਸਿਹਤ ਸੰਗਠਨ ਨੇ 11 ਮਾਰਚ ਨੂੰ ਕੋਵਿਡ-19 ਦੇ ਪ੍ਰਕੋਪ ਨੂੰ ਮਹਾਮਾਰੀ ਐਲਾਨ ਕਰ ਦਿੱਤਾ ਸੀ। ਯੂਨੀਵਰਸਿਟੀ ਮੁਤਾਬਕ ਕੋਰੋਨਾ ਨਾਲ ਦੁਨੀਆ ਭਰ ਵਿਚ ਹੁਣ ਤੱਕ 1.95 ਲੱਖ ਲੋਕਾਂ ਦੀ ਮੌਤ ਹੋ ਗਈ ਹੈ ਅਤੇ 27 ਲੱਖ ਤੋਂ ਵੱਧ ਲੋਕ ਵਾਇਰਸ ਦੀ ਲਪੇਟ ਵਿਚ ਹਨ।  


Lalita Mam

Content Editor

Related News