ਅਮਰੀਕੀ ਰੱਖਿਆ ਮੰਤਰੀ ਆਸਟਿਨ ਪਾਏ ਗਏ ਕੋਰੋਨਾ ਪਾਜ਼ੇਟਿਵ

Monday, Jan 03, 2022 - 10:13 AM (IST)

ਅਮਰੀਕੀ ਰੱਖਿਆ ਮੰਤਰੀ ਆਸਟਿਨ ਪਾਏ ਗਏ ਕੋਰੋਨਾ ਪਾਜ਼ੇਟਿਵ

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਦੇ ਰੱਖਿਆ ਮੰਤਰੀ ਲੋਇਡ ਆਸਟਿਨ ਨੇ ਦੱਸਿਆ ਕਿ ਉਹ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ ਅਤੇ ਉਨ੍ਹਾਂ ਵਿੱਚ ਲਾਗ ਦੇ ਹਲਕੇ ਲੱਛਣ ਹਨ। ਆਸਟਿਨ ਨੇ ਐਤਵਾਰ ਰਾਤ ਨੂੰ ਇੱਕ ਬਿਆਨ ਵਿੱਚ ਆਪਣੇ ਇਨਫੈਕਸ਼ਨ ਦੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਉਹ ਆਈਸੋਲੇਸ਼ਨ ਵਿੱਚ ਰਹਿ ਰਹੇ ਹਨ। ਉਹਨਾਂ ਨੇ ਕਿਹਾ ਕਿ ਆਉਣ ਵਾਲੇ ਹਫ਼ਤੇ ਵਿਚ "ਜਿੰਨਾ ਸੰਭਵ ਹੋ ਸਕੇਗਾ", ਉਹ 'ਡਿਜੀਟਲ' ਮਾਧਿਅਮ ਰਾਹੀਂ ਵੱਧ ਤੋਂ ਵੱਧ ਮੀਟਿੰਗਾਂ ਵਿੱਚ ਸ਼ਾਮਲ ਹੋਣਗੇ। 

ਉਹਨਾਂ ਨੇ ਦੱਸਿਆ ਕਿ ਮੈਂ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਆਪਣੀ ਟੀਮ ਨੂੰ ਸੂਚਿਤ ਕਰ ਦਿੱਤਾ ਹੈ ਕਿ ਮੈਂ ਸੰਕਰਮਿਤ ਪਾਇਆ ਗਿਆ ਹਾਂ। ਆਸਟਿਨ ਨੇ ਅੱਗੇ ਕਿਹਾ ਕਿ ਮੇਰੇ ਸਟਾਫ਼ ਦੇ ਕਰਮਚਾਰੀਆਂ ਨੇ ਉਨ੍ਹਾਂ ਲੋਕਾਂ ਦਾ ਪਤਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ ਜੋ ਮੇਰੇ ਸੰਪਰਕ ਵਿੱਚ ਆਏ ਸਨ ਅਤੇ ਉਨ੍ਹਾਂ ਸਾਰੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਪਿਛਲੇ ਹਫ਼ਤੇ ਮੇਰੇ ਸੰਪਰਕ ਵਿੱਚ ਆਏ ਸਨ। ਆਸਟਿਨ (68) ਨੇ ਦੱਸਿਆ ਕਿ ਉਹਨਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਕੀਤਾ ਗਿਆ ਸੀ ਅਤੇ ਉਹਨਾਂ ਨੇ ਅਕਤੂਬਰ ਵਿੱਚ 'ਬੂਸਟਰ' ਖੁਰਾਕ ਲਈ ਸੀ। ਉਹਨਾਂ ਨੇ ਕਿਹਾ ਕਿ "ਟੀਕੇ ਲਾਹੇਵੰਦ ਹਨ ਅਤੇ ਮੈਂ ਸਾਰਿਆਂ ਨੂੰ 'ਬੂਸਟਰ' ਖੁਰਾਕ ਲੈਣ ਲਈ ਉਤਸ਼ਾਹਿਤ ਕਰਦਾ ਹਾਂ।

ਪੜ੍ਹੋ ਇਹ ਅਹਿਮ ਖਬਰ - ਓਮੀਕਰੋਨ ਦਾ ਖ਼ੌਫ਼, ਫਰਾਂਸ 'ਚ 6 ਸਾਲ ਦੇ ਬੱਚਿਆਂ ਲਈ ਮਾਸਕ ਪਾਉਣਾ ਹੋਇਆ ਲਾਜ਼ਮੀ

ਆਸਟਿਨ ਨੇ ਕਿਹਾ ਕਿ ਮੈਂ ਪੰਜ ਦਿਨਾਂ ਲਈ ਹੋਮ ਕੁਆਰੰਟੀਨ ਵਿੱਚ ਰਹਾਂਗਾ। ਆਸਟਿਨ ਨੇ ਇਹ ਵੀ ਦੱਸਿਆ ਕਿ ਉਹਨਾਂ ਨੇ ਆਖਰੀ ਵਾਰ 21 ਦਸੰਬਰ ਨੂੰ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਮੁਲਾਕਾਤ ਕੀਤੀ ਸੀ ਅਤੇ ਆਖਰੀ ਵਾਰ ਵੀਰਵਾਰ ਨੂੰ ਪੈਂਟਾਗਨ ਦਾ ਦੌਰਾ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਮੈਂ ਵੀਰਵਾਰ ਨੂੰ ਥੋੜ੍ਹੇ ਸਮੇਂ ਲਈ ਉੱਥੇ ਗਿਆ ਅਤੇ ਆਪਣੇ ਸਟਾਫ ਦੇ ਕੁਝ ਮੈਂਬਰਾਂ ਨੂੰ ਮਿਲਿਆ। ਅਸੀਂ ਮਾਸਕ ਪਹਿਨੇ ਹੋਏ ਸੀ ਅਤੇ ਸਮਾਜਿਕ ਦੂਰੀ ਬਣਾਈ ਰੱਖੀ ਸੀ। 

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News