ਅਮਰੀਕਾ 'ਚ ਰਹਿ ਰਹੇ ਇਨ੍ਹਾਂ ਭਾਰਤੀਆਂ ਲਈ ਚਿੰਤਾ ਭਰੀ ਖ਼ਬਰ, ਲਟਕੀ ਦੇਸ਼ ਨਿਕਾਲੇ ਦੀ ਤਲਵਾਰ

Saturday, Oct 26, 2024 - 01:17 PM (IST)

ਅਮਰੀਕਾ 'ਚ ਰਹਿ ਰਹੇ ਇਨ੍ਹਾਂ ਭਾਰਤੀਆਂ ਲਈ ਚਿੰਤਾ ਭਰੀ ਖ਼ਬਰ, ਲਟਕੀ ਦੇਸ਼ ਨਿਕਾਲੇ ਦੀ ਤਲਵਾਰ

ਵਾਸ਼ਿੰਗਟਨ (ਏਜੰਸੀ)- ਅਮਰੀਕਾ ਨੇ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕਰਨ ਲਈ ਇੱਕ ਚਾਰਟਰਡ ਫਲਾਈਟ ਕਿਰਾਏ 'ਤੇ ਲਈ ਹੈ। ਗ੍ਰਹਿ ਸੁਰੱਖਿਆ ਵਿਭਾਗ ਨੇ ਕਿਹਾ ਹੈ ਕਿ ਇਹ ਕੰਮ ਭਾਰਤ ਸਰਕਾਰ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਵਿਭਾਗ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਚਾਰਟਰ ਫਲਾਈਟ ਨੂੰ 22 ਅਕਤੂਬਰ ਨੂੰ ਭਾਰਤ ਭੇਜਿਆ ਗਿਆ ਸੀ। ਹੋਮਲੈਂਡ ਸਕਿਓਰਿਟੀ ਦੇ ਡਿਪਟੀ ਸੈਕਟਰੀ ਦਾ ਅਹੁਦਾ ਸੰਭਾਲ ਰਹੀ ਸੀਨੀਅਰ ਅਧਿਕਾਰੀ ਕ੍ਰਿਸਟੀ ਏ. ਕੈਨੇਗਲੋ ਨੇ ਕਿਹਾ, "ਜੋ ਭਾਰਤੀ ਨਾਗਰਿਕ ਅਮਰੀਕਾ ਵਿਚ ਕਾਨੂੰਨੀ ਆਧਾਰ ਤੋਂ ਬਿਨਾਂ ਰਹਿ ਰਹੇ ਹਨ, ਉਨ੍ਹਾਂ ਨੂੰ ਵਾਪਸ ਭੇਜਿਆ ਜਾਵੇਗਾ। ਅਜਿਹੇ ਪ੍ਰਵਾਸੀ ਦਲਾਲਾਂ ਦੇ ਝਾਂਸੇ ਵਿਚ ਨਾ ਆਉਣ, ਜੋ ਉਨ੍ਹਾਂ ਨੂੰ ਗ਼ਲਤ ਜਾਣਕਾਰੀ ਦਿੰਦੇ ਹਨ।"

ਇਹ ਵੀ ਪੜ੍ਹੋ: ਜਰਮਨੀ 90 ਹਜ਼ਾਰ ਭਾਰਤੀਆਂ ਨੂੰ ਦੇਵੇਗਾ ਵਰਕ ਵੀਜ਼ਾ!

ਬਿਆਨ 'ਚ ਕਿਹਾ ਗਿਆ ਹੈ ਕਿ ਡਿਪਾਰਟਮੈਂਟ ਆਫ ਹੋਮਲੈਂਡ ਸਕਿਓਰਿਟੀ (DHS) ਅਮਰੀਕੀ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਲਾਗੂ ਕਰਨਾ ਜਾਰੀ ਰੱਖੇਗਾ ਅਤੇ ਗੈਰ-ਕਾਨੂੰਨੀ ਢੰਗ ਨਾਲ ਦੇਸ਼ ਵਿੱਚ ਦਾਖ਼ਲ ਹੋਣ ਵਾਲਿਆਂ ਨੂੰ ਸਖ਼ਤ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਗੈਰ-ਕਾਨੂੰਨੀ ਢੰਗ ਨਾਲ ਦੇਸ਼ ਵਿੱਚ ਦਾਖਲ ਹੋਏ ਹਨ, ਉਨ੍ਹਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ। ਨਾਲ ਹੀ, ਕਾਨੂੰਨੀ ਤੌਰ 'ਤੇ ਅਮਰੀਕਾ ਆਉਣ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਅਮਰੀਕਾ 'ਚ ਗੈਰ-ਕਾਨੂੰਨੀ ਪ੍ਰਵੇਸ਼ ਨੂੰ ਰੋਕਣ ਲਈ ਜੂਨ 2024 'ਚ ਨਵਾਂ ਨਿਯਮ ਲਾਗੂ ਕੀਤਾ ਗਿਆ ਹੈ। ਇਸ ਨਿਯਮ ਦੇ ਲਾਗੂ ਹੋਣ ਤੋਂ ਬਾਅਦ ਦੱਖਣ-ਪੱਛਮੀ ਸਰਹੱਦ 'ਤੇ ਬੰਦਰਗਾਹਾਂ ਰਾਹੀਂ ਲੋਕਾਂ ਦੀ ਆਮਦ 'ਚ 55 ਫ਼ੀਸਦੀ ਦੀ ਕਮੀ ਆਈ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਹੋਮਲੈਂਡ ਸਕਿਓਰਿਟੀ ਨੇ ਵਿੱਤੀ ਸਾਲ 2024 ਵਿੱਚ 160,000 ਤੋਂ ਵੱਧ ਲੋਕਾਂ ਨੂੰ ਡਿਪੋਰਟ ਕੀਤਾ ਹੈ। ਭਾਰਤ ਸਮੇਤ 145 ਦੇਸ਼ਾਂ ਲਈ 495 ਤੋਂ ਵੱਧ ਅੰਤਰਰਾਸ਼ਟਰੀ ਪ੍ਰਵਾਸੀ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਇਸ ਦੇਸ਼ ‘ਚ 15 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ

DHS ਦੂਜੇ ਦੇਸ਼ਾਂ ਦੇ ਸੰਪਰਕ ਵਿੱਚ ਹੈ, ਤਾਂ ਕਿ ਉਨ੍ਹਾਂ ਦੇ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਕਦਮ ਗੈਰ-ਕਾਨੂੰਨੀ ਪ੍ਰਵਾਸ ਨੂੰ ਘਟਾਉਣ ਅਤੇ ਸੁਰੱਖਿਅਤ ਅਤੇ ਕਾਨੂੰਨੀ ਰੂਟਾਂ ਨੂੰ ਉਤਸ਼ਾਹਿਤ ਕਰਨ ਲਈ ਚੁੱਕਿਆ ਗਿਆ ਹੈ। ਪਿਛਲੇ ਇਕ ਸਾਲ ਦੌਰਾਨ, DHS ਨੇ ਕੋਲੰਬੀਆ, ਇਕਵਾਡੋਰ, ਪੇਰੂ, ਮਿਸਰ, ਮੌਰੀਟਾਨੀਆ, ਸੇਨੇਗਲ, ਉਜ਼ਬੇਕਿਸਤਾਨ, ਚੀਨ ਅਤੇ ਭਾਰਤ ਸਮੇਤ ਕਈ ਦੇਸ਼ਾਂ ਦੇ ਨਾਗਰਿਕਾਂ ਨੂੰ ਵਾਪਸ ਭੇਜਿਆ ਹੈ।

ਇਹ ਵੀ ਪੜ੍ਹੋ: ਕੈਨੇਡਾ ’ਚ ਹੀ ਇਕ ਹਿੱਸੇ ਨੂੰ ਖਾਲਿਸਤਾਨ ਕਿਉਂ ਨਹੀਂ ਬਣਾ ਦਿੰਦੀ ਟਰੂਡੋ ਸਰਕਾਰ : ਡਿਪਲੋਮੈਟ ਸੰਜੇ ਵਰਮਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News