ਜੋਅ ਬਾਈਡੇਨ ਨੇ ਜਹਾਜ਼ਾਂ ’ਚ ਮਾਸਕ ਨਾ ਪਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ, ਕਿਹਾ- ਲੱਗੇਗਾ ਦੁੱਗਣਾ ਜੁਰਮਾਨਾ
Friday, Sep 10, 2021 - 03:14 PM (IST)
ਵਾਸ਼ਿੰਗਟਨ (ਭਾਸ਼ਾ) : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਵੀਰਵਾਰ ਨੂੰ ਚਿਤਾਵਨੀ ਦਿੱਤੀ ਕਿ ਜਹਾਜ਼ਾਂ, ਟਰੇਨਾਂ ਅਤੇ ਜਨਤਕ ਆਵਾਜਾਈ ਦੇ ਹੋਰ ਸਾਧਨਾਂ ਵਿਚ ਮਾਸਕ ਪਾਉਣ ਦੇ ਨਿਯਮਾਂ ਦੀ ਉਲੰਘਣਾਂ ਕਰਨ ਲਈ ਲੋਕਾਂ ’ਤੇ ਲਗਾਈ ਜਾਣ ਵਾਲੀ ਜੁਰਮਾਨਾ ਰਾਸ਼ੀ ਦੁੱਗਣੀ ਕੀਤੀ ਜਾਏਗੀ। ਨਾਲ ਹੀ ਉਨ੍ਹਾਂ ਕਿਹਾ ਕਿ ਉਲੰਘਣਕਰਤਾ ‘ਜੁਰਮਾਨਾ ਭਰਨ ਲਈ ਤਿਆਰ’ ਰਹਿਣ।
ਟ੍ਰਾਂਸਪੋਰਟ ਸਕਿਓਰਿਟੀ ਐਡਮਿਨੀਸਟ੍ਰੇਸ਼ਨ ਨੇ ਕਿਹਾ ਕਿ ਪਹਿਲੀ ਵਾਰ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ’ਤੇ ਸੰਭਾਵਿਤ ਰੂਪ ਨਾਲ 500 ਤੋਂ 1000 ਡਾਲਰ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਇਹ ਨਿਯਮ ਸ਼ੁੱਕਰਵਾਰ ਤੋਂ ਪ੍ਰਭਾਵੀ ਹੋਣਗੇ। ਅਜੇ ਪਹਿਲੀ ਵਾਰ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ’ਤੇ 250 ਡਾਲਰ ਅਤੇ ਦੁਬਾਰਾ ਉਲੰਘਣ ਕਰਨ ਵਾਲਿਆਂ ’ਤੇ 1500 ਡਾਲਰ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਬਾਈਡੇਨ ਨੇ ਕਿਹਾ, ‘ਜੇਕਰ ਤੁਸੀਂ ਨਿਯਮ ਤੋੜਦੇ ਹੋ ਤਾਂ ਭਰਪਾਈ ਲਈ ਤਿਆਰ ਰਹੋ।’ ਉਨ੍ਹਾਂ ਨੇ ਉਨ੍ਹਾਂ ਲੋਕਾਂ ਦੀ ਵੀ ਆਲੋਚਨਾ ਕੀਤੀ ਜੋ ਮਾਸਕ ਪਾਉਣ ਦੀ ਜ਼ਰੂਰਤ ਨੂੰ ਲੈ ਕੇ ਆਪਣਾ ਗੁੱਸਾ ਜਹਾਜ਼ ਦੇ ਚਾਲਕ ਦਲ ਦੇ ਮੈਂਬਰਾਂ ’ਤੇ ਕੱਢਦੇ ਹਨ।