ਫਾਈਜ਼ਰ ਟੀਕੇ ਨਾਲ 5 ਐਲਰਜੀ ਪ੍ਰਤੀਕਿਰਿਆਵਾਂ ਦੀ ਜਾਂਚ

Sunday, Dec 20, 2020 - 12:47 AM (IST)

ਵਾਸ਼ਿੰਗਟਨ-ਅਮਰੀਕਾ 'ਚ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦਵਾਈ ਨਿਰਮਾਤਾ ਕੰਪਨੀ ਫਾਈਜ਼ਰ ਅਤੇ ਬਾਇਓਨਟੈੱਕ ਦੀ ਕੋਰੋਨਾ ਵੈਕਸੀਨ ਦੀ ਪੰਜ ਐਲਰਜੀ ਪ੍ਰਤੀਕਿਰਿਆਵਾਂ ਦੀ ਜਾਂਚ ਕਰ ਰਹੀ ਹੈ। ਇਹ ਜਾਣਕਾਰੀ ਐੱਫ.ਡੀ.ਏ. ਦੇ ਸੈਂਟਰ ਫਾਰ ਬਾਇਓਲਾਜਿਕਸ ਇਵੈਲਿਊਏਸ਼ਨ ਐਂਡ ਰਿਸਰਚ ਦੇ ਡਾਇਰੈਕਟਰ ਪੀਟਰ ਮਾਰਕਸ ਨੇ ਸ਼ੁੱਕਰਵਾਰ ਨੂੰ ਦਿੱਤੀ।

ਇਹ ਵੀ ਪੜ੍ਹੋ -ਨੇਪਾਲ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 710 ਨਵੇਂ ਮਾਮਲੇ ਆਏ ਸਾਹਮਣੇ

ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਕੁਝ ਐਲਰਜੀ ਪ੍ਰਤੀਕਿਰਿਆਵਾਂ ਦੀ ਸੂਚਨਾ ਮਿਲੀ ਸੀ। ਮੈਨੂੰ ਲੱਗਦਾ ਹੈ ਕਿ ਜਾਂਚ ਦੇ ਦਾਇਰੇ 'ਚ ਆਉਣ ਵਾਲੇ ਕੁਲ ਲਗਭਗ ਪੰਜ ਮਾਮਲੇ ਹਨ। ਉਨ੍ਹਾਂ ਨੇ ਕਿਹਾ ਕਿ ਵੱਡੇ ਟੀਕਾਕਰਣ ਪ੍ਰੋਗਰਾਮਾਂ ਦੀ ਸ਼ੁਰੂਆਤ ਤੋਂ ਬਾਅਦ ਵੈਕਸੀਨ ਅਤੇ ਪਾਲੀਇਥਾਈਲੀਨ ਗਲਾਇਕੋਲ ਦੀ ਇਕ ਘਟਨਾ ਬ੍ਰਿਟੇਨ ਅਤੇ ਅਮਰੀਕਾ 'ਚ ਦੇਖੀ ਗਈ ਐਲਰਜੀ ਪ੍ਰਤੀਕਿਰਿਆਵਾਂ ਦਾ ਕਾਰਣ ਹੋ ਸਕਦੀ ਹੈ।

ਇਹ ਵੀ ਪੜ੍ਹੋ -ਚੀਨ 'ਚ ਮਿਲਿਆ 3500 ਸਾਲ ਪੁਰਾਣਾ ਸੂਰਜ ਮੰਦਰ

ਜ਼ਿਕਰਯੋਗ ਹੈ ਕਿ ਬ੍ਰਿਟੇਨ 'ਚ ਇਕ ਹਫਤੇ ਪਹਿਲਾਂ ਦੋ ਸਿਹਤ ਮੁਲਾਜ਼ਮਾਂ ਨੇ ਫਾਈਜ਼ਰ/ਬਾਇਓਨਟੈੱਕ ਦਾ ਟੀਕਾ ਲਵਾਉਣ ਤੋਂ ਬਾਅਦ ਐਲਰਜੀ ਦੀ ਸ਼ਿਕਾਇਤ ਕੀਤੀ ਸੀ। ਇਸ ਤਰ੍ਹਾਂ ਦੀ ਸ਼ਿਕਾਇਤ ਅਮਰੀਕਾ ਦੇ ਅਲਾਸਕਾ 'ਚ ਹਾਲ ਹੀ ਪਾਈ ਗਈ ਹੈ ਜਿੱਥੇ ਟੀਕਾ ਲਗਣ ਤੋਂ ਬਾਅਦ ਇਕ ਬੀਬੀ ਸਮੇਤ ਦੋ ਸਿਹਤ ਮੁਲਾਜ਼ਮ ਬੀਮਾਰ ਹੋ ਗਏ।

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।

 


Karan Kumar

Content Editor

Related News