ਕਮਲਾ ਹੈਰਿਸ ਦੇ ਸਮਰਥਨ 'ਚ ਚੋਣ ਪ੍ਰਚਾਰ ਕਰਨਗੇ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ
Saturday, Oct 05, 2024 - 12:21 PM (IST)
ਵਾਸ਼ਿੰਗਟਨ (ਰਾਜ ਗੋਗਨਾ)- ਅਮਕੀਕਾ ਵਿਚ ਇਸ ਸਾਲ 5 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਇਸ ਚੋਣ ਵਿੱਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਰਿਪਬਲਿਕਨ ਪਾਰਟੀ ਦੀ ਤਰਫੋਂ ਚੋਣ ਲੜ ਰਹੇ ਹਨ, ਜਦਕਿ ਮੌਜੂਦਾ ਉਪ- ਰਾਸ਼ਟਰਪਤੀ ਭਾਰਤੀ ਮੂਲ ਦੀ ਕਮਲਾ ਹੈਰਿਸ ਡੈਮੋਕ੍ਰੇਟਿਕ ਪਾਰਟੀ ਵੱਲੋਂ ਚੋਣ ਲੜ ਰਹੀ ਹੈ। ਇਸ ਦੌਰਾਨ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਕਮਲਾ ਹੈਰਿਸ ਦੇ ਸਮਰਥਨ 'ਚ ਚੋਣ ਪ੍ਰਚਾਰ ਸ਼ੁਰੂ ਕਰਨਗੇ।
ਇਹ ਵੀ ਪੜ੍ਹੋ: ਪਰਬਤਾਰੋਹੀ ਮਿੰਗਮਾ ਜੀ. ਨੇ ਰਚਿਆ ਇਤਿਹਾਸ, ਬਿਨਾਂ ਵਾਧੂ ਆਕਸੀਜਨ ਦੇ 14 ਚੋਟੀਆਂ ਕੀਤੀਆਂ ਫਤਹਿ
ਓਬਾਮਾ ਦੀ ਪਹਿਲੀ ਚੋਣ ਮੁਹਿੰਮ ਮੀਟਿੰਗ ਇਸ ਮਹੀਨੇ ਦੀ 10 ਤਾਰੀਖ਼ ਨੂੰ ਅਮਰੀਕਾ ਦੇ ਸੂਬੇ ਪੈਨਸਿਲਵੇਨੀਆ ਦੇ ਪਿਟਸਬਰਗ ਸ਼ਹਿਰ ਵਿੱਚ ਹੋਵੇਗੀ। ਇਹ ਸਪੱਸ਼ਟ ਨਹੀਂ ਹੈ ਕਿ ਹੈਰਿਸ ਉਨ੍ਹਾਂ ਨਾਲ ਨਜ਼ਰ ਆਵੇਗੀ ਜਾਂ ਨਹੀਂ। ਬਰਾਕ ਓਬਾਮਾ ਦੀ ਪਤਨੀ ਮਿਸ਼ੇਲ ਓਬਾਮਾ ਨੇ ਵੀ ਹੈਰਿਸ ਦੀ ਨਾਮਜ਼ਦਗੀ ਦਾ ਪੂਰਾ ਸਮਰਥਨ ਕੀਤਾ ਹੈ।
ਇਹ ਵੀ ਪੜ੍ਹੋ: ਇਜ਼ਰਾਈਲ ਨੇ ਹਿਜ਼ਬੁੱਲਾ ਦਾ ਮੁਖੀ ਬਣਨ ਤੋਂ ਪਹਿਲਾਂ ਹੀ ਨਸਰੱਲਾ ਦੇ ਵਾਰਿਸ ਸਫੀਦੀਨ ਨੂੰ ਕੀਤਾ ਢੇਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8