ਪੰਨੂ ਹੱਤਿਆ ਸਾਜਿਸ਼ ਮਾਮਲਾ : ਅਮਰੀਕਾ ਨੂੰ ਭਾਰਤ ਤੋਂ ਜਲਦ ਜਵਾਬਦੇਹੀ ਦੀ ਉਮੀਦ

Friday, Aug 02, 2024 - 10:17 AM (IST)

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਦੇ ਇਕ ਅਧਿਕਾਰੀ ਨੇ ਕਿਹਾ ਕਿ ਦੇਸ਼ ਨੂੰ ਪਿਛਲੇ ਸਾਲ ਅਮਰੀਕੀ ਧਰਤੀ 'ਤੇ ਆਪਣੇ ਇਕ ਨਾਗਰਿਕ ਦੀ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇਕ ਭਾਰਤੀ ਸਰਕਾਰੀ ਕਰਮਚਾਰੀ ਦੀ ਕਥਿਤ ਭੂਮਿਕਾ ਦੇ ਸਬੰਧ ਵਿਚ ਭਾਰਤ ਤੋਂ ਜਵਾਬਦੇਹੀ ਦੀ ਉਮੀਦ ਹੈ। ਵਿਦੇਸ਼ ਮੰਤਰਾਲੇ ਦੇ ਉਪ ਬੁਲਾਰੇ ਵੇਦਾਂਤ ਪਟੇਲ ਨੇ ਆਪਣੀ ਰੋਜ਼ਾਨਾ ਪ੍ਰੈੱਸ ਕਾਨਫਰੰਸ 'ਚ ਇਹ ਗੱਲ ਕਹੀ। 

ਪਿਛਲੇ ਸਾਲ ਨਵੰਬਰ ਵਿਚ ਅਮਰੀਕੀ ਸੰਘੀ ਵਕੀਲਾਂ ਨੇ ਭਾਰਤੀ ਨਾਗਰਿਕ ਨਿਖਿਲ ਗੁਪਤਾ 'ਤੇ ਇਕ ਭਾਰਤੀ ਸਰਕਾਰੀ ਕਰਮਚਾਰੀ ਨਾਲ ਮਿਲ ਕੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਸੀ। ਗੁਰਪਤਵੰਤ ਸਿੰਘ ਪੰਨੂ ਕੋਲ ਅਮਰੀਕੀ ਅਤੇ ਕੈਨੇਡਾ ਦੀ ਨਾਗਰਿਕਤਾ ਹੈ। ਗੁਪਤਾ ਨੂੰ ਪਿਛਲੇ ਸਾਲ ਜੂਨ ਵਿੱਚ ਚੈੱਕ ਗਣਰਾਜ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 14 ਜੂਨ ਨੂੰ ਅਮਰੀਕਾ ਹਵਾਲੇ ਕੀਤਾ ਗਿਆ ਸੀ। ਪਟੇਲ ਨੇ ਕਿਹਾ,"ਪਿਛਲੀਆਂ ਗਰਮੀਆਂ ਵਿੱਚ ਅਮਰੀਕੀ ਧਰਤੀ 'ਤੇ ਇੱਕ ਅਮਰੀਕੀ ਨਾਗਰਿਕ ਦੀ ਹੱਤਿਆ ਦੀ ਅਸਫਲ ਕੋਸ਼ਿਸ਼ ਵਿੱਚ ਇੱਕ ਭਾਰਤੀ ਸਰਕਾਰੀ ਕਰਮਚਾਰੀ ਦੀ ਕਥਿਤ ਭੂਮਿਕਾ ਦੇ ਸਬੰਧ ਵਿੱਚ ਅਸੀਂ ਭਾਰਤ ਸਰਕਾਰ ਤੋਂ ਜਵਾਬਦੇਹੀ ਦੀ ਉਮੀਦ ਕਰਦੇ ਹਾਂ।" 

ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਦੱਖਣ-ਪੂਰਬੀ ਏਸ਼ੀਆ ਨਾਲ ਪੰਜਾਬ ਦੇ ਹਵਾਈ ਸੰਪਰਕ ਨੂੰ ਵੱਡਾ ਹੁਲਾਰਾ

ਉਨ੍ਹਾਂ ਨੇ ਕਿਹਾ,''ਅਸੀਂ ਉੱਚ ਪੱਧਰਾਂ 'ਤੇ ਭਾਰਤ ਸਰਕਾਰ ਨਾਲ ਸਿੱਧੇ ਤੌਰ 'ਤੇ ਆਪਣੀਆਂ ਚਿੰਤਾਵਾਂ ਉਠਾ ਰਹੇ ਹਾਂ।'' ਪਟੇਲ ਨੇ ਹਾਲਾਂਕਿ ਉਨ੍ਹਾਂ ਰਿਪੋਰਟਾਂ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਕੈਨੇਡੀਅਨ ਅਧਿਕਾਰੀਆਂ ਨੇ ਇਕ ਵਿਆਹ ਸਮਾਰੋਹ ਵਿਚ ਇਕ ਸਿੱਖ ਵੱਖਵਾਦੀ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਸੀ। ਪਟੇਲ ਨੇ ਕਿਹਾ, “ਤੁਸੀਂ ਜਿਸ ਖ਼ਬਰ ਦਾ ਜ਼ਿਕਰ ਕੀਤਾ ਹੈ ਉਹ ਕੈਨੇਡਾ ਤੋਂ ਹੈ, ਇਸ ਲਈ ਮੈਂ ਕਹਾਂਗਾ ਕਿ ਤੁਹਾਨੂੰ ਇਸ ਸਬੰਧ ਵਿਚ ਕੈਨੇਡਾ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News