ਯੂਕ੍ਰੇਨ ਨੂੰ ਅਮਰੀਕਾ ਨੇ ਦਿੱਤੀ 35 ਕਰੋੜ ਡਾਲਰ ਦੀ ਵਾਧੂ ਫੌਜੀ ਸਹਾਇਤਾ

Sunday, Feb 27, 2022 - 01:40 AM (IST)

ਵਾਸ਼ਿੰਗਟਨ-ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੀ ਜਾਣ ਵਾਲੀ 35 ਕਰੋੜ ਡਾਲਰ ਦੀ ਵਾਧੂ ਸਹਾਇਤਾ 'ਚ ਸਾਜ਼ੋ-ਸਾਮਾਨ, ਛੋਟੇ ਹਥਿਆਰ ਅਤੇ ਵੱਖ-ਵੱਖ ਤਰ੍ਹਾਂ ਦੇ ਗੋਲਾ-ਬਾਰੂਦ ਅਤੇ ਹੋਰ ਚੀਜ਼ਾਂ ਸ਼ਾਮਲ ਹਨ। ਪੈਂਟਾਗਨ ਦੇ ਪ੍ਰੈੱਸ ਸਕੱਤਰ ਜਾਨ ਕਿਰਬੀ ਨੇ ਇਹ ਜਾਣਕਾਰੀ ਦਿੱਤੀ। ਇਸ ਸਹਾਇਤਾ ਦਾ ਐਲਾਨ ਸ਼ਨੀਵਾਰ ਨੂੰ ਕੀਤਾ ਗਿਆ।

ਇਹ ਵੀ ਪੜ੍ਹੋ : ਯੂਕ੍ਰੇਨ ਦੇ ਰਾਸ਼ਟਰਪਤੀ ਨੇ ਠੁਕਰਾਇਆ ਅਮਰੀਕਾ ਦਾ ਪ੍ਰਸਤਾਵ, ਰੂਸ ਨਾਲ ਲੜਨ ਦਾ ਲਿਆ ਸੰਕਲਪ

ਰੱਖਿਆ ਵਿਭਾਗ ਦੇ ਹੋਰ ਅਧਿਕਾਰੀ ਨੇ ਕਿਹਾ ਕਿ ਇਸ ਸਹਾਇਤਾ 'ਚ ਜੈਵਲਿਨ ਟੈਂਕ ਰੋਕੂ ਹਥਿਆਰ ਸ਼ਾਮਲ ਹੋਣਗੇ ਅਤੇ ਇਨ੍ਹਾਂ ਨੂੰ ਪੜਾੜਵਾਰ ਤਰੀਕੇ ਨਾਲ ਜਲਦ ਤੋਂ ਜਲਦ ਯੂਕ੍ਰੇਨ ਨੂੰ ਮੁਹੱਈਆ ਕਰਵਾਇਆ ਜਾਵੇਗਾ। ਅਧਿਕਾਰੀ ਨੇ ਨਾਂ ਨਾ ਉਜਾਗਰ ਕਰਨ ਦੀ ਸ਼ਰਤ 'ਤੇ ਦੱਸਿਆ ਕਿ ਯੂਕ੍ਰੇਨ ਨੂੰ ਪਿਛਲੇ ਕੁਝ ਦਿਨਾਂ 'ਚ ਫੌਜੀ ਸਹਾਇਤਾ ਦਿੱਤੀ ਗਈ ਹੈ ਅਤੇ ਅਗੇ ਵੀ ਇਸ 'ਤੇ ਵਿਚਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਯੂਕ੍ਰੇਨ ਤੋਂ ਆਏ ਲੋਕਾਂ ਨੂੰ ਸ਼ਰਨ ਦੇਵੇਗਾ ਹੰਗਰੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News