ਅਮਰੀਕੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਰਾਣਾ ਦੀ ਪਟੀਸ਼ਨ ਰੱਦ ਕਰਨ ਦੀ ਕੀਤੀ ਬੇਨਤੀ

Thursday, Dec 19, 2024 - 05:36 PM (IST)

ਅਮਰੀਕੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਰਾਣਾ ਦੀ ਪਟੀਸ਼ਨ ਰੱਦ ਕਰਨ ਦੀ ਕੀਤੀ ਬੇਨਤੀ

ਵਾਸ਼ਿੰਗਟਨ (ਏਜੰਸੀ)- ਅਮਰੀਕੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਖਿਲਾਫ ਦਾਇਰ ਪਟੀਸ਼ਨ ਨੂੰ ਖਾਰਜ ਕਰਨ ਦੀ ਬੇਨਤੀ ਕੀਤੀ ਹੈ। ਭਾਰਤ ਰਾਣਾ ਦੀ ਹਵਾਲਗੀ ਦੀ ਮੰਗ ਕਰ ਰਿਹਾ ਹੈ ਕਿਉਂਕਿ ਉਹ ਮੁੰਬਈ ਅੱਤਵਾਦੀ ਹਮਲੇ ਦੇ ਮਾਮਲੇ 'ਚ ਲੋੜੀਂਦਾ ਹੈ।

ਇਹ ਵੀ ਪੜ੍ਹੋ: ਅਮਰੀਕਾ ਨੇ 4 ਪਾਕਿਸਤਾਨੀ ਕੰਪਨੀਆਂ 'ਤੇ ਲਗਾਈ ਪਾਬੰਦੀ

ਸਾਨ ਫ੍ਰਾਂਸਿਸਕੋ ਦੀ ਅਮਰੀਕੀ ਕੋਰਟ ਆਫ ਅਪੀਲਸ ਸਮੇਤ ਹੇਠਲੀਆਂ ਅਦਾਲਤਾਂ ਅਤੇ ਕਈ ਸੰਘੀ ਅਦਾਲਤਾਂ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਰਾਣਾ ਨੇ 13 ਨਵੰਬਰ ਨੂੰ ਅਮਰੀਕੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਭਾਰਤ ਨੂੰ ਹਵਾਲਗੀ ਵਿਰੁੱਧ ਰਾਣਾ ਕੋਲ ਕੋਈ ਕਾਨੂੰਨੀ ਰਾਹਤ ਹਾਸਲ ਕਰਨ ਦਾ ਇਹ ਆਖਰੀ ਮੌਕਾ ਹੈ। ਅਮਰੀਕੀ ਸਾਲਿਸਟਰ ਜਨਰਲ ਐਲਿਜ਼ਾਬੈਥ ਬੀ. ਪ੍ਰੀਲੋਗਰ ਨੇ 16 ਦਸੰਬਰ ਨੂੰ ਸੁਪਰੀਮ ਕੋਰਟ ਦੇ ਸਾਹਮਣੇ ਕਿਹਾ, 'ਪਟੀਸ਼ਨ ਨੂੰ ਅਸਵੀਕਾਰ ਕੀਤਾ ਜਾਣਾ ਚਾਹੀਦਾ ਹੈ।' ਉਨ੍ਹਾਂ ਨੇ 20 ਪੰਨਿਆਂ ਦੇ ਹਲਫ਼ਨਾਮੇ ਵਿੱਚ ਦਲੀਲ ਦਿੱਤੀ ਕਿ ਰਾਣਾ ਇਸ ਮਾਮਲੇ ਵਿੱਚ ਭਾਰਤ ਹਵਾਲਗੀ ਤੋਂ ਰਾਹਤ ਦਾ ਹੱਕਦਾਰ ਨਹੀਂ ਹੈ।

ਇਹ ਵੀ ਪੜ੍ਹੋ: ਕੈਨੇਡਾ 'ਚ ਸੈਟਲ ਹੋਣ ਦੇ ਚਾਹਵਾਨਾਂ ਲਈ ਖਬਰ; ਟਰੂਡੋ ਸਰਕਾਰ ਨੇ PR ਲਈ ਮੰਗੀਆਂ ਅਰਜ਼ੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News