ਕੈਨੇਡਾ ਤੋਂ ਬਾਅਦ ਹੁਣ ਅਮਰੀਕਾ 'ਚ ਹਿੰਦੂ ਮੰਦਰਾਂ ਨਾਲ ਛੇੜਛਾੜ, ਖਾਲਿਸਤਾਨੀ ਸਮਰਥਕਾਂ ਨੇ ਲਿਖੇ ਭਾਰਤ ਵਿਰੋਧੀ ਨਾਅਰੇ
Friday, Jan 05, 2024 - 10:43 AM (IST)
ਵਾਸ਼ਿੰਗਟਨ (ਭਾਸ਼ਾ) ਕੈਨੇਡਾ ਨਹੀਂ, ਇਸ ਵਾਰ ਫਿਰ ਅਮਰੀਕੀ ਸੂਬੇ ਕੈਲੀਫੋਰਨੀਆ ਵਿਚ ਇਕ ਹਿੰਦੂ ਮੰਦਰ ਨੂੰ ਖਾਲਿਸਤਾਨੀ ਸਮਰਥਕਾਂ ਨੇ ਨਿਸ਼ਾਨਾ ਬਣਾਇਆ ਹੈ। ਇਹ ਘਟਨਾ ਕੈਲੀਫੋਰਨੀਆ ਦੇ ਸਵਾਮੀਨਾਰਾਇਣ ਮੰਦਰ 'ਤੇ ਹੋਏ ਹਮਲੇ ਤੋਂ ਇਕ ਹਫ਼ਤੇ ਬਾਅਦ ਵਾਪਰੀ ਹੈ। ਮੰਦਰ 'ਤੇ ਭਾਰਤ ਵਿਰੋਧੀ ਨਾਅਰੇ ਲਿਖਣ ਸਮੇਤ ਭੰਨਤੋੜ ਕੀਤੇ ਜਾਣ ਦੀ ਖ਼ਬਰ ਹੈ। ਹਿੰਦੂ ਅਮਰੀਕਨ ਫਾਊਂਡੇਸ਼ਨ (HAF) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਤਸਵੀਰ ਸ਼ੇਅਰ ਕੀਤੀ ਹੈ।
ਪੋਸਟ ਮੁਤਾਬਕ ਕੈਲੀਫੋਰਨੀਆ ਦੇ ਹੇਵਰਡ ਸਥਿਤ ਸ਼ੇਰਾਵਾਲੀ ਮੰਦਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਖਾਲਿਸਤਾਨ ਸਮਰਥਕਾਂ ਨੇ ਮੰਦਰ 'ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਹੈ। ਮੰਦਰ ਦੇ ਬੋਰਡ 'ਤੇ 'ਖਾਲਿਸਤਾਨੀ ਜ਼ਿੰਦਾਬਾਦ' ਲਿਖਿਆ ਹੋਇਆ ਹੈ। ਇਹ ਮੰਦਰ ਵੀ ਉਸੇ ਖੇਤਰ ਵਿੱਚ ਹੈ ਜਿੱਥੇ ਸਵਾਮੀਨਾਰਾਇਣ ਮੰਦਰ ਸਥਿਤ ਹੈ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕੀ ਪ੍ਰਸ਼ਾਸਨ ਨੇ ਵਿਵਾਦਤ ਇਮੀਗ੍ਰੇਸ਼ਨ ਕਾਨੂੰਨ ਨੂੰ ਲੈ ਕੇ ਟੈਕਸਾਸ 'ਤੇ ਕੀਤਾ 'ਮੁਕੱਦਮਾ'
ਪਿਛਲੇ ਸਾਲ 23 ਦਸੰਬਰ ਨੂੰ ਕੈਲੀਫੋਰਨੀਆ ਦੇ ਨੇਵਾਰਕ ਸ਼ਹਿਰ ਵਿੱਚ ਇੱਕ ਹਿੰਦੂ ਮੰਦਰ ਨੂੰ ਖਾਲਿਸਤਾਨ ਪੱਖੀ ਨਾਅਰਿਆਂ ਨਾਲ ਭੰਨ-ਤੋੜ ਕੀਤਾ ਗਿਆ ਸੀ। ਹਿੰਦੂ ਅਮਰੀਕਨ ਫਾਊਂਡੇਸ਼ਨ ਦੁਆਰਾ ਟਵਿੱਟਰ 'ਤੇ ਫੋਟੋਆਂ ਸਾਂਝੀਆਂ ਕੀਤੀਆਂ ਗਈਆਂ ਸਨ, ਜਿਸ ਵਿਚ ਸਵਾਮੀਨਾਰਾਇਣ ਮੰਦਰ ਵਾਸਨਾ ਸੰਸਥਾ ਦੀਆਂ ਕੰਧਾਂ 'ਤੇ ਲਿਖੇ ਨਾਅਰੇ ਦਿਖਾਈ ਦੇ ਰਹੇ ਹਨ। ਤਸਵੀਰਾਂ 'ਚ ਮੰਦਰ ਦੀ ਕੰਧ 'ਤੇ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਨਫਰਤ ਭਰੇ ਨਾਅਰੇ ਲਿਖੇ ਗਏ ਹਨ।
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਸ ਘਟਨਾ 'ਤੇ ਚਿੰਤਾ ਜ਼ਾਹਰ ਕਰਦਿਆਂ ਦੁਹਰਾਇਆ ਕਿ ਕੱਟੜਪੰਥੀਆਂ ਅਤੇ ਵੱਖਵਾਦੀਆਂ ਨੂੰ ਥਾਂ ਨਹੀਂ ਦਿੱਤੀ ਜਾਣੀ ਚਾਹੀਦੀ। ਨਿਊਜ਼ ਏਜੰਸੀ ਏ.ਐਨ.ਆਈ ਨੂੰ ਦੱਸਦਿਆਂ ਉਨ੍ਹਾਂ ਕਿਹਾ, “ਅੱਤਵਾਦੀਆਂ, ਵੱਖਵਾਦੀਆਂ ਅਤੇ ਅਜਿਹੀਆਂ ਤਾਕਤਾਂ ਨੂੰ ਥਾਂ ਨਹੀਂ ਦਿੱਤੀ ਜਾਣੀ ਚਾਹੀਦੀ। ਸਾਡੇ ਕੌਂਸਲੇਟ ਨੇ ਇਸ ਬਾਰੇ ਸਰਕਾਰ ਅਤੇ ਪੁਲਸ ਨੂੰ ਸ਼ਿਕਾਇਤ ਕੀਤੀ ਹੈ, ਹਾਲਾਂਕਿ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।