ਅਮਰੀਕਾ ਨੇ ਰੂਸ ਦੀਆਂ 2 ਸਭ ਤੋਂ ਵੱਡੀਆਂ ਤੇਲ ਕੰਪਨੀਆਂ ''ਤੇ ਲਾਈਆਂ ਨਵੀਆਂ ਪਾਬੰਦੀਆਂ

Thursday, Oct 23, 2025 - 02:01 PM (IST)

ਅਮਰੀਕਾ ਨੇ ਰੂਸ ਦੀਆਂ 2 ਸਭ ਤੋਂ ਵੱਡੀਆਂ ਤੇਲ ਕੰਪਨੀਆਂ ''ਤੇ ਲਾਈਆਂ ਨਵੀਆਂ ਪਾਬੰਦੀਆਂ

ਵਾਸ਼ਿੰਗਟਨ (ਏਜੰਸੀ)- ਅਮਰੀਕਾ ਨੇ ਯੂਕ੍ਰੇਨ ਵਿਚ ਜੰਗ ਖ਼ਤਮ ਕਰਨ ਦਾ ਦਬਾਅ ਵਧਾਉਣ ਲਈ ਰੂਸ ਦੀਆਂ 2 ਵੱਡੀਆਂ ਤੇਲ ਕੰਪਨੀਆਂ ਰੋਸਨੇਫਟ ਅਤੇ ਲੁਕੋਇਲ 'ਤੇ ਨਵੀਆਂ ਪਾਬੰਦੀਆਂ ਲਗਾਈਆਂ ਹਨ। ਅਮਰੀਕੀ ਵਿੱਤ ਮੰਤਰੀ ਸਕਾਟ ਬੇਸੈਂਟ ਨੇ ਕਿਹਾ ਕਿ ਇਹ ਕੰਪਨੀਆਂ ਕਰੇਮਲਿਨ ਦੀ ਜੰਗੀ ਮਸ਼ੀਨ ਨੂੰ ਫੰਡਿੰਗ ਕਰ ਰਹੀਆਂ ਹਨ ਅਤੇ ਰਾਸ਼ਟਰਪਤੀ ਪੁਤਿਨ ਇਸ ਵਿਅਰਥ ਜੰਗ ਨੂੰ ਖ਼ਤਮ ਕਰਨ ਤੋਂ ਇਨਕਾਰ ਕਰ ਰਹੇ ਹਨ।

ਬੇਸੈਂਟ ਨੇ ਦੱਸਿਆ ਕਿ ਇਹ ਪਾਬੰਦੀਆਂ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਮਹੀਨਿਆਂ ਤੋਂ ਪੈ ਰਹੇ ਦਬਾਅ ਦੇ ਬਾਅਦ ਲਗਾਈਆਂ ਗਈਆਂ ਹਨ, ਜਿਸ ਵਿੱਚ ਰੂਸੀ ਤੇਲ ਉਦਯੋਗ ਨੂੰ ਵੀ ਸਖਤ ਪਾਬੰਦੀਆਂ ਦੇ ਦਾਇਰੇ ਵਿਚ ਲਿਆਉਣ ਦੀ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ, "ਅਸੀਂ ਆਪਣੇ ਸਹਿਯੋਗੀਆਂ ਨੂੰ ਇਨ੍ਹਾਂ ਪਾਬੰਦੀਆਂ ਨੂੰ ਲਾਗੂ ਕਰਨ ਅਤੇ ਇਨ੍ਹਾਂ ਦੀ ਪਾਲਣਾ ਕਰਨ ਵਿੱਚ ਸਾਡੇ ਨਾਲ ਜੁੜਨ ਦੀ ਅਪੀਲ ਕਰਦੇ ਹਾਂ।"


author

cherry

Content Editor

Related News