ਅਮਰੀਕਾ ਨੇ ਤਾਲਿਬਾਨ ''ਤੇ ਲਗਾਈਆਂ ਨਵੀਆਂ ਵੀਜ਼ਾ ਪਾਬੰਦੀਆਂ

Thursday, Feb 02, 2023 - 01:41 PM (IST)

ਵਾਸ਼ਿੰਗਟਨ (ਵਾਰਤਾ)- ਅਮਰੀਕਾ ਨੇ ਅਫਗਾਨਿਸਤਾਨ ਵਿਚ ਸ਼ਾਸਨ ਕਰ ਰਹੇ ਤਾਲਿਬਾਨ ਵੱਲੋਂ ਔਰਤਾਂ 'ਤੇ ਯੂਨੀਵਰਸਿਟੀਆਂ ਵਿਚ ਜਾਣ ਅਤੇ ਗੈਰ-ਸਰਕਾਰੀ ਸੰਗਠਨਾਂ ਨਾਲ ਕੰਮ ਕਰਨ 'ਤੇ ਪਾਬੰਦੀ ਲਗਾਉਣ ਕਾਰਨ ਸੰਗਠਨ ਦੇ ਮੈਂਬਰਾਂ 'ਤੇ ਨਵੀਆਂ ਵੀਜ਼ਾ ਪਾਬੰਦੀਆਂ ਲਗਾ ਦਿੱਤੀਆਂ ਹਨ। ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਵੀਰਵਾਰ ਨੂੰ ਇਕ ਬਿਆਨ 'ਚ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ, 'ਮੈਂ ਅਫਗਾਨਿਸਤਾਨ 'ਚ ਔਰਤਾਂ ਅਤੇ ਕੁੜੀਆਂ 'ਤੇ ਜ਼ੁਲਮ ਲਈ ਜ਼ਿੰਮੇਵਾਰ ਤਾਲਿਬਾਨ ਦੇ ਮੌਜੂਦਾ ਅਤੇ ਸਾਬਕਾ ਮੈਂਬਰਾਂ, ਗੈਰ-ਸਰਕਾਰੀ ਸੁਰੱਖਿਆ ਸਮੂਹਾਂ ਦੇ ਮੈਂਬਰਾਂ ਅਤੇ ਹੋਰ ਵਿਅਕਤੀਆਂ ਨੂੰ ਨਵੇਂ ਵੀਜ਼ੇ ਜਾਰੀ ਕਰਨ 'ਤੇ ਪਾਬੰਦੀ ਲਗਾਉਣ ਲਈ ਅੱਜ ਕਾਰਵਾਈ ਕਰ ਰਿਹਾ ਹਾਂ।'

ਬਲਿੰਕਨ ਨੇ ਕਿਹਾ ਕਿ ਤਾਲਿਬਾਨ ਨੇ ਆਪਣੇ ਦੇਸ਼ ਵਿਚ ਔਰਤਾਂ ਨੂੰ ਯੂਨੀਵਰਸਿਟੀ ਵਿਚ ਜਾਣ ਅਤੇ ਗੈਰ-ਸਰਕਾਰੀ ਸੰਗਠਨਾਂ ਨਾਲ ਕੰਮ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ। ਉਸ ਦੇ ਇਸ ਹਿੰਸਕ ਰਵੱਈਏ ਦੇ ਮੱਦੇਨਜ਼ਰ ਉਨ੍ਹਾਂ ਨੂੰ ਨਵਾਂ ਵੀਜ਼ਾ ਦੇਣ 'ਤੇ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵੀਜ਼ਾ ਪਾਬੰਦੀ ਤੋਂ ਪ੍ਰਭਾਵਿਤ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਵੀ ਵੀਜ਼ਾ ਨੀਤੀ ਤਹਿਤ ਆ ਸਕਦੇ ਹਨ।


cherry

Content Editor

Related News