ਅਮਰੀਕਾ ਨੇ ਯਮਨ ’ਚ ਹੂਤੀ ਬਾਗੀਆਂ ਦੇ ਟਿਕਾਣਿਆਂ ’ਤੇ ਦਾਗੀਆਂ ਮਿਜ਼ਾਈਲਾਂ

Friday, Jan 19, 2024 - 10:54 AM (IST)

ਅਮਰੀਕਾ ਨੇ ਯਮਨ ’ਚ ਹੂਤੀ ਬਾਗੀਆਂ ਦੇ ਟਿਕਾਣਿਆਂ ’ਤੇ ਦਾਗੀਆਂ ਮਿਜ਼ਾਈਲਾਂ

ਵਾਸ਼ਿੰਗਟਨ (ਭਾਸ਼ਾ) - ਅਮਰੀਕੀ ਫੌਜ ਨੇ ਬੁੱਧਵਾਰ ਨੂੰ ਯਮਨ ’ਚ ਹੂਤੀ ਬਾਗੀਆਂ ਦੇ ਕਬਜ਼ੇ ਵਾਲੇ ਸਥਾਨਾਂ ’ਤੇ ਮਿਜ਼ਾਈਲਾਂ ਦਾਗੀਆਂ। ਪੱਛਮੀ ਏਸ਼ੀਆ ’ਚ ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦੇ ਦਰਮਿਆਨ ਹੂਤੀ ਬਾਗੀਆਂ ’ਤੇ ਅਮਰੀਕੀ ਫੌਜ ਦਾ ਇਹ ਚੌਥਾ ਹਮਲਾ ਹੈ।

ਇਹ ਵੀ ਪੜ੍ਹੋ- ਗਾਇਕ ਐਮੀ ਵਿਰਕ ਨੇ ਇੰਸਟਾ ਤੋਂ ਡਿਲੀਟ ਕੀਤੀਆਂ ਸਾਰੀਆਂ ਪੋਸਟਾਂ, ਜਾਣੋ ਕੀ ਹੈ ਕਾਰਨ

ਇਨ੍ਹਾਂ ਹਮਲਿਆਂ ਤੋਂ ਪਹਿਲਾਂ ਅਮਰੀਕਾ ਨੇ ਅਧਿਕਾਰਤ ਤੌਰ ’ਤੇ ਐਲਾਨ ਕੀਤਾ ਸੀ ਕਿ ਉਸਨੇ ਯਮਨ ’ਚ ਈਰਾਨ ਸਮਰਥਿਤ ਹੂਤੀ ਬਾਗੀਆਂ ਨੂੰ ਵਿਸ਼ੇਸ਼ ਤੌਰ ’ਤੇ ਨਾਮਜ਼ਦ ਗਲੋਬਲ ਅੱਤਵਾਦੀਆਂ ਵਜੋਂ ਦੁਬਾਰਾ ਨਾਮਜ਼ਦ ਕੀਤਾ ਹੈ। ਪਿਛਲੇ ਸ਼ੁੱਕਰਵਾਰ ਨੂੰ ਵੀ ਅਮਰੀਕੀ ਅਤੇ ਬਰਤਾਨਵੀ ਜੰਗੀ ਜਹਾਜ਼ਾਂ ਅਤੇ ਲੜਾਕੂ ਜਹਾਜ਼ਾਂ ਨੇ ਹੂਤੀ ਬਾਗੀਆਂ ਵੱਲੋਂ ਵਰਤੇ ਗਏ 60 ਤੋਂ ਵੱਧ ਟੀਚਿਆਂ ਨੂੰ ਨਿਸ਼ਾਨਾ ਬਣਾਇਆ ਪਰ ਪਾਬੰਦੀਆਂ ਅਤੇ ਫੌਜੀ ਹਮਲਿਆਂ ਦੇ ਬਾਵਜੂਦ ਹੂਤੀ ਬਾਗੀ ਵਪਾਰਕ ਜਹਾਜ਼ਾਂ ’ਤੇ ਹਮਲਿਆਂ ਤੋਂ ਗੁਰੇਜ਼ ਨਹੀਂ ਕਰ ਰਹੇ ਹਨ।

ਇਹ ਵੀ ਪੜ੍ਹੋ- ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਸਪਲਾਈ ਕਰਨ ਵਾਲਾ ਤਸਕਰ STF ਨੇ 35 ਕਰੋੜ ਦੀ ਹੈਰੋਇਨ ਸਣੇ ਕੀਤਾ ਕਾਬੂ

ਬੁੱਧਵਾਰ ਨੂੰ ਵੀ ਯਮਨ ਤੋਂ ਹੂਤੀ ਬਾਗੀਆਂ ਦੇ ਕਬਜ਼ੇ ਵਾਲੇ ਇਕ ਸਥਾਨ ਉਤੇ ਡਰੋਨ ਹਮਲਾ ਕੀਤਾ ਗਿਆ ਸੀ। ਇਹ ਡਰੋਨ ਅਦਨ ਦੀ ਖਾੜੀ ’ਚ ਅਮਰੀਕਾ ਦੀ ਮਲਕੀਅਤ ਵਾਲੇ ਬੇੜੇ ’ਤੇ ਡਿੱਗਿਆ ਸੀ। ਅਮਰੀਕਾ ਨੇ ਈਰਾਨ ਨੂੰ ਹੂਤੀ ਬਾਗੀਆਂ ਨੂੰ ਹਥਿਆਰ ਮੁਹੱਈਆ ਕਰਾਉਣ ਵਿਰੁੱਧ ਸਖ਼ਤ ਲਹਿਜੇ ’ਚ ਚੇਤਾਵਨੀ ਵੀ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News