ਬੰਦੂਕ ਚੁੱਕੀ ਤੇ ਭੁੰਨ੍ਹ''ਤੇ 8 ਜਵਾਕ ! ਅਮਰੀਕਾ ''ਚ ਬੰਦੇ ਨੇ ਕੀਤਾ ਖ਼ੌਫ਼ਨਾਕ ਕਾਰਾ

Tuesday, Apr 21, 2026 - 12:52 PM (IST)

ਬੰਦੂਕ ਚੁੱਕੀ ਤੇ ਭੁੰਨ੍ਹ''ਤੇ 8 ਜਵਾਕ ! ਅਮਰੀਕਾ ''ਚ ਬੰਦੇ ਨੇ ਕੀਤਾ ਖ਼ੌਫ਼ਨਾਕ ਕਾਰਾ

ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੰਨ-ਕਲਚਰ ਨੇ ਇੱਕ ਵਾਰ ਫਿਰ ਮਨੁੱਖਤਾ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇੱਥੋਂ ਦੇ ਲੂਸੀਆਨਾ ਸੂਬੇ 'ਚ ਇਕ ਵਿਅਕਤੀ ਨੇ ਗੋਲ਼ੀਆਂ ਮਾਰ ਕੇ 8 ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਮ੍ਰਿਤਕਾਂ ਦੀ ਉਮਰ ਮਹਿਜ਼ 1 ਤੋਂ 14 ਸਾਲ ਦੇ ਵਿਚਕਾਰ ਸੀ।

ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਹਮਲਾਵਰ ਨੇ ਬੜੀ ਹੀ ਬੇਰਹਿਮੀ ਨਾਲ ਘਰ ਵਿੱਚ ਮੌਜੂਦ ਬੱਚਿਆਂ ਨੂੰ ਨਿਸ਼ਾਨਾ ਬਣਾਇਆ। ਸੂਚਨਾ ਮਿਲਦਿਆਂ ਹੀ ਭਾਰੀ ਪੁਲਸ ਫੋਰਸ ਮੌਕੇ 'ਤੇ ਪਹੁੰਚੀ ਅਤੇ ਇਲਾਕੇ ਨੂੰ ਸੀਲ ਕੀਤਾ। ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਬੱਚਿਆਂ 'ਚੋਂ ਕਈ ਬੱਸੇ ਹਮਲਾਵਰ ਦੇ ਖ਼ੁਦ ਦੇ ਸਨ। ਇਸ ਤੋਂ ਇਲਾਵਾ 2 ਔਰਤਾਂ ਦੇ ਵੀ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ। ਪੁਲਸ ਨੂੰ ਸ਼ੁਰੂਆਤੀ ਜਾਂਚ 'ਚ ਇਹ ਮਾਮਲਾ ਘਰੇਲੂ ਹਿੰਸਾ ਨਾਲ ਜੁੜਿਆ ਹੋਇਆ ਲੱਗ ਰਿਹਾ ਹੈ, ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਪੁਲਸ ਨੇ ਇਸ ਮਾਮਲੇ 'ਚ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ, ਪਰ ਹਮਲੇ ਦੇ ਪਿੱਛੇ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ, ਪਰ ਇਸ ਘਟਨਾ ਨੇ ਪੂਰੇ ਅਮਰੀਕਾ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸਕੂਲਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਵਧ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੇ ਇੱਕ ਵਾਰ ਫਿਰ ਤੋਂ ਗੰਨ ਕਲਚਰ ਨੂੰ ਘਟਾਉਣ ਵੱਲ ਲੋਕਾਂ ਦਾ ਧਿਆਨ ਖਿੱਚਿਆ ਹੈ। 


author

Harpreet SIngh

Content Editor

Related News