ਅਮਰੀਕਾ 'ਚ ਭਾਰਤੀਆਂ ਨੇ ਕੋਰੋਨਾ ਪੀੜਤ ਭਾਈਚਾਰੇ ਦੀ ਮਦਦ ਲਈ ਬਣਾਈ ਹੈਲਪਲਾਈਨ

Monday, Mar 16, 2020 - 02:00 PM (IST)

ਅਮਰੀਕਾ 'ਚ ਭਾਰਤੀਆਂ ਨੇ ਕੋਰੋਨਾ ਪੀੜਤ ਭਾਈਚਾਰੇ ਦੀ ਮਦਦ ਲਈ ਬਣਾਈ ਹੈਲਪਲਾਈਨ

ਵਾਸ਼ਿੰਗਟਨ (ਬਿਊਰੋ): ਅਮਰੀਕਾ ਵਿਚ ਰਹਿਣ ਵਾਲੇ ਭਾਰਤੀ ਲੋਕਾਂ ਨੇ ਕੋਰੋਨਾਵਾਇਰਸ ਦੀ ਚਪੇਟ ਵਿਚ ਆਏ ਆਪਣੇ ਭਾਈਚਾਰੇ ਦੇ ਲੋਕਾਂ ਦੀ ਮਦਦ ਲਈ ਹੈਲਪਲਾਈਨ ਬਣਾਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਆਪਣੇ ਵਾਲੰਟੀਅਰ ਤਾਇਨਾਤ ਕੀਤੇ ਹਨ। ਰਿਪੋਰਟ ਦੇ ਮੁਤਾਬਕ ਅਮਰੀਕਾ ਵਿਚ ਜ਼ਿਆਦਾਤਰ ਭਾਰਤੀ ਵਿਦਿਆਰਥੀ ਕੋਰੋਨਾ ਨਾਲ ਇਨਫੈਕਟਿਡ ਹਨ। ਰਿਪੋਰਟਾਂ ਮੁਤਾਬਕ ਅਮਰੀਕਾ ਵਿਚ ਇਸ ਮਹਾਮਾਰੀ ਨਾਲ ਹੁਣ ਤੱਕ 3,802 ਲੋਕ ਇਨਫੈਕਟਿਡ ਹਨ ਜਦਕਿ 69 ਲੋਕਾਂ ਦੀ ਮੌਤ ਹੋ ਚੁੱਕੀ ਹੈ। ਤੇਜ਼ੀ ਨਾਲ ਵੱਧਦੇ ਇਸ ਇਨਫੈਕਸ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਅਮਰੀਕਾ ਵਿਚ ਸਾਰੇ ਸਕੂਲ, ਬਾਰ, ਰੈਸਟੋਰੈਂਟ ਅਤੇ ਮਨੋਰੰਜਨ ਇਵੈਂਟ ਸਮੇਤ ਸਿਨੇਮਾ ਹਾਲ ਨੂੰ ਬੰਦ ਕਰ ਦਿੱਤਾ ਗਿਆ ਹੈ।

ਪੜ੍ਹੋ ਇਹ ਅਹਿਮ ਖਬਰ - 157 ਦੇਸ਼ਾਂ 'ਚ ਫੈਲਿਆ ਕੋਰੋਨਾ ਇਨਫੈਕਸ਼ਨ, ਮ੍ਰਿਤਕਾਂ ਦੀ ਗਿਣਤੀ 6,500 ਦੇ ਪਾਰ

ਸੇਵਾ ਇੰਟਰਨੈਸ਼ਨਲ, ਇੰਡੀਅਨ ਅਮੇਰਿਕਨ ਨੌਨ ਪ੍ਰੋਫਿਟ ਸੰਸਥਾ ਨੇ ਲੋਕਾਂ ਵਿਚ ਕੋਰੋਨਾਵਾਇਰਸ ਬਾਰੇ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਲਈ ਇਕ 24X7 ਹੈਲਪਲਾਈਨ ਜਾਰੀ ਕੀਤੀ ਹੈ, ਜਿਸ ਵਿਚ 10,000 ਰੁਪਏ ਨਿਵੇਸ਼ ਕੀਤੇ ਗਏ ਹਨ। ਇਸ ਦੇ ਨਾਲ ਹੀ ਅਮਰੀਕਾ ਵਿਚ ਭਾਰਤੀ ਦੂਤਾਵਾਸ ਵਿਚ ਕੰਮ ਕਰਨ ਵਾਲੇ ਲੋਕਾਂ ਲਈ ਇਸ ਵਾਇਰਸ ਨਾਲ ਨਜਿੱਠਣ ਲਈ ਨਿਰਦੇਸ਼ ਦਿੱਤੇ ਹਨ। ਇੱਥੇ ਦੱਸ ਦਈਏ ਕਿ ਅਮਰੀਕਾ ਵਿਚ ਘੱਟੋ-ਘੱਟ 250,000 ਵਿਦਿਆਰਥੀ ਪੜ੍ਹਦੇ ਹਨ। ਇਸ ਵਾਇਰਸ ਦੇ ਵੱਧਦੇ ਪ੍ਰਕੋਪ ਨੂੰ ਦੇਖਦੇ ਹੋਏ ਅਮਰੀਕਾ ਵਿਚ 300 ਯੂਨੀਵਰਸਿਟੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ।


author

Vandana

Content Editor

Related News