ਅਮਰੀਕਾ ਨੇ ਤੁਰਕੀ ਨੂੰ ਰੂਸੀ ਐੱਸ-400 ਮਿਜ਼ਾਈਲ ਨਾ ਖਰੀਦਣ ਦੀ ਕੀਤੀ ਅਪੀਲ
Wednesday, Mar 24, 2021 - 07:47 PM (IST)
ਵਾਸ਼ਿੰਗਟਨ-ਅਮਰੀਕਾ ਨੇ ਤੁਰਕੀ ਨੂੰ ਅਪੀਲ ਕੀਤੀ ਹੈ ਕਿ ਉਹ ਰੂਸ 'ਚ ਨਿਰਮਿਤ ਐੱਸ-400 ਮਿਜ਼ਾਈਲ ਪ੍ਰਣਾਲੀ ਨਾ ਖਰੀਦੇ । ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਰੀ ਬਲਿੰਕੇਨ ਨੇ ਤੁਰਕੀ ਦੇ ਵਿਦੇਸ਼ ਮੰਤਰੀ ਮੇਵਲੁਤ ਕਾਵੂਸੋਗਲੁ ਨਾਲ ਹੋਈ ਚਰਚਾ ਦੌਰਾਨ ਇਹ ਮੁੱਦਾ ਚੁੱਕਿਆ।ਅਮਰੀਕਾ ਦੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਨੇਦ ਪ੍ਰਾਈਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਪ੍ਰਾਈਸ ਨੇ ਦੋਵਾਂ ਨੇਤਾਵਾਂ ਦਰਮਿਆਨ ਹੋਈ ਮੁਲਾਕਾਤ ਦੇ ਬਾਰੇ 'ਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿਦੇਸ਼ ਮੰਤਰੀ ਬਲਿੰਕੇਨ ਨੇ ਤੁਰਕੀ ਤੋਂ ਰੂਸੀ ਐੱਸ-400 ਮਿਜ਼ਾਈਲ ਪ੍ਰਣਾਲੀ ਨਾ ਖਰੀਦਣ ਦੀ ਅਪੀਲ ਕੀਤੀ ਹੈ। ਬਲਿੰਕੇਨ ਅਤੇ ਕਾਵੂਸੋਗਲੁ ਨੇ ਅਫਗਾਨਿਸਤਾਨ ਅਤੇ ਸੀਰੀਆ 'ਚ ਦੋਵਾਂ ਦੇਸ਼ਾਂ ਦਰਮਿਆਨ ਸੁਰੱਖਿਆ ਸਹਿਯੋਗ ਨੂੰ ਉਤਸ਼ਾਹ ਦੇਣ 'ਤੇ ਵੀ ਚਰਚਾ ਕੀਤੀ। ਦੋਵਾਂ ਨੇਤਾਵਾਂ ਨੇ ਤੁਰਕੀ ਅਤੇ ਯੂਨਾਨ ਦਰਮਿਆਨ ਚੱਲ ਰਹੀ ਗੱਲਬਾਤ ਨੂੰ ਲੈ ਕੇ ਵੀ ਚਰਚਾ ਕੀਤੀ। ਅਮਰੀਕੀ ਵਿਦੇਸ਼ ਮੰਤਰੀ ਨੇ ਬੀਬੀਆਂ ਵਿਰੁੱਧ ਹਿੰਸਾ ਅਤੇ ਘਰੇਲੂ ਹਿੰਸਾ ਦੀ ਰੋਕਥਾਮ ਨੂੰ ਲੈ ਕੇ ਇੰਸਤਾਬੁਲ ਸੰਮੇਲਨ ਨਾਲ ਤੁਰਕੀ ਦੇ ਬਾਹਰ ਜਾਣ ਨੂੰ ਲੈ ਕੇ ਵੀ ਗੱਲਬਾਤ ਕੀਤੀ।
ਇਹ ਵੀ ਪੜ੍ਹੋ -ਗੁਆਂਢੀ ਦੇਸ਼ਾਂ ਲਈ ਖਤਰਾ ਬਣਿਆ ਚੀਨ, ਤਾਈਵਾਨ-ਫਿਲੀਪੀਂਸ ਤੇ ਜਾਪਾਨ 'ਚ ਦਾਖਲ ਹੋਏ ਚੀਨੀ ਫੌਜੀ ਜਹਾਜ਼
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।