ਅਮਰੀਕਾ: ਅੰਤਰ-ਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, 3 ਪੰਜਾਬੀ ਗ੍ਰਿਫ਼ਤਾਰ
Saturday, Apr 10, 2021 - 12:40 PM (IST)
ਨਿਊਯਾਰਕ/ਸੈਕਰਾਮੈਂਟੋ (ਰਾਜ ਗੋਗਨਾ ): ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੇ ਸ਼ਹਿਰ ਸੈਕਰਾਮੈਂਟੋ ਤੋਂ ਅਮਰੀਕਾ ਦੀ ਡਰੱਗ ਇਨਫੋਰਸਮੈਂਟ ਏਜੰਸੀ ਨੇ ਕੈਨੇਡੀਅਨ ਅੰਡਰਕਵਰ ਏਜੰਟ ਦੀ ਮਦਦ ਨਾਲ ਅੰਤਰ-ਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ ਤਿੰਨ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਹੋਣ ਵਾਲਿਆਂ ਵਿਚ ਪਰਮਪ੍ਰੀਤ ਸਿੰਘ (55), ਰਣਵੀਰ ਸਿੰਘ (38) ਅਤੇ ਅਮਨਦੀਪ ਮੁਲਤਾਨੀ (33) ਦਾ ਨਾਮ ਸ਼ਾਮਲ ਹੈ।
ਇਹ ਵੀ ਪੜ੍ਹੋ : ਕੈਨੇਡਾ ਪੁਲਸ ਵੱਲੋਂ ਨਸ਼ਿਆਂ ਦੀ ਵੱਡੀ ਖੇਪ ਬਰਾਮਦ, 4 ਪੰਜਾਬੀ ਗ੍ਰਿਫ਼ਤਾਰ
ਡਰੱਗ ਇਨਫੋਰਸਮੈਂਟ ਏਜੰਸੀ ਵੱਲੋਂ ਕੈਨੇਡੀਅਨ ਅੰਡਰਕਵਰ ਏਜੰਟ ਦੀ ਮਦਦ ਨਾਲ 6 ਮਹੀਨੇ ਤੋਂ ਜਾਂਚ ਕੀਤੀ ਜਾ ਰਹੀ ਸੀ, ਜਿਸ ਦੇ ਬਾਅਦ ਇਨ੍ਹਾਂ ਦੀ ਗ੍ਰਿਫ਼ਤਾਰੀ ਹੋਈ ਹੈ। ਗ੍ਰਿਫ਼ਤਾਰ ਹੋਣ ਵਾਲਿਆਂ ਦੇ ਬਾਰੇ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੇ ਤਾਰ ਅਮਰੀਕਾ ,ਕੈਨੇਡਾ ,ਮੈਕਸੀਕੋ, ਭਾਰਤ ,ਪਾਕਿਸਤਾਨ ਤੇ ਅਫਗਾਨਿਸਤਾਨ ਵਰਗੇ ਮੁਲਕਾ ਨਾਲ ਸਨ। ਇਹ ਵੀ ਦੱਸਣਯੋਗ ਹੈ ਕਿ ਕੈਨੇਡਾ ਦੇ ਸੂਬੇ ੳਨਟਾਰੀਉ ਵਿਖੇ ਵੀ ਹਾਲ ਦੇ ਦਿਨਾਂ ਦੌਰਾਨ 4 ਪੰਜਾਬੀ ਨਸ਼ਿਆਂ ਦੇ ਸਬੰਧ ਵਿਚ ਗ੍ਰਿਫ਼ਤਾਰ ਹੋਏ ਹਨ।
ਇਹ ਵੀ ਪੜ੍ਹੋ : ਮਿਸਿਜ਼ ਸ਼੍ਰੀਲੰਕਾ ਨਾਲ ਬਦਸਲੂਕੀ ਕਰਨ ਦੇ ਮਾਮਲੇ 'ਚ ਨਵਾਂ ਮੋੜ,ਮਿਸਿਜ਼ ਵਰਲਡ ਗ੍ਰਿਫ਼ਤਾਰ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।