ਅਮਰੀਕਾ-ਈਰਾਨ ਇਤਿਹਾਸਕ ਸਮਝੌਤੇ 'ਤੇ ਰੂਸ ਨੇ ਵੀ ਜਤਾਈ ਸਹਿਮਤੀ
Thursday, Jun 18, 2026 - 03:33 PM (IST)
ਇੰਟਰਨੈਸ਼ਨਲ ਡੈਸਕ: ਅਮਰੀਕਾ ਅਤੇ ਈਰਾਨ ਵਿਚਾਲੇ ਜੰਗ ਖ਼ਤਮ ਕਰਨ ਲਈ ਹੋਏ ਇਤਿਹਾਸਕ ਸਮਝੌਤੇ (MoU) ਤੋਂ ਬਾਅਦ ਹੁਣ ਰੂਸ ਨੇ ਵੀ ਇਸ ਕਦਮ ਦੀ ਸ਼ਲਾਘਾ ਕੀਤੀ ਹੈ। ਕ੍ਰੈਮਲਿਨ ਨੇ ਅਧਿਕਾਰਤ ਤੌਰ 'ਤੇ ਇਸ ਸਮਝੌਤੇ ਦਾ ਸਵਾਗਤ ਕਰਦਿਆਂ ਇਸ ਨੂੰ ਖੇਤਰੀ ਸ਼ਾਂਤੀ ਲਈ ਇੱਕ ਸਕਾਰਾਤਮਕ ਕਦਮ ਦੱਸਿਆ ਹੈ।
ਈਰਾਨ ਦੇ ਵਿਦੇਸ਼ ਮੰਤਰਾਲੇ ਅਨੁਸਾਰ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਉੱਚ ਪੱਧਰੀ ਗੱਲਬਾਤ ਕੀਤੀ। ਇਸ ਦੌਰਾਨ ਅਰਾਘਚੀ ਨੇ ਲਾਵਰੋਵ ਨੂੰ ਅਮਰੀਕਾ ਨਾਲ ਹੋਏ ਸਮਝੌਤੇ ਦੇ ਨੁਕਤਿਆਂ ਅਤੇ ਮੌਜੂਦਾ ਸਥਿਤੀ ਬਾਰੇ ਵਿਸਤਾਰ ਵਿੱਚ ਜਾਣਕਾਰੀ ਦਿੱਤੀ। ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਇਸ ਦਸਤਾਵੇਜ਼ (MoU) ਪ੍ਰਤੀ ਰੂਸ ਦੇ ਸਮਰਥਨ ਦਾ ਪ੍ਰਗਟਾਵਾ ਕੀਤਾ ਹੈ। ਰੂਸ ਨੇ ਮੰਨਿਆ ਹੈ ਕਿ ਇਹ ਸਮਝੌਤਾ ਅੰਤਰਰਾਸ਼ਟਰੀ ਸੁਰੱਖਿਆ ਅਤੇ ਸਥਿਰਤਾ ਲਈ ਜ਼ਰੂਰੀ ਹੈ। ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਵੀ ਚਰਚਾ ਕੀਤੀ।
ਪੜ੍ਹੋ ਇਹ ਅਹਿਮ ਖ਼ਬਰ- ਸਮਝੌਤਾ ਹੁੰਦੇ ਹੀ ਟਰੰਪ ਦਾ ਵੱਡਾ 'ਯੂ-ਟਰਨ'! ਈਰਾਨ ਨੂੰ ਮਿਜ਼ਾਈਲਾਂ ਰੱਖਣ ਦੀ ਦਿੱਤੀ ਇਜਾਜ਼ਤ
ਮਾਹਿਰਾਂ ਅਨੁਸਾਰ ਜਿੱਥੇ ਇੱਕ ਪਾਸੇ ਅਮਰੀਕਾ ਅਤੇ ਈਰਾਨ ਨੇ ਜੰਗਬੰਦੀ ਵੱਲ ਕਦਮ ਵਧਾਏ ਹਨ, ਉੱਥੇ ਹੀ ਰੂਸ ਦਾ ਇਸ ਸਮਝੌਤੇ ਨੂੰ ਸਮਰਥਨ ਦੇਣਾ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਇਸ ਨਾਲ ਮੱਧ ਪੂਰਬ ਵਿੱਚ ਸ਼ਕਤੀ ਦਾ ਸੰਤੁਲਨ ਬਦਲਣ ਦੇ ਆਸਾਰ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਸ਼ਟਰਪਤੀ ਟਰੰਪ ਨੇ ਫਰਾਂਸ ਵਿੱਚ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ ਸਨ, ਜਿਸ ਨੂੰ ਹੁਣ ਰੂਸ ਦੀ ਵੀ ਹਰੀ ਝੰਡੀ ਮਿਲ ਗਈ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
