''ਮੈਡੀਕਲ ਐਮਰਜੈਂਸੀ ਵਾਲੇ ਭਾਰਤੀਆਂ ਨੂੰ ਜਲਦੀ ਵੀਜ਼ਾ ਦੇਵੇ ਅਮਰੀਕਾ''
Monday, Jun 29, 2020 - 01:41 PM (IST)

ਨਿਊਯਾਰਕ- ਅਮਰੀਕਾ ਦੇ ਇਕ ਸਮਾਜਕ ਕਾਰਜਕਰਤਾ ਨੇ ਭਾਰਤੀ ਅਧਿਕਾਰੀਆਂ ਨੂੰ ਭਾਰਤੀ ਮੂਲ ਦੇ ਉਨ੍ਹਾਂ ਲੋਕਾਂ ਨੂੰ ਦੇਸ਼ ਜਾਣ ਦੀ ਇਜਾਜ਼ਤ ਦੇਣ ਦੀ ਪ੍ਰਕਿਰਿਆ ਤੇਜ਼ੀ ਨਾਲ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ, ਜਿਨ੍ਹਾਂ ਕੋਲ ਅਮਰੀਕੀ ਪਾਸਪੋਰਟ ਤਾਂ ਹੈ ਪਰ ਓ. ਸੀ. ਆਈ. ਕਾਰਡ ਨਹੀਂ ਹੈ ਤੇ ਉਨ੍ਹਾਂ ਦਾ ਪਰਿਵਾਰ ਉੱਥੇ ਕਿਸੇ ਤਰ੍ਹਾਂ ਦੀ ਮੈਡੀਕਲ ਐਮਰਜੈਂਸੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ।
ਜੈਪੁਰ ਫੁਟ ਅਮਰੀਕਾ ਦੇ ਮੁਖੀ ਪ੍ਰੇਮ ਭੰਡਾਰੀ ਨੇ ਇਸ ਸਬੰਧ ਵਿਚ ਗ੍ਰਹਿ ਸਕੱਤਰ ਅਜੈ ਭੱਲਾ ਨੂੰ ਪੱਤਰ ਲਿਖਿਆ ਹੈ। ਭੰਡਾਰੀ ਨੇ ਕਿਹਾ ਕਿ ਅਮਰੀਕਾ ਵਿਚ ਫਸੇ ਭਾਰਤੀਆਂ ਨੂੰ ਜਲਦੀ ਵਾਪਸ ਦੇਸ਼ ਭੇਜਿਆ ਜਾਣਾ ਚਾਹੀਦਾ ਹੈ।
ਭੰਡਾਰੀ ਨੇ ਕਿਹਾ ਕਿ ਬਹੁਤੇ ਲੋਕ ਅਜਿਹੇ ਹਨ, ਜਿਨ੍ਹਾਂ ਦੇ ਪਰਿਵਾਰ ਵਾਲੇ ਕਿਸੇ ਨਾ ਕਿਸੇ ਗੰਭੀਰ ਬੀਮਾਰੀ ਨਾਲ ਜੂਝ ਰਹੇ ਹਨ ਤੇ ਉਹ ਉਨ੍ਹਾਂ ਨੂੰ ਜਲਦੀ ਮਿਲਣਾ ਚਾਹੁੰਦੇ ਹਨ ਕਿਉਂਕਿ ਉਨ੍ਹਾਂ ਦੀ ਹਾਲਤ ਦੇਖ ਕੇ ਲੱਗਦਾ ਹੈ ਕਿ ਉਹ ਸ਼ਾਇਦ ਆਖਰੀ ਵਾਰ ਹੀ ਆਪਣੇ ਪਿਆਰਿਆਂ ਨੂੰ ਦੇਖ ਸਕਣ। ਉਨ੍ਹਾਂ ਕਿਹਾ ਏਅਰਲਾਈਨਾਂ ਵਿਚ ਵੀ ਭਾਰਤੀ ਮੂਲ ਦੇ ਲੋਕਾਂ ਨੂੰ ਸੀਟ ਦੇਣ ਲਈ ਪਹਿਲ ਦੇਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।