ਅਮਰੀਕਾ ਨੇ ਤੋੜ ਦਿੱਤੇ ਰਿਕਾਰਡ, 1 ਲੱਖ 25 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ

Thursday, Jan 05, 2023 - 10:57 AM (IST)

ਅਮਰੀਕਾ ਨੇ ਤੋੜ ਦਿੱਤੇ ਰਿਕਾਰਡ, 1 ਲੱਖ 25 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ

ਵਾਸ਼ਿੰਗਟਨ (ਭਾਸ਼ਾ)- ਭਾਰਤ ਵਿੱਚ ਵੀਜ਼ਾ ਇੰਟਰਵਿਊ ਦੀ ਯੋਜਨਾ ਲਈ ਲੱਗਣ ਵਾਲੇ ਸਮੇਂ ਨੂੰ ਘਟਾਉਣ ਲਈ ਅਮਰੀਕਾ ਹਰ ਸੰਭਵ ਕਦਮ ਚੁੱਕ ਰਿਹਾ ਹੈ। ਅਮਰੀਕੀ ਵਿਦੇਸ਼ ਮੰਤਰਾਲਾ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਨੇਡ ਪ੍ਰਾਈਸ ਨੇ ਆਪਣੀ ਰੋਜ਼ਾਨਾ ਨਿਊਜ਼ ਕਾਨਫਰੰਸ ਵਿੱਚ ਕਿਹਾ, "ਵੀਜ਼ਾ ਪ੍ਰਕਿਰਿਆ ਵਿੱਚ ਉਮੀਦ ਨਾਲੋਂ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਅਤੇ ਸਾਨੂੰ ਉਮੀਦ ਹੈ ਕਿ ਇਹ ਆਉਣ ਵਾਲੇ ਸਾਲਾਂ ਵਿੱਚ ਮਹਾਂਮਾਰੀ ਤੋਂ ਪਹਿਲਾਂ ਦੇ ਪੱਧਰਾਂ 'ਤੇ ਵਾਪਸ ਆ ਜਾਵੇਗੀ।" ਉਨ੍ਹਾਂ ਦੱਸਿਆ ਕਿ ਅਮਰੀਕਾ ਨੇ 2016 ਤੋਂ ਬਾਅਦ ਕਿਸੇ ਵੀ ਸਾਲ ਦੇ ਮੁਕਾਬਲੇ ਵਿੱਤੀ ਸਾਲ 2022 ਵਿੱਚ ਵਧੇਰੇ ਵਿਦਿਆਰਥੀ ਵੀਜ਼ੇ ਜਾਰੀ ਕੀਤੇ। ਭਾਰਤ ਵਿੱਚ ਉਸ ਦੇ ਦੂਤਘਰਾਂ ਅਤੇ ਕੌਂਸਲੇਟਾਂ ਨੇ ਇੱਕ ਵਿੱਤੀ ਸਾਲ ਵਿੱਚ ਜਾਰੀ ਕੀਤੇ ਗਏ ਵਿਦਿਆਰਥੀ ਵੀਜ਼ਿਆਂ ਦੀ ਗਿਣਤੀ ਦੇ ਆਪਣੇ ਪਿਛਲੇ ਰਿਕਾਰਡ ਤੋੜ ਦਿੱਤੇ ਹਨ।

ਇਹ ਵੀ ਪੜ੍ਹੋ: ਬ੍ਰਿਟੇਨ 'ਚ ਜਵਾਈ 'ਤੇ ਹਮਲਾ ਕਰਨ ਵਾਲੇ ਭਾਰਤੀ ਮੂਲ ਦੇ ਵਿਅਕਤੀ ਨੂੰ ਹੋਈ ਸਖ਼ਤ ਸਜ਼ਾ

ਪ੍ਰਾਈਸ ਨੇ ਕਿਹਾ, “ਅਸੀਂ ਲਗਭਗ 1,25,000 ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਜਾਰੀ ਕੀਤੇ ਹਨ। ਅਸੀਂ ਮੰਨਦੇ ਹਾਂ ਕਿ ਕੁਝ ਬਿਨੈਕਾਰ ਅਜੇ ਵੀ ਵੀਜ਼ਾ ਅਰਜ਼ੀ ਦੀ ਪ੍ਰਕਿਰਿਆ ਵਿੱਚ ਲੰਬੇ ਸਮੇਂ ਦੀ ਉਡੀਕ ਦਾ ਸਾਹਮਣਾ ਕਰ ਰਹੇ ਹਨ। ਅਸੀਂ ਭਾਰਤ ਅਤੇ ਦੁਨੀਆ ਭਰ ਵਿੱਚ ਵੀਜ਼ਾ ਇੰਟਰਵਿਊ ਲਈ ਲੱਗਣ ਵਾਲੇ ਲੰਬੇ ਸਮੇਂ ਨੂੰ ਜਲਦੀ ਤੋਂ ਜਲਦੀ ਘੱਟ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ, ਜਿਸ ਵਿਚ ਟੂਰਿਸਟ ਵੀਜ਼ਾ ਬਿਨੈਕਾਰ ਵੀ ਸ਼ਾਮਲ ਹਨ।” ਪ੍ਰਾਈਸ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਉਹ ਉਨ੍ਹਾਂ ਲੋਕਾਂ ਦੀ ਪਰੇਸ਼ਾਨੀ ਨੂੰ ਸਮਝਦੇ ਹਨ, ਜਿਨ੍ਹਾਂ ਨੂੰ ਲੰਮਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ, “ਮੈਂ ਤੁਹਾਨੂੰ ਦੱਸ ਸਕਦਾ ਹਾਂ ਕਿ ਇਹ ਮੰਤਰੀ ਅਤੇ ਮੰਤਰਾਲਾ ਦੀ ਤਰਜੀਹ ਹੈ ਕਿ ਅਸੀਂ ਉਸ ਬੈਕਲਾਗ (ਬਕਾਇਆ ਅਰਜ਼ੀਆਂ) ਨੂੰ ਘਟਾਉਣ ਅਤੇ ਉਡੀਕ ਸਮੇਂ ਨੂੰ ਘਟਾਉਣ ਲਈ ਹਰ ਸੰਭਵ ਕੋਸ਼ਿਸ਼ ਕਰੀਏ। ਅਸੀਂ ਗੈਰ-ਪ੍ਰਵਾਸੀ ਯਾਤਰੀਆਂ ਨੂੰ ਜਾਇਜ਼ ਯਾਤਰਾ ਸਹੂਲਤਾਂ ਪ੍ਰਦਾਨ ਕਰਦੇ ਹੋਏ ਰਾਸ਼ਟਰੀ ਸੁਰੱਖਿਆ ਦੀ ਰੱਖਿਆ ਕਰਨ ਲਈ ਵਚਨਬੱਧ ਹਾਂ।” ਪ੍ਰਾਈਸ ਨੇ ਕਿਹਾ ਕਿ ਵੀਜ਼ਾ ਸੇਵਾਵਾਂ ਦੀ ਮੰਗ ਵਧੀ ਹੈ, ਕਿਉਂਕਿ ਵਿਸ਼ਵ ਭਰ ਦੇ ਦੇਸ਼ਾਂ ਨੇ ਵਿਸ਼ਵਵਿਆਪੀ ਮਹਾਂਮਾਰੀ ਦੀਆਂ ਪਾਬੰਦੀਆਂ ਵਿਚ ਨੂੰ ਸੌਖਾ ਕੀਤਾ ਹੈ ਅਤੇ ਵਧੇਰੇ ਲੋਕ ਅਮਰੀਕਾ ਦੀ ਯਾਤਰਾ ਕਰਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ: ਅਮਰੀਕਾ 'ਚ ਹਥਿਆਰਾਂ ਦਾ ਖ਼ੌਫ਼ ! ਨਵੇਂ ਸਾਲ ਦੇ ਪਹਿਲੇ ਤਿੰਨ ਦਿਨਾਂ 'ਚ ਗੋਲੀਬਾਰੀ 'ਚ 130 ਤੋਂ ਵੱਧ ਮੌਤਾਂ

ਉਨ੍ਹਾਂ ਕਿਹਾ, "ਅਸੀਂ ਦੁਨੀਆ ਭਰ ਵਿੱਚ ਵੀਜ਼ਾ ਪ੍ਰੋਸੈਸਿੰਗ ਦੇ ਸਮੇਂ ਨੂੰ ਘਟਾ ਰਹੇ ਹਾਂ... ਅਸੀਂ ਵੀਜ਼ਾ ਸਬੰਧੀ ਮਹੱਤਵਪੂਰਨ ਕੰਮ ਲਈ ਅਮਰੀਕੀ ਵਿਦੇਸ਼ ਸੇਵਾ ਕਰਮਚਾਰੀਆਂ ਦੀ ਭਰਤੀ ਨੂੰ ਦੁੱਗਣਾ ਕਰ ਦਿੱਤਾ ਹੈ। ਵੀਜ਼ਾ ਪ੍ਰਕਿਰਿਆ ਵਿੱਚ ਉਮੀਦ ਨਾਲੋਂ ਵੱਧ ਪ੍ਰਗਤੀ ਹੋਈ ਹੈ ਅਤੇ ਸਾਨੂੰ ਉਮੀਦ ਹੈ ਕਿ ਇਹ ਇਸ ਸਾਲ ਵਿਸ਼ਵਵਿਆਪੀ ਮਹਾਂਮਾਰੀ ਤੋਂ ਪਹਿਲਾਂ ਦੇ ਪੱਧਰ ਤੱਕ ਪਹੁੰਚ ਜਾਵੇਗੀ।' ਜ਼ਿਕਰਯੋਗ ਹੈ ਕਿ ਗੈਰ-ਪ੍ਰਵਾਸੀ ਵੀਜ਼ਾ, ਵਿਜ਼ਟਰ ਵੀਜ਼ਾ (B1/B2), ਵਿਦਿਆਰਥੀ ਵੀਜ਼ਾ (F1/F2) ਅਤੇ ਅਸਥਾਈ ਵਰਕਰ ਵੀਜ਼ਾ (H, L, O, P, Q) ਲਈ ਅਰਜ਼ੀਆਂ ਭਾਰਤ, ਪਾਕਿਸਤਾਨ, ਬੰਗਲਾਦੇਸ਼, ਨੇਪਾਲ ਸਮੇਤ ਕਈ ਏਸ਼ੀਆਈ ਦੇਸ਼ਾਂ ਅਤੇ ਪ੍ਰਸ਼ਾਂਤ ਟਾਪੂਆਂ ਦੇ ਦੂਤਘਰਾਂ ਵਿਚ ਲੰਬੇ ਸਮੇਂ ਤੋਂ ਪੈਂਡਿੰਗ ਪਏ ਹਨ। ਭਾਰਤ ਵਿੱਚ ਵੀਜ਼ਾ ਅਰਜ਼ੀ ਪ੍ਰਕਿਰਿਆ ਨੂੰ ਪੂਰਾ ਹੋਣ ਵਿੱਚ 1000 ਤੋਂ ਵੱਧ ਦਿਨ ਤੱਕ ਦਾ ਸਮਾਂ ਲੱਗਣ ਦੀ ਖ਼ਬਰ ਹੈ।

ਇਹ ਵੀ ਪੜ੍ਹੋ: ਕੈਨੇਡੀਅਨ ਪੁਲਸ ਦੀ ਸਖ਼ਤ ਚਿਤਾਵਨੀ, ਇਨ੍ਹਾਂ 2 ਭਾਰਤੀਆਂ ਤੋਂ ਲੋਕ ਬਣਾ ਕੇ ਰੱਖਣ ਦੂਰੀ, ਜਾਣੋ ਵਜ੍ਹਾ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


author

cherry

Content Editor

Related News