ਅਮਰੀਕਾ : ਜਸਟਿਸ ਬ੍ਰੇਟ ਕਵਨੌਗ ਨੂੰ ਹੋਇਆ ਕੋਰੋਨਾ

10/01/2021 10:40:43 PM

ਵਾਸ਼ਿੰਗਟਨ-ਸੁਪਰੀਮ ਕੋਰਟ ਵੱਲ਼ੋਂ ਕਿਹਾ ਗਿਆ ਹੈ ਕਿ ਜਸਟਿਸ ਬ੍ਰੇਟ ਕਵਨੌਗ ਕੋਰੋਨਾ ਪੀੜਤ ਪਾਏ ਗਏ ਹਨ। ਅਦਾਲਤ ਵੱਲੋਂ ਜਾਰੀ ਪ੍ਰੈੱਸ ਰਿਲੀਜ਼ 'ਚ ਸ਼ੁੱਕਰਵਾਰ ਨੂੰ ਕਿਹਾ ਗਿਆ ਹੈ ਕਿ ਜੱਜ 'ਚ ਇਨਫੈਕਸ਼ਨ ਦੇ ਕੋਈ ਲੱਛਣ ਨਹੀਂ ਹਨ ਅਤੇ ਉਨ੍ਹਾਂ ਦਾ ਜਨਵਰੀ 'ਚ ਹੀ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਿਆ ਹੈ। ਰਿਲੀਜ਼ 'ਚ ਦੱਸਿਆ ਗਿਆ ਹੈ ਕਿ ਸ਼ੁੱਕਰਵਾਰ ਨੂੰ ਸ਼ੁੱਕਰਵਾਰ ਨੂੰ ਜਸਟਿਸ ਐਮੀ ਕੌਨ ਬਾਰੇਟ ਦੇ ਸਨਮਾਨ ਸਮਾਰੋਹ ਤੋਂ ਪਹਿਲਾਂ ਸਾਰੇ ਹੋਰ ਜੱਜਾਂ ਦੀ ਕੋਰੋਨਾ ਵਾਇਰਸ ਸੰਬੰਧੀ ਜਾਂਚ ਕੀਤੀ ਗਈ ਸੀ।

ਇਹ ਵੀ ਪੜ੍ਹੋ : ਡੇਰਾ ਬਿਆਸ ਨਾਮਦਾਨ ਦੇ ਚਾਹਵਾਨ ਪ੍ਰਵਾਸੀ ਭਾਰਤੀਆਂ ਲਈ ਖੁੱਲ੍ਹਿਆ, ਰਜਿਸਟ੍ਰੇਸ਼ਨ 30 ਅਕਤੂਬਰ ਤੋਂ

ਇਸ 'ਚ ਦੱਸਿਆ ਗਿਆ ਕਿ ਇਨਫੈਕਟਿਡ ਪਾਏ ਗਏ ਜੱਜ ਦੀ ਪਤਨੀ ਅਤੇ ਬੇਟੀਆਂ ਦਾ ਵੀ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਿਆ ਹੈ ਅਤੇ ਉਹ ਇਨਫੈਕਟਿਡ ਨਹੀਂ ਪਾਈ ਗਈ। ਹੁਣ ਕਵਨੌਗ ਅਤੇ ਉਨ੍ਹਾਂ ਦੀ ਪਤਨੀ ਸਮਾਰੋਹ 'ਚ ਸ਼ਾਮਲ ਨਹੀਂ ਹੋ ਸਕਣਗੇ। ਅਦਾਲਤ ਦਾ ਨਵਾਂ ਕਾਰਜਕਾਲ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ। ਕੋਰੋਨਾ ਵਾਇਰਸ ਮਹਾਮਾਰੀ ਦੇ ਕਾਰਨ 18 ਮਹੀਨਿਆਂ ਤੱਕ ਬੰਦ ਰਹਿਣ ਤੋਂ ਬਾਅਦ ਅਦਾਲਤ ਹੁਣ ਖੁਲ੍ਹਣ ਜਾ ਰਹੀ ਹੈ। ਕਵਨੌਗ ਸੋਮਵਾਰ ਨੂੰ ਅਦਾਲਤ ਦੇ ਇਕ ਨਿੱਜੀ ਸੰਮੇਲਨ 'ਚ ਸ਼ਾਮਲ ਹੋਏ ਸਨ, ਬੁੱਧਵਾਰ ਨੂੰ ਵੀ ਉਹ ਇਕ ਪ੍ਰੋਗਰਾਮ 'ਚ ਗਏ ਸਨ ਜਿਸ 'ਚ ਹੋਰ ਜੱਜ, ਚੁਣੇ ਗਏ ਅਧਿਕਾਰੀ, ਸਰਕਾਰੀ ਕਰਮਚਾਰੀ ਅਤੇ ਪੱਤਰਕਾਰ ਸ਼ਾਮਲ ਹੋਏ ਸਨ।

ਇਹ ਵੀ ਪੜ੍ਹੋ : ਅਮਰੀਕਾ 'ਚ ਲੱਖਾਂ ਨਸ਼ੀਲੀਆਂ ਗੋਲੀਆਂ ਜ਼ਬਤ ਹੋਣ ਦੇ ਨਾਲ ਹੋਈਆਂ 800 ਤੋਂ ਵੱਧ ਗ੍ਰਿਫਤਾਰੀਆਂ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

Karan Kumar

This news is Content Editor Karan Kumar